ਨਾਨਾ ਰੂਪ ਨਾਨਾ ਜਾ ਕੇ ਰੰਗ

Many are His forms; many are His colors.

ਹੇ ਪ੍ਰਭੂ! ਤੂੰ, ਜਿਸ ਦੇ ਕਈ ਰੂਪ ਤੇ ਰੰਗ ਹਨ, ਨਾਨਾ = ਕਈ ਕਿਸਮ ਦੇ।

ਨਾਨਾ ਭੇਖ ਕਰਹਿ ਇਕ ਰੰਗ

Many are the appearances which He assumes, and yet He is still the One.

ਕਈ ਭੇਖ ਧਾਰਦਾ ਹੈਂ (ਤੇ ਫਿਰ ਭੀ) ਇਕੋ ਤਰ੍ਹਾਂ ਦਾ ਹੈਂ। ਇਕ ਰੰਗ = ਇਕੋ ਕਿਸਮ ਦਾ, ਇਕ ਰੰਗ ਵਾਲਾ। ਕਰਹਿ = ਤੂੰ ਕਰਦਾ ਹੈਂ।

ਨਾਨਾ ਬਿਧਿ ਕੀਨੋ ਬਿਸਥਾਰੁ

In so many ways, He has extended Himself.

ਉਸ ਨੇ ਜਗਤ ਦਾ ਪਸਾਰਾ ਕਈ ਤਰੀਕਿਆਂ ਨਾਲ ਕੀਤਾ ਹੈ, ਨਾਨਾ ਬਿਧਿ = ਕਈ ਤਰੀਕਿਆਂ ਨਾਲ।

ਪ੍ਰਭੁ ਅਬਿਨਾਸੀ ਏਕੰਕਾਰੁ

The Eternal Lord God is the One, the Creator.

ਪ੍ਰਭੂ ਨਾਸ-ਰਹਿਤ ਹੈ, ਤੇ ਸਭ ਥਾਈਂ ਇਕ ਆਪ ਹੀ ਆਪ ਹੈ।

ਨਾਨਾ ਚਲਿਤ ਕਰੇ ਖਿਨ ਮਾਹਿ

He performs His many plays in an instant.

ਕਈ ਤਮਾਸ਼ੇ ਪ੍ਰਭੂ ਪਲਕ ਵਿਚ ਕਰ ਦੇਂਦਾ ਹੈ, ਚਲਿਤ = ਕੌਤਕ, ਤਮਾਸ਼ੇ।

ਪੂਰਿ ਰਹਿਓ ਪੂਰਨੁ ਸਭ ਠਾਇ

The Perfect Lord is pervading all places.

ਉਹ ਪੂਰਨ ਪੁਰਖ ਸਭ ਥਾਈਂ ਵਿਆਪਕ ਹੈ।

ਨਾਨਾ ਬਿਧਿ ਕਰਿ ਬਨਤ ਬਨਾਈ

In so many ways, He created the creation.

ਜਗਤ ਦੀ ਰਚਨਾ ਪ੍ਰਭੂ ਨੇ ਕਈ ਤਰੀਕਿਆਂ ਨਾਲ ਰਚੀ ਹੈ,

ਅਪਨੀ ਕੀਮਤਿ ਆਪੇ ਪਾਈ

He alone can estimate His worth.

ਆਪਣੀ (ਵਡਿਆਈ ਦਾ) ਮੁੱਲ ਉਹ ਆਪ ਹੀ ਜਾਣਦਾ ਹੈ।

ਸਭ ਘਟ ਤਿਸ ਕੇ ਸਭ ਤਿਸ ਕੇ ਠਾਉ

All hearts are His, and all places are His.

ਸਾਰੇ ਸਰੀਰ ਉਸ ਪ੍ਰਭੂ ਦੇ ਹੀ ਹਨ, ਸਾਰੇ ਥਾਂ ਉਸੇ ਦੇ ਹਨ।

ਜਪਿ ਜਪਿ ਜੀਵੈ ਨਾਨਕ ਹਰਿ ਨਾਉ ॥੪॥

Nanak lives by chanting, chanting the Name of the Lord. ||4||

ਹੇ ਨਾਨਕ! (ਉਸ ਦਾ ਦਾਸ) ਉਸ ਦਾ ਨਾਮ ਜਪ ਜਪ ਕੇ ਜੀਊਂਦਾ ਹੈ ॥੪॥