ਪ੍ਰਭਾਤੀ ਮਹਲਾ ੫ ॥
Prabhaatee, Fifth Mehl:
ਪਰਭਾਤੀ ਪੰਜਵੀਂ ਪਾਤਿਸ਼ਾਹੀ।
ਗੁਨ ਗਾਵਤ ਮਨਿ ਹੋਇ ਅਨੰਦ ॥
Singing His Glorious Praises, the mind is in ecstasy.
ਪਰਮਾਤਮਾ ਦੇ ਗੁਣ ਗਾਂਦਿਆਂ ਮਨ ਵਿਚ ਆਨੰਦ ਪੈਦਾ ਹੁੰਦਾ ਹੈ, ਗਾਵਤ = ਗਾਂਦਿਆਂ। ਮਨਿ = ਮਨ ਵਿਚ।
ਆਠ ਪਹਰ ਸਿਮਰਉ ਭਗਵੰਤ ॥
Twenty-four hours a day, I meditate in remembrance on God.
(ਤਾਹੀਏਂ) ਮੈਂ ਅੱਠੇ ਪਹਰ ਭਗਵਾਨ (ਦਾ ਨਾਮ) ਸਿਮਰਦਾ ਹਾਂ। ਸਿਮਰਉ = ਸਿਮਰਉਂ, ਮੈਂ ਸਿਮਰਦਾ ਹਾਂ।
ਜਾ ਕੈ ਸਿਮਰਨਿ ਕਲਮਲ ਜਾਹਿ ॥
Remembering Him in meditation, the sins go away.
ਜਿਸ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ ਸਿਮਰਨ ਦੀ ਰਾਹੀਂ (ਸਾਰੇ) ਪਾਪ ਦੂਰ ਹੋ ਜਾਂਦੇ ਹਨ, ਜਾ ਕੈ = ਜਿਸ (ਗੁਰੂ ਦੀ ਕਿਰਪਾ) ਨਾਲ। ਕਲਮਲ = (ਸਾਰੇ) ਪਾਪ। ਜਾਹਿ = ਦੂਰ ਹੋ ਜਾਂਦੇ ਹਨ (ਬਹੁ-ਵਚਨ)।
ਤਿਸੁ ਗੁਰ ਕੀ ਹਮ ਚਰਨੀ ਪਾਹਿ ॥੧॥
I fall at the Feet of that Guru. ||1||
ਮੈਂ ਉਸ ਗੁਰੂ ਦੀ (ਸਦਾ) ਚਰਨੀਂ ਲੱਗਾ ਰਹਿੰਦਾ ਹਾਂ ॥੧॥ ਹਮ ਪਾਹਿ = ਅਸੀਂ ਪੈਂਦੇ ਹਾਂ, ਮੈਂ ਪੈਂਦਾ ਹਾਂ। ਸਿਮਰਨਿ = ਨਾਮ ਦੇ ਸਿਮਰਨ ਦੀ ਰਾਹੀਂ ॥੧॥
ਸੁਮਤਿ ਦੇਵਹੁ ਸੰਤ ਪਿਆਰੇ ॥
O beloved Saints, please bless me with wisdom;
ਹੇ ਪਿਆਰੇ ਸਤਿਗੁਰੂ! (ਮੈਨੂੰ) ਚੰਗੀ ਅਕਲ ਬਖ਼ਸ਼, ਸੰਤ ਪਿਆਰੇ = ਹੇ ਪਿਆਰੇ ਗੁਰੂ!
ਸਿਮਰਉ ਨਾਮੁ ਮੋਹਿ ਨਿਸਤਾਰੇ ॥੧॥ ਰਹਾਉ ॥
let me meditate on the Naam, the Name of the Lord, and be emancipated. ||1||Pause||
(ਜਿਸ ਦੀ ਰਾਹੀਂ) ਮੈਂ ਪਰਮਾਤਮਾ ਦਾ ਨਾਮ ਸਿਮਰਦਾ ਰਹਾਂ (ਜਿਹੜਾ ਨਾਮ) ਮੈਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲਏ ॥੧॥ ਰਹਾਉ ॥ ਸਿਮਰਉ = ਮੈਂ ਸਿਮਰਦਾ ਹਾਂ। ਮੋਹਿ = ਮੈਨੂੰ। ਨਿਸਤਾਰੇ = (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਂਦਾ ਹੈ ॥੧॥ ਰਹਾਉ ॥
ਜਿਨਿ ਗੁਰਿ ਕਹਿਆ ਮਾਰਗੁ ਸੀਧਾ ॥
The Guru has shown me the straight path;
ਜਿਸ ਗੁਰੂ ਨੇ (ਆਤਮਕ ਜੀਵਨ ਦਾ) ਸਿੱਧਾ ਰਸਤਾ ਦੱਸਿਆ ਹੈ, ਜਿਨਿ = ਜਿਸ ਨੇ। ਗੁਰਿ = ਗੁਰੂ ਨੇ। ਜਿਨਿ ਗੁਰਿ = ਜਿਸ ਗੁਰੂ ਨੇ। ਮਾਰਗੁ = (ਜੀਵਨ-) ਰਾਹ।
ਸਗਲ ਤਿਆਗਿ ਨਾਮਿ ਹਰਿ ਗੀਧਾ ॥
I have abandoned everything else. I am enraptured with the Name of the Lord.
(ਜਿਸ ਦੀ ਬਰਕਤਿ ਨਾਲ ਮਨੁੱਖ) ਹੋਰ ਸਾਰੇ (ਮੋਹ) ਛੱਡ ਕੇ ਪਰਮਾਤਮਾ ਦੇ ਨਾਮ ਵਿਚ ਪਰਚਿਆ ਰਹਿੰਦਾ ਹੈ, ਤਿਆਗਿ = ਤਿਆਗ ਕੇ। ਨਾਮਿ = ਨਾਮ ਵਿਚ। ਗੀਧਾ = ਗਿੱਝ ਗਿਆ, ਪਰਚ ਗਿਆ।
ਤਿਸੁ ਗੁਰ ਕੈ ਸਦਾ ਬਲਿ ਜਾਈਐ ॥
I am forever a sacrifice to that Guru;
ਉਸ ਗੁਰੂ ਤੋਂ ਸਦਾ ਕੁਰਬਾਨ ਜਾਣਾ ਚਾਹੀਦਾ ਹੈ, ਕੈ ਬਲਿ ਜਾਈਐ = ਤੋਂ ਸਦਕੇ ਜਾਣਾ ਚਾਹੀਦਾ ਹੈ।
ਹਰਿ ਸਿਮਰਨੁ ਜਿਸੁ ਗੁਰ ਤੇ ਪਾਈਐ ॥੨॥
I meditate in remembrance on the Lord, through the Guru. ||2||
ਜਿਸ ਗੁਰੂ ਪਾਸੋਂ ਪਰਮਾਤਮਾ ਦਾ ਨਾਮ ਸਿਮਰਨ (ਦੀ ਦਾਤਿ) ਮਿਲਦੀ ਹੈ ॥੨॥ ਤੇ = ਤੋਂ। ਪਾਈਐ = ਪ੍ਰਾਪਤ ਹੁੰਦਾ ਹੈ ॥੨॥
ਬੂਡਤ ਪ੍ਰਾਨੀ ਜਿਨਿ ਗੁਰਹਿ ਤਰਾਇਆ ॥
The Guru carries those mortal beings across, and saves them from drowning.
ਜਿਸ ਗੁਰੂ ਨੇ (ਸੰਸਾਰ-ਸਮੁੰਦਰ ਵਿਚ) ਡੁੱਬ ਰਹੇ ਪ੍ਰਾਣੀਆਂ ਨੂੰ ਪਾਰ ਲੰਘਾਇਆ, ਬੂਡਤ = (ਵਿਕਾਰਾਂ ਵਿਚ) ਡੁੱਬਦਾ। ਜਿਨਿ ਗੁਰਹਿ = ਜਿਸ ਗੁਰੂ ਨੇ।
ਜਿਸੁ ਪ੍ਰਸਾਦਿ ਮੋਹੈ ਨਹੀ ਮਾਇਆ ॥
By His Grace, they are not enticed by Maya;
ਜਿਸ (ਗੁਰੂ) ਦੀ ਮਿਹਰ ਨਾਲ ਮਾਇਆ ਠੱਗ ਨਹੀਂ ਸਕਦੀ, ਜਿਸੁ ਪ੍ਰਸਾਦਿ = ਜਿਸ ਦੀ ਕਿਰਪਾ ਨਾਲ। ਮੋਹੈ ਨਹੀ = ਮੋਹ ਨਹੀਂ ਸਕਦੀ।
ਹਲਤੁ ਪਲਤੁ ਜਿਨਿ ਗੁਰਹਿ ਸਵਾਰਿਆ ॥
in this world and the next, they are embellished and exalted by the Guru.
ਜਿਸ ਗੁਰੂ ਨੇ (ਸਰਨ ਪਏ ਮਨੁੱਖ ਦਾ) ਇਹ ਲੋਕ ਅਤੇ ਪਰਲੋਕ ਸੋਹਣਾ ਬਣਾ ਦਿੱਤਾ, ਹਲਤੁ = ਇਕ ਲੋਕ। ਪਲਤੁ = ਪਰਲੋਕ। ਸਵਾਰਿਆ = ਸੋਹਣਾ ਬਣਾ ਦਿੱਤਾ।
ਤਿਸੁ ਗੁਰ ਊਪਰਿ ਸਦਾ ਹਉ ਵਾਰਿਆ ॥੩॥
I am forever a sacrifice to that Guru. ||3||
ਮੈਂ ਉਸ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ ॥੩॥ ਹਉ = ਹਉਂ, ਮੈਂ। ਵਾਰਿਆ = ਕੁਰਬਾਨ ॥੩॥
ਮਹਾ ਮੁਗਧ ਤੇ ਕੀਆ ਗਿਆਨੀ ॥
From the most ignorant, I have been made spiritually wise,
(ਜਿਸ ਗੁਰੂ ਨੇ) ਮਹਾ ਮੂਰਖ ਮਨੁੱਖ ਤੋਂ ਆਤਮਕ ਜੀਵਨ ਦੀ ਸੂਝ ਵਾਲਾ ਬਣਾ ਦਿੱਤਾ। ਮੁਗਧ = ਮੂਰਖ। ਤੇ = ਤੋਂ। ਗਿਆਨੀ = ਸਿਆਣਾ, ਗਿਆਨਵਾਨ, ਆਤਮਕ ਜੀਵਨ ਦੀ ਸੂਝ ਵਾਲਾ।
ਗੁਰ ਪੂਰੇ ਕੀ ਅਕਥ ਕਹਾਨੀ ॥
through the Unspoken Speech of the Perfect Guru.
ਪੂਰੇ ਗੁਰੂ ਦੀ ਸਿਫ਼ਤ-ਸਾਲਾਹ ਪੂਰੇ ਤੌਰ ਤੇ ਬਿਆਨ ਨਹੀਂ ਕੀਤੀ ਜਾ ਸਕਦੀ। ਅਕਥ = (ਅ-ਕਥ) ਜੋ ਬਿਆਨ ਨਾਹ ਕੀਤੀ ਜਾ ਸਕੇ।
ਪਾਰਬ੍ਰਹਮ ਨਾਨਕ ਗੁਰਦੇਵ ॥
The Divine Guru, O Nanak, is the Supreme Lord God.
ਹੇ ਨਾਨਕ! (ਗੁਰੂ ਦੀ ਸਰਨ ਪੈ ਕੇ) ਪਾਰਬ੍ਰਹਮ ਗੁਰਦੇਵ- ਨਾਨਕ = ਹੇ ਨਾਨਕ!
ਵਡੈ ਭਾਗਿ ਪਾਈਐ ਹਰਿ ਸੇਵ ॥੪॥੩॥
By great good fortune, I serve the Lord. ||4||3||
ਹਰੀ ਦੀ ਸੇਵਾ-ਭਗਤੀ ਵੱਡੀ ਕਿਸਮਤ ਨਾਲ ਪ੍ਰਾਪਤ ਹੁੰਦੀ ਹੈ ॥੪॥੩॥ ਭਾਗਿ = ਕਿਸਮਤ ਨਾਲ ॥੪॥੩॥