ਆਪਿ ਜਪਾਏ ਜਪੈ ਸੋ ਨਾਉ ॥
Those, whom He inspires to chant, chant His Name.
ਉਹੀ ਮਨੁੱਖ ਪ੍ਰਭੂ ਦਾ ਨਾਮ ਜਪਦਾ ਹੈ ਜਿਸ ਪਾਸੋਂ ਆਪ ਜਪਾਉਂਦਾ ਹੈ,
ਆਪਿ ਗਾਵਾਏ ਸੁ ਹਰਿ ਗੁਨ ਗਾਉ ॥
Those, whom He inspires to sing, sing the Glorious Praises of the Lord.
ਉਹੀ ਮਨੁੱਖ ਹਰੀ ਦੇ ਗੁਣ ਗਾਉਂਦਾ ਹੈ ਜਿਸ ਨੂੰ ਗਾਵਣ ਲਈ ਪ੍ਰੇਰਦਾ ਹੈ। ਗਾਵਾਏ = ਗਾਵਣ ਵਿਚ ਸਹਾਇਤਾ ਕਰਦਾ ਹੈ, ਗਾਵਣ ਲਈ ਪ੍ਰੇਰਦਾ ਹੈ।
ਪ੍ਰਭ ਕਿਰਪਾ ਤੇ ਹੋਇ ਪ੍ਰਗਾਸੁ ॥
By God's Grace, enlightenment comes.
ਪ੍ਰਭੂ ਦੀ ਮੇਹਰ ਨਾਲ (ਮਨ ਵਿਚ ਗਿਆਨ ਦਾ) ਪ੍ਰਕਾਸ਼ ਹੁੰਦਾ ਹੈ; ਪ੍ਰਗਾਸੁ = ਚਾਨਣ।
ਪ੍ਰਭੂ ਦਇਆ ਤੇ ਕਮਲ ਬਿਗਾਸੁ ॥
By God's Kind Mercy, the heart-lotus blossoms forth.
ਉਸ ਦੀ ਦਇਆ ਨਾਲ ਹਿਰਦਾ-ਰੂਪ ਕਉਲ ਫੁੱਲ ਖਿੜਦਾ ਹੈ। ਪ੍ਰਭੂ ਦਇਆ = ਪ੍ਰਭੂ ਦੀ ਦਇਆ। ਕਮਲ ਬਿਗਾਸੁ = ਕਮਲ ਦਾ ਬਿਗਾਸ, ਹਿਰਦੇ ਰੂਪੀ ਕਉਲ ਫੁੱਲ ਦਾ ਖਿੜਾਉ।
ਪ੍ਰਭ ਸੁਪ੍ਰਸੰਨ ਬਸੈ ਮਨਿ ਸੋਇ ॥
When God is totally pleased, He comes to dwell in the mind.
ਉਹ ਪ੍ਰਭੂ (ਉਸ ਮਨੁੱਖ ਦੇ) ਮਨ ਵਿਚ ਵੱਸਦਾ ਹੈ ਜਿਸ ਉਤੇ ਉਹ ਤ੍ਰੁੱਠਦਾ ਹੈ, ਪ੍ਰਸੰਨ = ਖ਼ੁਸ਼। ਸੋਇ = ਉਹ (ਪ੍ਰਭੂ)।
ਪ੍ਰਭ ਦਇਆ ਤੇ ਮਤਿ ਊਤਮ ਹੋਇ ॥
By God's Kind Mercy, the intellect is exalted.
ਪ੍ਰਭੂ ਦੀ ਮੇਹਰ ਨਾਲ (ਮਨੁੱਖ ਦੀ) ਮੱਤ ਚੰਗੀ ਹੁੰਦੀ ਹੈ।
ਸਰਬ ਨਿਧਾਨ ਪ੍ਰਭ ਤੇਰੀ ਮਇਆ ॥
All treasures, O Lord, come by Your Kind Mercy.
ਹੇ ਪ੍ਰਭੂ! ਤੇਰੀ ਮੇਹਰ ਦੀ ਨਜ਼ਰ ਵਿਚ ਸਾਰੇ ਖ਼ਜ਼ਾਨੇ ਹਨ, ਨਿਧਾਨ = ਖ਼ਜ਼ਾਨੇ। ਮਇਆ = {Skt. मयस् n. pleasure, delight, satisfaction} ਖ਼ੁਸ਼ੀ, ਪ੍ਰਸੰਨਤਾ।
ਆਪਹੁ ਕਛੂ ਨ ਕਿਨਹੂ ਲਇਆ ॥
No one obtains anything by himself.
ਆਪਣੇ ਜਤਨ ਨਾਲ ਕਿਸੇ ਨੇ ਭੀ ਕੁਝ ਨਹੀਂ ਲੱਭਾ (ਭਾਵ, ਜੀਵ ਦਾ ਉੱਦਮ ਤਦੋਂ ਹੀ ਸਫਲ ਹੁੰਦਾ ਹੈ ਜਦੋਂ ਤੂੰ ਸਵੱਲੀ ਨਜ਼ਰ ਕਰਦਾ ਹੈਂ)। ਆਪਹੁ = ਆਪਣੇ ਆਪ ਤੋਂ, ਆਪਣੇ ਉੱਦਮ ਨਾਲ। ਕਿਨਹੂ = ਕਿਸੇ ਨੇ ਭੀ।
ਜਿਤੁ ਜਿਤੁ ਲਾਵਹੁ ਤਿਤੁ ਲਗਹਿ ਹਰਿ ਨਾਥ ॥
As You have delegated, so do we apply ourselves, O Lord and Master.
ਹੇ ਹਰੀ! ਹੇ ਨਾਥ! ਜਿਧਰ ਤੂੰ ਲਾਉਂਦਾ ਹੈਂ ਉਧਰ ਇਹ ਜੀਵ ਲੱਗਦੇ ਹਨ। ਹਰਿ ਨਾਥ = ਹੇ ਹਰੀ! ਹੇ ਨਾਥ!
ਨਾਨਕ ਇਨ ਕੈ ਕਛੂ ਨ ਹਾਥ ॥੮॥੬॥
O Nanak, nothing is in our hands. ||8||6||
ਹੇ ਨਾਨਕ! ਇਹਨਾਂ ਜੀਵਾਂ ਦੇ ਵੱਸ ਕੁਝ ਨਹੀਂ ॥੮॥੬॥ ਇਨ ਕੈ ਹਾਥ = ਇਹਨਾਂ ਜੀਵਾਂ ਦੇ ਹੱਥਾਂ ਵਿਚ, ਇਹਨਾਂ ਜੀਵਾਂ ਦੇ ਵੱਸ ਵਿਚ ॥੮॥