ਸਾਚੁ ਵਖਰੁ ਧਨੁ ਪਲੈ ਹੋਇ ॥
One who possesses the merchandise, the wealth of the True Name,
ਜਿਸ ਮਨੁੱਖ ਨੇ ਸੱਚਾ ਸਉਦਾ ਨਾਮ-ਧਨ ਖੱਟਿਆ ਹੈ, ਪਲੈ ਹੋਇ = ਹਾਸਲ ਕੀਤਾ ਹੋਵੇ।
ਆਪਿ ਤਰੈ ਤਾਰੇ ਭੀ ਸੋਇ ॥
crosses over, and carries others across with him as well.
ਉਹ ਆਪ ('ਦੁੱਤਰ ਸਾਗਰ' ਤੋਂ) ਤਰਦਾ ਹੈ ਤੇ (ਹੋਰਨਾਂ ਨੂੰ) ਤਾਰਦਾ ਹੈ। ਸੋਇ = ਉਹ ਮਨੁੱਖ।
ਸਹਜਿ ਰਤਾ ਬੂਝੈ ਪਤਿ ਹੋਇ ॥
One who intuitively understands, and is attuned to the Lord, is honored.
ਅਡੋਲ ਅਵਸਥਾ ਵਿਚ ਮਸਤ ਰਹਿ ਕੇ ਅਸਲੀਅਤ ਨੂੰ ਸਮਝਦਾ ਹੈ ਤੇ ਆਦਰ ਪਾਂਦਾ ਹੈ, ਸਹਜਿ = ਸਹਿਜ ਵਿਚ, ਅਡੋਲਤਾ ਵਿਚ। ਪਤਿ = ਇੱਜ਼ਤ।
ਤਾ ਕੀ ਕੀਮਤਿ ਕਰੈ ਨ ਕੋਇ ॥
No one can estimate his worth.
ਅਜੇਹੇ ਮਨੁੱਖ ਦਾ ਕੋਈ ਮੁੱਲ ਨਹੀਂ ਪਾ ਸਕਦਾ।
ਜਹ ਦੇਖਾ ਤਹ ਰਹਿਆ ਸਮਾਇ ॥
Wherever I look, I see the Lord permeating and pervading.
ਉਹ ਜਿੱਧਰ ਤੱਕਦਾ ਹੈ ਉਧਰ ਪ੍ਰਭੂ ਹੀ ਪ੍ਰਭੂ ਉਸ ਨੂੰ ਵਿਆਪਕ ਦਿੱਸਦਾ ਹੈ
ਨਾਨਕ ਪਾਰਿ ਪਰੈ ਸਚ ਭਾਇ ॥੫੭॥
O Nanak, through the Love of the True Lord, one crosses over. ||57||
ਹੇ ਨਾਨਕ! ਸੱਚੇ ਦੀ ਰਜ਼ਾ ਵਿਚ ਰਹਿ ਕੇ ਉਹ ਮਨੁੱਖ ('ਦੁਤਰ ਸਾਗਰ' ਤੋਂ) ਪਾਰ ਲੰਘ ਜਾਂਦਾ ਹੈ ॥੫੭॥ ਸਚ ਭਾਇ = ਸੱਚ ਦੇ ਭਾਵ ਵਿਚ, ਸੱਚੇ ਪ੍ਰਭੂ ਦੇ ਅਨੁਸਾਰ ਹੋ ਕੇ, ਸੱਚੇ ਦੀ ਰਜ਼ਾ ਵਿਚ ਰਹਿ ਕੇ। {ਨੋਟ: ਪਉੜੀ ਨੰ: ੫੫ ਵਿਚ ਦੇ ਲਫ਼ਜ਼ 'ਪਾਰੁ' ਅਤੇ ਇਥੇ ਲਫ਼ਜ਼ 'ਪਾਰਿ' ਦਾ ਫ਼ਰਕ ਚੇਤੇ ਰੱਖਣ-ਜੋਗ ਹੈ। 'ਪਾਰੁ' ਹੈ 'ਨਾਂਵ' (ਪਾਰਲਾ ਕੰਢਾ) 'ਪਾਰਿ', ਹੈ 'ਕ੍ਰਿਆ ਵਿਸ਼ੇਸ਼ਣ' (ਪਾਰਲੇ ਕੰਢੇ)} ॥੫੭॥
ਸੁ ਸਬਦ ਕਾ ਕਹਾ ਵਾਸੁ ਕਥੀਅਲੇ ਜਿਤੁ ਤਰੀਐ ਭਵਜਲੁ ਸੰਸਾਰੋ ॥
"Where is the Shabad said to dwell? What will carry us across the terrifying world-ocean?
(ਪ੍ਰਸ਼ਨ:) ਜਿਸ ਸ਼ਬਦ ਦੀ ਰਾਹੀਂ ਸੰਸਾਰ-ਸਮੁੰਦਰ ਤਰੀਦਾ ਹੈ ਉਸ ਸ਼ਬਦ ਦਾ ਟਿਕਾਣਾ ਕਿੱਥੇ ਕਿਹਾ ਜਾ ਸਕਦਾ ਹੈ? ਸੁ = ਉਸ। ਜਿਤੁ = ਜਿਸ (ਸ਼ਬਦ) ਦੀ ਰਾਹੀਂ। ਕਥੀਅਲੇ = ਕਿਹਾ ਜਾਏ।
ਤ੍ਰੈ ਸਤ ਅੰਗੁਲ ਵਾਈ ਕਹੀਐ ਤਿਸੁ ਕਹੁ ਕਵਨੁ ਅਧਾਰੋ ॥
The breath, when exhaled, extends out ten finger lengths; what is the support of the breath?
'ਪ੍ਰਾਣ' (ਭਾਵ ਸੁਆਸ) ਨੂੰ ਦਸ-ਉਂਗਲ-ਪ੍ਰਮਾਣ ਕਹੀਦਾ ਹੈ ਦੱਸੋ, ਇਸ ਦਾ ਕੀਹ ਆਸਰਾ ਹੈ? ਤ੍ਰੈ ਸਤ = ਤਿੰਨ ਤੇ ਸੱਤ, ਦਸ। ਵਾਈ = ਪ੍ਰਾਣ {ਨੋਟ: ਜੋਗੀਆਂ ਦੇ ਖ਼ਿਆਲ ਅਨੁਸਾਰ ਸਾਹ ਬਾਹਰ ਵਲ ਕੱਢਿਆਂ ਹਵਾ ਦਸ ਉਂਗਲ ਦੇ ਫ਼ਾਸਲੇ ਤਕ ਬਾਹਰ ਜਾਂਦੀ ਹੈ, ਫਿਰ ਸਾਹ ਅੰਦਰ ਵਲ ਖਿੱਚੀਦਾ ਹੈ}। ਤ੍ਰੈ ਸਤ ਅੰਗੁਲ ਵਾਈ = ਦਸ ਉਂਗਲ-ਪ੍ਰਮਾਣ ਪ੍ਰਾਣ। ਕਹੁ = ਦੱਸੋ। ਕਵਨੁ = ਕੀਹ?
ਬੋਲੈ ਖੇਲੈ ਅਸਥਿਰੁ ਹੋਵੈ ਕਿਉ ਕਰਿ ਅਲਖੁ ਲਖਾਏ ॥
Speaking and playing, how can one be stable and steady? How can the unseen be seen?"
(ਜੋ ਜੀਵਾਤਮਾ ਇਸ ਸਰੀਰ ਵਿਚ) ਬੋਲਦਾ ਤੇ ਕਲੋਲ ਕਰਦਾ ਹੈ, ਉਹ ਸਦਾ ਲਈ ਕਿਵੇਂ ਅਡੋਲ ਹੋ ਸਕਦਾ ਹੈ ਤੇ ਕਿਵੇਂ ਉਸ ਪ੍ਰਭੂ ਨੂੰ ਵੇਖੇ ਜਿਸ ਦਾ ਕੋਈ ਖ਼ਾਸ ਚਿਹਨ ਚੱਕ੍ਰ ਨਹੀਂ।
ਸੁਣਿ ਸੁਆਮੀ ਸਚੁ ਨਾਨਕੁ ਪ੍ਰਣਵੈ ਅਪਣੇ ਮਨ ਸਮਝਾਏ ॥
Listen, O master; Nanak prays truly. Instruct your own mind.
ਨਾਨਕ ਕਹਿੰਦਾ ਹੈ (ਜੋਗੀਆਂ ਨੇ ਪੁੱਛਿਆ) ਹੇ ਸੁਆਮੀ! ਸੱਚੇ ਪ੍ਰਭੂ ਦੀ ਗੱਲ ਸੁਣ ਕੇ ਮਨੁੱਖ ਆਪਣੇ ਮਨ ਨੂੰ ਕਿਵੇਂ ਸੁਮੱਤੇ ਲਾ ਸਕਦਾ ਹੈ? ਸੁਣਿ = ਸੁਣ ਕੇ। ਮਨ ਸਮਝਾਏ = ਕਿਉਂਕਰਿ ਆਪਣੇ ਮਨ ਸਮਝਾਏ। {ਨੋਟ: ਪਹਿਲੀਆਂ ਚਾਰ ਤੁਕਾਂ ਵਿਚ ਜੋਗੀ ਦਾ ਪ੍ਰਸ਼ਨ ਹੈ, ਪੰਜਵੀਂ ਤੁਕ ਤੋਂ ਉੱਤਰ ਸ਼ੁਰੂ ਹੁੰਦਾ ਹੈ}।
ਗੁਰਮੁਖਿ ਸਬਦੇ ਸਚਿ ਲਿਵ ਲਾਗੈ ਕਰਿ ਨਦਰੀ ਮੇਲਿ ਮਿਲਾਏ ॥
The Gurmukh is lovingly attuned to the True Shabad. Bestowing His Glance of Grace, He unites us in His Union.
(ਉੱਤਰ:) ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ, ਗੁਰੂ ਸ਼ਬਦ ਦੀ ਰਾਹੀਂ ਉਸ ਦੀ ਲਿਵ ਸੱਚੇ ਪ੍ਰਭੂ ਵਿਚ ਲੱਗ ਜਾਂਦੀ ਹੈ, (ਤੇ, ਪ੍ਰਭੂ) ਮੇਹਰ ਦੀ ਨਜ਼ਰ ਕਰ ਕੇ ਉਸ ਨੂੰ ਆਪਣੇ ਵਿਚ ਜੋੜ ਲੈਂਦਾ ਹੈ, ਗੁਰਮੁਖਿ = ਗੁਰੂ ਦੇ ਹੁਕਮ ਵਿਚ ਤੁਰਨ ਵਾਲਾ ਮਨੁੱਖ। ਸਬਦੇ = ਸ਼ਬਦ ਦੀ ਰਾਹੀਂ। ਸਚਿ = ਸੱਚੇ ਪ੍ਰਭੂ ਵਿਚ। ਨਦਰੀ = ਮੇਹਰ ਦੀ ਨਜ਼ਰ।
ਆਪੇ ਦਾਨਾ ਆਪੇ ਬੀਨਾ ਪੂਰੈ ਭਾਗਿ ਸਮਾਏ ॥੫੮॥
He Himself is all-knowing and all-seeing. By perfect destiny, we merge in Him. ||58||
(ਕਿਉਂਕਿ) ਪ੍ਰਭੂ (ਉਸ ਦੇ ਦਿਲ ਦੀ) ਆਪ ਹੀ ਜਾਣਦਾ ਹੈ, ਆਪ ਹੀ ਪਛਾਣਦਾ ਹੈ। (ਇਸ ਤਰ੍ਹਾਂ) ਉੱਚੀ ਕਿਸਮਤ ਕਰਕੇ (ਗੁਰਮੁਖਿ ਮਨੁੱਖ ਪ੍ਰਭੂ ਵਿਚ) ਟਿਕਿਆ ਰਹਿੰਦਾ ਹੈ ॥੫੮॥ ਦਾਨਾ = ਦਿਲ ਦੀ ਜਾਣਨ ਵਾਲਾ ਪ੍ਰਭੂ। ਬੀਨਾ = ਪਛਾਣਨ ਵਾਲਾ। ਪੂਰੈ ਭਾਗਿ = ਉੱਚੀ ਕਿਸਮਤ ਦੇ ਕਾਰਨ। ਸਮਾਏ = (ਪ੍ਰਭੂ ਵਿਚ) ਟਿਕਿਆ ਰਹਿੰਦਾ ਹੈ ॥੫੮॥