ਮਹਲਾ ੨ ॥
Second Mehl:
ਦੂਜੀ ਪਾਤਸ਼ਾਹੀ।
ਸਲਾਮੁ ਜਬਾਬੁ ਦੋਵੈ ਕਰੇ ਮੁੰਢਹੁ ਘੁਥਾ ਜਾਇ ॥
One who offers both respectful greetings and rude refusal to his master, has gone wrong from the very beginning.
(ਜੋ ਮਨੁੱਖ ਆਪਣੇ ਮਾਲਕ ਪ੍ਰਭੂ ਦੇ ਹੁਕਮ ਅੱਗੇ ਕਦੇ ਤਾਂ) ਸਿਰ ਨਿਵਾਂਦਾ ਹੈ, ਅਤੇ ਕਦੇ (ਉਸ ਦੇ ਕੀਤੇ ਉੱਤੇ) ਇਤਰਾਜ਼ ਕਰਦਾ ਹੈ, ਉਹ (ਮਾਲਕ ਦੀ ਰਜ਼ਾ ਦੇ ਰਾਹ ਉੱਤੇ ਤੁਰਨ ਤੋਂ) ਉੱਕਾ ਹੀ ਖੁੰਝਿਆ ਜਾ ਰਿਹਾ ਹੈ। ਸਲਾਮੁ = ਨਿਮ੍ਰਤਾ, ਸਿਰ ਨਿਵਾਣਾ। ਜਬਾਬੁ = ਇਤਰਾਜ਼, ਨਾਂਹ-ਨੁੱਕਰ। ਮੁੰਢਹੁ = ਉੱਕਾ ਹੀ।
ਨਾਨਕ ਦੋਵੈ ਕੂੜੀਆ ਥਾਇ ਨ ਕਾਈ ਪਾਇ ॥੨॥
O Nanak, both of his actions are false; he obtains no place in the Court of the Lord. ||2||
ਹੇ ਨਾਨਕ! ਸਿਰ ਨਿਵਾਣਾ ਅਤੇ ਇਤਰਾਜ਼ ਕਰਨਾ-ਦੋਵੇਂ ਹੀ ਝੂਠੇ ਹਨ, ਇਹਨਾਂ ਦੋਹਾਂ ਵਿਚੋਂ ਕੋਈ ਗੱਲ ਭੀ (ਮਾਲਕ ਦੇ ਦਰ ਤੇ) ਕਬੂਲ ਨਹੀਂ ਹੁੰਦੀ ॥੨॥ ਦੋਵੈ = ਦੋਵੇਂ ਗੱਲਾਂ, ਭਾਵ, ਕਦੇ ਸਿਰ ਨਿਵਾਣਾ ਅਤੇ ਕਦੇ ਅੱਗੇ ਬੋਲ ਪੈਣਾ ॥੨॥