ਸਾਰਗ ਮਹਲਾ ੫ ॥
Saarang, Fifth Mehl:
ਸਾਰੰਗ ਪੰਜਵੀਂ ਪਾਤਿਸ਼ਾਹੀ।
ਮਨਿ ਤਨਿ ਰਾਮ ਕੋ ਬਿਉਹਾਰੁ ॥
My mind and body deal only in the Lord.
ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਹਿਰਦੇ ਵਿਚ (ਸਦਾ) ਪਰਮਾਤਮਾ ਦਾ (ਨਾਮ ਸਿਮਰਨ ਦਾ ਹੀ) ਆਹਰ ਹੈ, ਮਨਿ = ਮਨ ਵਿਚ। ਤਨਿ = ਤਨ ਵਿਚ। ਕੋ = ਦਾ। ਬਿਉਹਾਰੁ = ਆਹਰ।
ਪ੍ਰੇਮ ਭਗਤਿ ਗੁਨ ਗਾਵਨ ਗੀਧੇ ਪੋਹਤ ਨਹ ਸੰਸਾਰੁ ॥੧॥ ਰਹਾਉ ॥
Imbued with loving devotional worship, I sing His Glorious Praises; I am not affected by worldly affairs. ||1||Pause||
ਜਿਹੜੇ ਮਨੁੱਖ ਪ੍ਰਭੂ-ਪ੍ਰੇਮ ਅਤੇ ਹਰਿ-ਭਗਤੀ (ਦੇ ਮਤਵਾਲੇ ਹਨ) ਜੋ ਪ੍ਰਭੂ ਦੇ ਗੁਣ ਗਾਣ ਵਿਚ ਗਿੱਝੇ ਹੋਏ ਹਨ, ਉਹਨਾਂ ਨੂੰ ਜਗਤ (ਦਾ ਮੋਹ) ਪੋਹ ਨਹੀਂ ਸਕਦਾ ॥੧॥ ਰਹਾਉ ॥ ਗੀਧੋ = ਗਿੱਝੇ ਹੋਏ। ਸੰਸਾਰੁ = ਜਗਤ (ਦਾ ਮੋਹ) ॥੧॥ ਰਹਾਉ ॥
ਸ੍ਰਵਣੀ ਕੀਰਤਨੁ ਸਿਮਰਨੁ ਸੁਆਮੀ ਇਹੁ ਸਾਧ ਕੋ ਆਚਾਰੁ ॥
This is the way of life of the Holy Saint: he listens to the Kirtan, the Praises of his Lord and Master, and meditates in remembrance on Him.
ਕੰਨਾਂ ਨਾਲ ਮਾਲਕ-ਪ੍ਰਭੂ ਦੀ ਸਿਫ਼ਤ-ਸਾਲਾਹ ਸੁਣਨੀ, (ਜੀਭ ਨਾਲ ਮਾਲਕ ਦਾ ਨਾਮ) ਸਿਮਰਨਾ-ਸੰਤ ਜਨਾਂ ਦੀ ਇਹ ਨਿੱਤ ਦੀ ਕਾਰ ਹੋਇਆ ਕਰਦੀ ਹੈ। ਸ੍ਰਵਣੀ = ਕੰਨਾਂ ਨਾਲ। ਆਚਾਰੁ = ਨਿੱਤ ਦੀ ਕਾਰ।
ਚਰਨ ਕਮਲ ਅਸਥਿਤਿ ਰਿਦ ਅੰਤਰਿ ਪੂਜਾ ਪ੍ਰਾਨ ਕੋ ਆਧਾਰੁ ॥੧॥
He implants the Lord's Lotus Feet deep within his heart; worship of the Lord is the support of his breath of life. ||1||
ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦੇ ਸੋਹਣੇ ਚਰਨਾਂ ਦਾ ਸਦਾ ਟਿਕਾਉ ਬਣਿਆ ਰਹਿੰਦਾ ਹੈ, ਪ੍ਰਭੂ ਦੀ ਪੂਜਾ-ਭਗਤੀ ਉਹਨਾਂ ਦੇ ਪ੍ਰਾਣਾਂ ਦਾ ਆਸਰਾ ਹੁੰਦਾ ਹੈ ॥੧॥ ਅਸਥਿਤਿ = ਟਿਕਾਉ। ਰਿਦ = ਹਿਰਦਾ। ਆਧਾਰੁ = ਆਸਰਾ ॥੧॥
ਪ੍ਰਭ ਦੀਨ ਦਇਆਲ ਸੁਨਹੁ ਬੇਨੰਤੀ ਕਿਰਪਾ ਅਪਨੀ ਧਾਰੁ ॥
O God, Merciful to the meek, please hear my prayer, and shower Your Blessings upon me.
ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! (ਮੇਰੀ) ਬੇਨਤੀ ਸੁਣ, (ਮੇਰੇ ਉਤੇ) ਆਪਣੀ ਮਿਹਰ ਕਰ! ਪ੍ਰਭ = ਹੇ ਪ੍ਰਭੂ!
ਨਾਮੁ ਨਿਧਾਨੁ ਉਚਰਉ ਨਿਤ ਰਸਨਾ ਨਾਨਕ ਸਦ ਬਲਿਹਾਰੁ ॥੨॥੭੦॥੯੩॥
I continually chant the treasure of the Naam with my tongue; Nanak is forever a sacrifice. ||2||70||93||
ਨਾਨਕ ਆਖਦਾ ਹੈ- ਤੇਰਾ ਨਾਮ ਹੀ (ਮੇਰੇ ਵਾਸਤੇ ਸਭ ਪਦਾਰਥਾਂ ਦਾ) ਖ਼ਜ਼ਾਨਾ ਹੈ (ਮਿਹਰ ਕਰ, ਮੈਂ ਇਹ ਨਾਮ) ਜੀਭ ਨਾਲ ਸਦਾ ਉਚਰਦਾ ਰਹਾਂ, ਅਤੇ ਤੈਥੋਂ ਸਦਾ ਸਦਕੇ ਹੁੰਦਾ ਰਹਾਂ ॥੨॥੭੦॥੯੩॥ ਨਿਧਾਨੁ = ਖ਼ਜ਼ਾਨਾ। ਉਚਰਉ = ਉਚਰਉਂ, ਮੈਂ ਉਚਾਰਦਾ ਰਹਾਂ। ਨਿਤ = ਸਦਾ। ਰਸਨਾ = ਜੀਭ ਨਾਲ। ਸਦ = ਸਦਾ ॥੨॥੭੦॥੯੩॥