ਸੂਹੀ ਮਹਲਾ ਕਾਫੀ ਘਰੁ ੧੦

Soohee, First Mehl, Kaafee, Tenth House:

ਰਾਗ ਸੂਹੀ/ਕਾਫੀ, ਘਰ ੧੦ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ।

ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਮਾਣਸ ਜਨਮੁ ਦੁਲੰਭੁ ਗੁਰਮੁਖਿ ਪਾਇਆ

For if you depart with virtue, then pain shall never afflict you. ||5||

(ਚੌਰਾਸੀ ਲੱਖ ਜੂਨਾਂ ਵਿਚੋਂ) ਮਨੁੱਖਾ ਜਨਮ ਬੜੀ ਮੁਸ਼ਕਲ ਨਾਲ ਮਿਲਦਾ ਹੈ, ਪਰ ਇਸ ਦੀ ਕਦਰ ਉਹੀ ਮਨੁੱਖ ਜਾਣਦਾ ਹੈ ਜੋ ਗੁਰੂ ਦੀ ਸਰਨ ਪਏ। ਮਾਣਸ ਜਨਮੁ = ਮਨੁੱਖਾ ਜਨਮ। ਦੁਲੰਭੁ = ਦੁਰਲੱਭ, ਬੜੀ ਮੁਸ਼ਕਲ ਨਾਲ ਮਿਲਣ ਵਾਲਾ। ਪਾਇਆ = ਕਦਰ ਪਾਈ।

ਮਨੁ ਤਨੁ ਹੋਇ ਚੁਲੰਭੁ ਜੇ ਸਤਿਗੁਰ ਭਾਇਆ ॥੧॥

The mind and body are dyed in the deep red color of devotional love, if it pleases the True Guru. ||1||

ਜੇ ਸਤਿਗੁਰੂ ਨੂੰ ਚੰਗਾ ਲੱਗੇ (ਭਾਵ, ਜੇ ਗੁਰੂ ਦੀ ਕਿਰਪਾ ਹੋ ਜਾਏ) ਤਾਂ (ਸਰਨ ਪਏ ਉਸ ਮਨੁੱਖ ਦਾ) ਮਨ ਅਤੇ ਸਰੀਰ (ਪ੍ਰਭੂ ਦੇ ਪ੍ਰੇਮ-ਰੰਗ ਨਾਲ) ਗੂੜ੍ਹਾ ਲਾਲ ਹੋ ਜਾਂਦਾ ਹੈ (ਨਾਮ ਦੀ ਬਰਕਤਿ ਨਾਲ ਉਸ ਨੂੰ ਲਾਲੀ ਚੜ੍ਹੀ ਰਹਿੰਦੀ ਹੈ) ॥੧॥ ਚੁਲੰਭੁ = ਗੂੜ੍ਹਾ ਲਾਲ ॥੧॥

ਚਲੈ ਜਨਮੁ ਸਵਾਰਿ ਵਖਰੁ ਸਚੁ ਲੈ

He departs with his life embellished and successful, taking the merchandise of the True Name.

ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦਾ ਨਾਮ-ਸੌਦਾ ਵਿਹਾਝਦਾ ਹੈ ਉਹ ਆਪਣਾ ਜੀਵਨ ਸੋਹਣਾ ਬਣਾ ਕੇ (ਇਥੋਂ) ਤੁਰਦਾ ਹੈ। ਸਵਾਰਿ = ਸਵਾਰ ਕੇ। ਵਖਰੁ = ਵਪਾਰ ਦਾ ਸੌਦਾ। ਸਚੁ = ਸਦਾ-ਥਿਰ ਨਾਮ। ਲੈ = ਲੈ ਕੇ।

ਪਤਿ ਪਾਏ ਦਰਬਾਰਿ ਸਤਿਗੁਰ ਸਬਦਿ ਭੈ ॥੧॥ ਰਹਾਉ

He is honored in the Darbaar, the Royal Court, of the Lord, through the Shabad, the Word of the True Guru, and the Fear of God. ||1||Pause||

ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਦੇ) ਡਰ ਅਦਬ ਵਿਚ (ਰਹਿ ਕੇ) ਉਹ (ਪਰਮਾਤਮਾ ਦੀ) ਦਰਗਾਹ ਵਿਚ ਇੱਜ਼ਤ ਹਾਸਲ ਕਰਦਾ ਹੈ ॥੧॥ ਰਹਾਉ ॥ ਪਤਿ = ਇੱਜ਼ਤ। ਦਰਬਾਰਿ = ਪ੍ਰਭੂ ਦੀ ਹਜ਼ੂਰੀ ਵਿਚ। ਭੈ = ਡਰ-ਅਦਬ ਵਿਚ (ਰਹਿ ਕੇ) ॥੧॥ ਰਹਾਉ ॥

ਮਨਿ ਤਨਿ ਸਚੁ ਸਲਾਹਿ ਸਾਚੇ ਮਨਿ ਭਾਇਆ

One who praises the True Lord with his mind and body, pleases the Mind of the True Lord.

ਉਹ ਮਨੁੱਖ ਆਪਣੇ ਮਨ ਅਤੇ ਸਰੀਰ ਦੀ ਰਾਹੀਂ ਸਦਾ-ਥਿਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ਕੇ ਸਦਾ-ਥਿਰ ਪ੍ਰਭੂ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਮਨਿ = ਮਨ ਵਿਚ। ਤਨਿ = ਸਰੀਰ ਦੀ ਰਾਹੀਂ। ਸਾਲਾਹਿ = ਸਲਾਹ ਕੇ, ਸਿਫ਼ਤਿ-ਸਾਲਾਹ ਕਰ ਕੇ।

ਲਾਲਿ ਰਤਾ ਮਨੁ ਮਾਨਿਆ ਗੁਰੁ ਪੂਰਾ ਪਾਇਆ ॥੨॥

Attuned to the Beloved Lord, the mind is appeased, and finds the Perfect Guru. ||2||

ਜਿਸ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ। ਪ੍ਰਭੂ-ਨਾਮ ਦੀ ਲਾਲੀ ਵਿਚ ਮਸਤ ਹੋਇਆ ਉਸ ਦਾ ਮਨ ਉਸ ਲਾਲੀ ਵਿਚ ਗਿੱਝ ਜਾਂਦਾ ਹੈ (ਉਸ ਤੋਂ ਬਿਨਾ ਰਹਿ ਨਹੀਂ ਸਕਦਾ) ॥੨॥ ਲਾਲਿ = ਲਾਲ (ਰੰਗ) ਵਿਚ। ਰਤਾ = ਰੰਗਿਆ ਗਿਆ ॥੨॥

ਹਉ ਜੀਵਾ ਗੁਣ ਸਾਰਿ ਅੰਤਰਿ ਤੂ ਵਸੈ

I live, by cherishing Your Glorious Virtues; You dwell deep within me.

ਹੇ ਪ੍ਰਭੂ! ਤੇਰੇ ਗੁਣ ਚੇਤੇ ਕਰ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਮੌਲ ਪਏ, ਮੇਰੇ ਅੰਦਰ "ਤੂ ਹੀ ਤੂ" ਦੀ ਧੁਨ ਲੱਗ ਪਏ। ਹਉ = ਮੈਂ। ਸਾਰਿ = ਸੰਭਾਲ ਕੇ। ਤੂ ਵਸੈ = 'ਤੂ ਹੀ ਤੂ' ਦਾ ਬੋਲ ਵੱਸ ਪਏ।

ਤੂੰ ਵਸਹਿ ਮਨ ਮਾਹਿ ਸਹਜੇ ਰਸਿ ਰਸੈ ॥੩॥

You dwell within my mind, and so it naturally celebrates in joyful delight. ||3||

ਜੇ ਤੂੰ ਮੇਰੇ ਮਨ ਵਿਚ ਵੱਸ ਪਏਂ, ਤਾਂ ਮੇਰਾ ਮਨ ਅਡੋਲ ਅਵਸਥਾ ਵਿਚ ਟਿਕ ਕੇ ਤੇਰੇ ਨਾਮ ਦੇ ਸੁਆਦ ਵਿਚ ਭਿੱਜ ਜਾਏ ॥੩॥ ਸਹਜੇ = ਸਹਿਜ ਵਿਚ, ਅਡੋਲ ਆਤਮਕ ਅਵਸਥਾ ਵਿਚ। ਰਸਿ = (ਨਾਮ-) ਅੰਮ੍ਰਿਤ ਨਾਲ। ਰਸੈ = ਰਸਦਾ ਹੈ, ਭਿੱਜਦਾ ਹੈ, ਰਚਦਾ ਹੈ ॥੩॥

ਮੂਰਖ ਮਨ ਸਮਝਾਇ ਆਖਉ ਕੇਤੜਾ

O my foolish mind, how can I teach and instruct you?

ਹੇ ਮੇਰੇ ਮੂਰਖ ਮਨ! ਮੈਂ ਤੈਨੂੰ ਕਿਤਨਾ ਕੁ ਸਮਝਾ ਸਮਝਾ ਕੇ ਦੱਸਾਂ, ਮਨ = ਹੇ ਮਨ! ਆਖਉ = ਮੈਂ ਆਖਾਂ। ਕੇਤੜਾ = ਕਿਤਨਾ ਕੁ?

ਗੁਰਮੁਖਿ ਹਰਿ ਗੁਣ ਗਾਇ ਰੰਗਿ ਰੰਗੇਤੜਾ ॥੪॥

As Gurmukh, sing the Glorious Praises of the Lord, and so become attuned to His Love. ||4||

ਕਿ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ, ਪਰਮਾਤਮਾ ਦੇ ਨਾਮ-ਰੰਗ ਵਿਚ ਰੰਗਿਆ ਜਾ (ਤੇ ਇਸ ਤਰ੍ਹਾਂ ਆਪਣਾ ਜਨਮ ਮਰਨ ਸੋਹਣਾ ਬਣਾ ਲੈ) ॥੪॥ ਗੁਰਮੁਖਿ = ਗੁਰੂ ਦੇ ਸਨਮੁਖ ਹੋ ਕੇ। ਗਾਇ = ਗਾ ਕੇ। ਰੰਗਿ = ਰੰਗ ਵਿਚ। ਰੰਗੇਤੜਾ = ਰੰਗਿਆ ਜਾ ॥੪॥

ਨਿਤ ਨਿਤ ਰਿਦੈ ਸਮਾਲਿ ਪ੍ਰੀਤਮੁ ਆਪਣਾ

Continually, continuously, remember and cherish your Beloved Lord in your heart.

ਹੇ ਭਾਈ! ਆਪਣੇ ਪ੍ਰੀਤਮ ਪ੍ਰਭੂ ਨੂੰ ਸਦਾ ਆਪਣੇ ਹਿਰਦੇ ਵਿਚ ਸਾਂਭ ਕੇ ਰੱਖ। ਰਿਦੈ = ਹਿਰਦੇ ਵਿਚ। ਸਮਾਲਿ = ਸਾਂਭ।

ਜੇ ਚਲਹਿ ਗੁਣ ਨਾਲਿ ਨਾਹੀ ਦੁਖੁ ਸੰਤਾਪਣਾ ॥੫॥

For if you depart with virtue, then pain shall never afflict you. ||5||

ਜੇ ਤੂੰ (ਪ੍ਰਭੂ ਦੀ ਭਗਤੀ ਵਾਲੇ ਚੰਗੇ) ਗੁਣ ਨਾਲ ਲੈ ਕੇ (ਜੀਵਨ ਸਫ਼ਰ ਵਿਚ) ਤੁਰੇਂ ਤਾਂ ਕੋਈ ਦੁੱਖ ਕਲੇਸ਼ ਤੈਨੂੰ ਪੋਹ ਨਹੀਂ ਸਕੇਗਾ ॥੫॥ ਸੰਤਾਪਣਾ = ਕਲੇਸ਼ ਦੇ ਸਕਣਾ ॥੫॥

ਮਨਮੁਖ ਭਰਮਿ ਭੁਲਾਣਾ ਨਾ ਤਿਸੁ ਰੰਗੁ ਹੈ

The self-willed manmukh wanders around, deluded by doubt; he does not enshrine love for the Lord.

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦਾ ਮਨ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ, ਉਸ ਨੂੰ ਪਰਮਾਤਮਾ ਦੇ ਨਾਮ ਦੀ ਲਾਲੀ ਨਹੀਂ ਚੜ੍ਹਦੀ। ਰੰਗੁ = (ਨਾਮ ਦੀ) ਲਾਲੀ।

ਮਰਸੀ ਹੋਇ ਵਿਡਾਣਾ ਮਨਿ ਤਨਿ ਭੰਗੁ ਹੈ ॥੬॥

He dies as a stranger to his own self, and his mind and body are spoiled. ||6||

ਉਹ ਨਿਖਸਮਾ ਹੋ ਕੇ ਆਤਮਕ ਮੌਤ ਸਹੇੜਦਾ ਹੈ, ਉਸ ਦੇ ਮਨ ਵਿਚ ਉਸ ਦੇ ਸਰੀਰ ਵਿਚ (ਪਰਮਾਤਮਾ ਨਾਲੋਂ) ਵਿਛੋੜਾ ਬਣਿਆ ਰਹਿੰਦਾ ਹੈ ॥੬॥ ਮਰਸੀ = ਆਤਮਕ ਜੀਵਨ ਗਵਾ ਬੈਠੇਗਾ। ਵਿਡਾਣਾ = ਓਪਰਾ, ਨਿਖਸਮਾ। ਭੰਗੁ = ਤੋਟ, ਵਿਛੋੜਾ ॥੬॥

ਗੁਰ ਕੀ ਕਾਰ ਕਮਾਇ ਲਾਹਾ ਘਰਿ ਆਣਿਆ

Performing service to the Guru, you shall go home with the profit.

ਜਿਸ ਮਨੁੱਖ ਨੇ ਗੁਰੂ ਦੀ ਦੱਸੀ ਕਾਰ (ਭਗਤੀ) ਕਰ ਕੇ (ਭਗਤੀ ਦਾ) ਲਾਭ ਆਪਣੇ ਹਿਰਦੇ-ਘਰ ਵਿਚ ਲੈ ਆਂਦਾ, ਲਾਹਾ = ਲਾਭ। ਆਣਿਆ = ਲਿਆਂਦਾ।

ਗੁਰਬਾਣੀ ਨਿਰਬਾਣੁ ਸਬਦਿ ਪਛਾਣਿਆ ॥੭॥

Through the Word of the Guru's Bani, and the Shabad, the Word of God, the state of Nirvaanaa is attained. ||7||

ਉਸ ਨੇ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਗੁਰੂ ਦੇ ਸ਼ਬਦ ਵਿਚ ਜੁੜ ਕੇ ਵਾਸਨਾ-ਰਹਿਤ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ ॥੭॥ ਨਿਰਬਾਣੁ = ਵਾਸਨਾ-ਰਹਿਤ ਪ੍ਰਭੂ ॥੭॥

ਇਕ ਨਾਨਕ ਕੀ ਅਰਦਾਸਿ ਜੇ ਤੁਧੁ ਭਾਵਸੀ

Nanak makes this one prayer: if it pleases Your Will,

ਹੇ ਪ੍ਰਭੂ! ਮੇਰੀ ਨਾਨਕ ਦੀ ਅਰਦਾਸ ਭੀ ਇਹੀ ਹੈ ਜੇ ਤੈਨੂੰ ਇਹ ਪਸੰਦ ਆ ਜਾਏ, ਭਾਵਸੀ = ਚੰਗੀ ਲੱਗੇ, ਪਸੰਦ ਆਵੇ।

ਮੈ ਦੀਜੈ ਨਾਮ ਨਿਵਾਸੁ ਹਰਿ ਗੁਣ ਗਾਵਸੀ ॥੮॥੧॥੩॥

bless me with a home in Your Name, Lord, that I may sing Your Glorious Praises. ||8||1||3||

ਤਾਂ ਮੇਰੇ ਹਿਰਦੇ ਵਿਚ ਆਪਣੇ ਨਾਮ ਦਾ ਨਿਵਾਸ ਕਰ ਦੇਹ ਤਾ ਕਿ ਮੈਂ ਤੇਰੇ ਗੁਣ ਗਾਂਦਾ ਰਹਾਂ ॥੮॥੧॥੩॥ ਮੈ = ਮੈਨੂੰ, ਮੇਰੇ ਹਿਰਦੇ ਵਿਚ। ਗਾਵਸੀ = ਗਾਵੇਗਾ ॥੮॥੧॥੩॥