ਬਲੁ ਹੋਆ ਬੰਧਨ ਛੁਟੇ ਸਭੁ ਕਿਛੁ ਹੋਤ ਉਪਾਇ ॥
My strength has been restored, and my bonds have been broken; now, I can do everything.
(ਜਦੋਂ ਮਨੁੱਖ ਪ੍ਰਭੂ ਦੇ ਦਰ ਤੇ ਡਿੱਗਦਾ ਹੈ, ਤਾਂ ਮਾਇਆ ਦਾ ਟਾਕਰਾ ਕਰਨ ਲਈ ਉਸ ਦੇ ਅੰਦਰ ਆਤਮਕ) ਬਲ ਪੈਦਾ ਹੋ ਜਾਂਦਾ ਹੈ (ਮਾਇਆ ਦੇ ਮੋਹ ਦੇ) ਬੰਧਨ ਟੁੱਟ ਜਾਂਦੇ ਹਨ (ਮੋਹ ਦਾ ਟਾਕਰਾ ਕਰਨ ਲਈ) ਹਰੇਕ ਹੀਲਾ ਸਫਲ ਹੋ ਸਕਦਾ ਹੈ। ਛੁਟੇ = ਟੁੱਟ ਜਾਂਦੇ ਹਨ। ਸਭੁ ਕਿਛੁ ਉਪਾਇ = ਹਰੇਕ ਉੱਦਮ।
ਨਾਨਕ ਸਭੁ ਕਿਛੁ ਤੁਮਰੈ ਹਾਥ ਮੈ ਤੁਮ ਹੀ ਹੋਤ ਸਹਾਇ ॥੫੪॥
Nanak: everything is in Your hands, Lord; You are my Helper and Support. ||54||
ਸੋ, ਹੇ ਨਾਨਕ ਆਖਦਾ ਹੈ- (ਹੇ ਪ੍ਰਭੂ!) ਸਭ ਕੁਝ ਤੇਰੇ ਹੱਥ ਵਿਚ ਹੈ (ਤੇਰੀ ਪੈਦਾ ਕੀਤੀ ਮਾਇਆ ਭੀ ਤੇਰੇ ਹੀ ਅਧੀਨ ਹੈ, ਇਸ ਤੋਂ ਬਚਣ ਲਈ) ਤੂੰ ਹੀ ਮਦਦਗਾਰ ਹੋ ਸਕਦਾ ਹੈਂ ॥੫੪॥ ਹੋਤ = ਹੋ ਸਕਦਾ ਹੈ। ਸਭੁ ਕਿਛੁ = ਹਰੇਕ ਚੀਜ਼ ॥੫੪॥