ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਰਾਗੁ ਸੂਹੀ ਛੰਤ ਮਹਲਾ ਘਰੁ

Raag Soohee, Chhant, First Mehl, Fourth House:

ਰਾਗ ਸੂਹੀ, ਘਰ ੪ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ 'ਛੰਤ' (ਛੰਦ)।

ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ

The One who created the world, watches over it; He enjoins the people of the world to their tasks.

ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਸੇ ਨੇ ਇਸ ਦੀ ਸੰਭਾਲ ਕੀਤੀ ਹੋਈ ਹੈ, ਉਸੇ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ। ਜਿਨਿ = ਜਿਸ ਨੇ, (ਹੇ ਪ੍ਰਭੂ!) ਜਿਸ ਤੈਂ ਨੇ। ਕੀਆ = ਪੈਦਾ ਕੀਤਾ ਹੈ। ਤਿਨਿ = ਉਸ ਨੇ (ਹੇ ਪ੍ਰਭੂ!) ਉਸ ਤੈਂ ਨੇ ਹੀ। ਦੇਖਿਆ = ਸੰਭਾਲ ਕੀਤੀ ਹੋਈ ਹੈ। ਧੰਧੜੈ = ਮਾਇਆ ਦੀ ਦੌੜ-ਭੱਜ ਵਿਚ।

ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ

Your gifts, O Lord, illuminate the heart, and the moon casts its light on the body.

(ਪਰ ਹੇ ਪ੍ਰਭੂ!) ਤੇਰੀ ਬਖ਼ਸ਼ਸ਼ ਨਾਲ (ਕਿਸੇ ਸੁਭਾਗ) ਹਿਰਦੇ ਵਿਚ ਤੇਰੀ ਜੋਤਿ ਦਾ ਚਾਨਣ ਹੁੰਦਾ ਹੈ, (ਕਿਸੇ ਸੁਭਾਗ) ਸਰੀਰ ਵਿਚ ਚੰਦ ਚਮਕਦਾ ਹੈ (ਤੇਰੇ ਨਾਮ ਦੀ ਸੀਤਲਤਾ ਹੁਲਾਰੇ ਦੇਂਦੀ ਹੈ)। ਦਾਨਿ ਤੇਰੈ = ਤੇਰੀ ਬਖ਼ਸ਼ਸ਼ ਨਾਲ। ਘਟਿ = ਜੀਵ ਦੇ ਹਿਰਦੇ ਵਿਚ। ਤਨਿ = ਸਰੀਰ ਵਿਚ। ਚੰਦੁ ਦੀਪਾਇਆ = ਚੰਦ ਚਮਕ ਰਿਹਾ ਹੈ, ਸੀਤਲਤਾ ਹੁਲਾਰੇ ਦੇ ਰਹੀ ਹੈ।

ਚੰਦੋ ਦੀਪਾਇਆ ਦਾਨਿ ਹਰਿ ਕੈ ਦੁਖੁ ਅੰਧੇਰਾ ਉਠਿ ਗਇਆ

The moon glows, by the Lord's gift, and the darkness of suffering is taken away.

ਪ੍ਰਭੂ ਦੀ ਬਖ਼ਸ਼ਸ਼ ਨਾਲ ਜਿਸ ਹਿਰਦੇ ਵਿਚ (ਪ੍ਰਭੂ-ਨਾਮ ਦੀ) ਸੀਤਲਤਾ ਲਿਸ਼ਕ ਮਾਰਦੀ ਹੈ ਉਸ ਹਿਰਦੇ ਵਿਚੋਂ (ਅਗਿਆਨਤਾ ਦਾ) ਹਨੇਰਾ ਤੇ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ। ਦਾਨਿ ਹਰਿ ਕੈ = ਪਰਮਾਤਮਾ ਦੀ ਬਖ਼ਸ਼ਸ਼ ਨਾਲ।

ਗੁਣ ਜੰਞ ਲਾੜੇ ਨਾਲਿ ਸੋਹੈ ਪਰਖਿ ਮੋਹਣੀਐ ਲਇਆ

The marriage party of virtue looks beautiful with the Groom; He chooses His enticing bride with care.

ਜਿਵੇਂ ਜੰਞ ਲਾੜੇ ਨਾਲ ਹੀ ਸੋਹਣੀ ਲੱਗਦੀ ਹੈ, ਤਿਵੇਂ ਜੀਵ-ਇਸਤ੍ਰੀ ਦੇ ਗੁਣ ਤਦੋਂ ਹੀ ਸੋਭਦੇ ਹਨ ਜੇ ਪ੍ਰਭੂ-ਪਤੀ ਹਿਰਦੇ ਵਿਚ ਵੱਸਦਾ ਹੋਵੇ। ਜਿਸ ਜੀਵ-ਇਸਤ੍ਰੀ ਨੇ ਆਪਣੇ ਜੀਵਨ ਨੂੰ ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਸੁੰਦਰ ਬਣਾ ਲਿਆ ਹੈ, ਉਸ ਨੇ ਇਸ ਦੀ ਕਦਰ ਸਮਝ ਕੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ। ਸੋਹੈ = ਸੋਭਦੀ ਹੈ। ਪਰਖਿ = ਪਰਖ ਕੇ। ਮੋਹਣੀ = ਮਨ ਨੂੰ ਮੋਹ ਲੈਣ ਵਾਲੀ, ਸੁੰਦਰ ਇਸਤ੍ਰੀ, ਉਹ ਜੀਵ-ਇਸਤ੍ਰੀ ਜਿਸ ਨੇ ਆਪਣਾ ਜੀਵਨ ਸੁੰਦਰ ਬਣਾ ਲਿਆ ਹੈ। ਮੋਹਣੀਐ = ਸੁੰਦਰ ਜੀਵ-ਇਸਤ੍ਰੀ ਨੇ।

ਵੀਵਾਹੁ ਹੋਆ ਸੋਭ ਸੇਤੀ ਪੰਚ ਸਬਦੀ ਆਇਆ

The wedding is performed with glorious splendor; He has arrived, accompanied by the vibrations of the Panch Shabad, the Five Primal Sounds.

ਉਸ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ, (ਲੋਕ ਪਰਲੋਕ ਵਿਚ) ਉਸ ਨੂੰ ਸੋਭਾ ਭੀ ਮਿਲਦੀ ਹੈ, ਇਕ-ਰਸ ਆਤਮਕ ਆਨੰਦ ਦਾ ਦਾਤਾ ਪ੍ਰਭੂ ਉਸ ਦੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ। ਸੇਤੀ = ਨਾਲ। ਸੋਭ = ਸੋਭਾ। ਵੀਵਾਹੁ = ਜੀਵ-ਇਸਤ੍ਰੀ ਦਾ ਪ੍ਰਭੂ ਨਾਲ ਮਿਲਾਪ। ਪੰਚ ਸਬਦ = ਪੰਜ ਕਿਸਮਾਂ ਦੇ ਸਾਜਾਂ ਦੇ ਵੱਜਣ ਦੀਆਂ ਆਵਾਜ਼ਾਂ। ਪੰਚ ਸਬਦ ਧੁਨਿ = ਪੰਚ ਕਿਸਮਾਂ ਦੇ ਸਾਜਾਂ ਦੇ ਵੱਜਣ ਤੋਂ ਪੈਦਾ ਹੋਈ ਮਿਲਵੀਂ ਸੁਰ, ਇਕ-ਰਸ ਆਨੰਦ। ਪੰਚ ਸਬਦੀ = ਇਕ-ਰਸ ਆਨੰਦ ਦਾ ਦੇਣ ਵਾਲਾ ਪ੍ਰਭੂ। ਆਇਆ = ਹਿਰਦੇ ਵਿਚ ਪਰਗਟ ਹੋਇਆ।

ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥੧॥

The One who created the world, watches over it; He enjoins the people of the world to their tasks. ||1||

ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਹੀ ਇਸ ਦੀ ਸੰਭਾਲ ਕਰਦਾ ਹੈ, ਉਸ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ ॥੧॥

ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ

I am a sacrifice to my pure friends, the immaculate Saints.

ਮੈਂ ਉਹਨਾਂ ਸੱਜਣਾਂ ਮਿੱਤਰਾਂ ਤੋਂ ਸਦਕੇ ਹਾਂ ਜਿਨ੍ਹਾਂ ਉਤੇ ਮਾਇਆ ਦਾ ਪਰਦਾ ਨਹੀਂ ਪਿਆ, ਹਉ = ਮੈਂ। ਅਵਰੀਤਾ = {अवृत} ਜਿਨ੍ਹਾਂ ਉਤੇ ਮਾਇਆ ਦਾ ਪਰਦਾ ਨਹੀਂ ਪਿਆ।

ਇਹੁ ਤਨੁ ਜਿਨ ਸਿਉ ਗਾਡਿਆ ਮਨੁ ਲੀਅੜਾ ਦੀਤਾ

This body is attached to them, and we have shared our minds.

ਜਿਨ੍ਹਾਂ ਦੀ ਸੰਗਤਿ ਕਰ ਕੇ ਮੈਂ ਉਹਨਾਂ ਨਾਲ ਦਿਲੀ ਸਾਂਝ ਪਾਈ ਹੈ। ਜਿਨ ਸਿਉ ਗਾਡਿਆ = ਜਿਨ੍ਹਾਂ ਨਾਲ ਮਿਲਾਇਆ ਹੈ। ਤਨੁ = ਸਰੀਰ। ਮਨੁ ਲੀਅੜਾ ਦੀਤਾ = ਜਿਨ੍ਹਾਂ ਦਾ ਮਨ ਲਿਆ ਹੈ ਤੇ ਜਿਨ੍ਹਾਂ ਨੂੰ ਆਪਣਾ ਮਨ ਦਿੱਤਾ ਹੈ, ਜਿਨ੍ਹਾਂ ਨਾਲ ਦਿਲ ਦੀ ਸਾਂਝ ਪਾਈ ਹੈ।

ਲੀਆ ਦੀਆ ਮਾਨੁ ਜਿਨੑ ਸਿਉ ਸੇ ਸਜਨ ਕਿਉ ਵੀਸਰਹਿ

We have shared our minds - how could I forget those friends?

ਜਿਨ੍ਹਾਂ ਗੁਰਮੁਖਾਂ ਨਾਲ ਦਿਲੀ ਸਾਂਝ ਪੈ ਸਕੇ ਉਹ ਸੱਜਣ ਕਦੇ ਭੀ ਭੁੱਲਣੇ ਨਹੀਂ ਚਾਹੀਦੇ। ਮਾਨੁ = ਮਨ। ਵੀਸਰਹਿ = ਭੁੱਲ ਜਾਣ।

ਜਿਨੑ ਦਿਸਿ ਆਇਆ ਹੋਹਿ ਰਲੀਆ ਜੀਅ ਸੇਤੀ ਗਹਿ ਰਹਹਿ

Seeing them brings joy to my heart; I keep them clasped to my soul.

ਉਹਨਾਂ ਦਾ ਦਰਸਨ ਕੀਤਿਆਂ ਆਤਮਕ ਖ਼ੁਸ਼ੀਆਂ ਪੈਦਾ ਹੁੰਦੀਆਂ ਹਨ, ਉਹ ਸੱਜਣ (ਆਪਣੇ ਸਤਸੰਗੀਆਂ ਨੂੰ ਆਪਣੀ) ਜਾਨ ਨਾਲ ਲਾ ਰੱਖਦੇ ਹਨ (ਜਿੰਦ ਤੋਂ ਪਿਆਰਾ ਸਮਝਦੇ ਹਨ)। ਦਿਸਿ ਆਇਆ = ਦੀਦਾਰ ਕੀਤਿਆਂ। ਹੋਹਿ ਰਲੀਆ = ਆਤਮਕ ਖ਼ੁਸ਼ੀਆਂ ਪੈਦਾ ਹੁੰਦੀਆਂ ਹਨ। ਜੀਅ ਸੇਤੀ = ਜਿੰਦ ਨਾਲ। ਗਹਿ ਰਹਹਿ = ਫੜ ਰੱਖਦੇ ਹਨ, ਲਾ ਰੱਖਦੇ ਹਨ।

ਸਗਲ ਗੁਣ ਅਵਗਣੁ ਕੋਈ ਹੋਹਿ ਨੀਤਾ ਨੀਤਾ

They have all virtues and merits, forever and ever; they have no demerits or faults at all.

ਉਹਨਾਂ ਵਿਚ ਸਾਰੇ ਗੁਣ ਹੀ ਗੁਣ ਹੁੰਦੇ ਹਨ, ਔਗੁਣ ਉਹਨਾਂ ਦੇ ਨੇੜੇ ਨਹੀਂ ਢੁਕਦੇ। ਸਗਲ = ਸਾਰੇ। ਨੀਤਾ ਨੀਤਾ = ਨਿੱਤ ਹੀ ਨਿੱਤ, ਸਦਾ ਹੀ।

ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥੨॥

I am a sacrifice to my pure friends, the immaculate Saints. ||2||

ਮੈਂ ਸਦਕੇ ਹਾਂ ਉਹਨਾਂ ਸੱਜਣਾਂ ਮਿੱਤਰਾਂ ਤੋਂ ਜਿਨ੍ਹਾਂ ਉਤੇ ਮਾਇਆ ਦਾ ਪ੍ਰਭਾਵ ਨਹੀਂ ਪਿਆ ॥੨॥

ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ

One who has a basket of fragrant virtues, should enjoy its fragrance.

(ਜੇ ਕਿਸੇ ਮਨੁੱਖ ਪਾਸ ਸੁਗੰਧੀ ਦੇਣ ਵਾਲੀਆਂ ਚੀਜ਼ਾਂ ਨਾਲ ਭਰਿਆ ਡੱਬਾ ਹੋਵੇ, ਉਸ ਡੱਬੇ ਦਾ ਲਾਭ ਉਸ ਨੂੰ ਤਦੋਂ ਹੀ ਹੈ ਜੇ ਉਹ ਡੱਬਾ ਖੋਹਲ ਕੇ ਉਹ ਸੁਗੰਧੀ ਲਏ। ਗੁਰਮੁਖਾਂ ਦੀ ਸੰਗਤਿ ਗੁਣਾਂ ਦਾ ਡੱਬਾ ਹੈ) ਜੇ ਕਿਸੇ ਨੂੰ ਗੁਣਾਂ ਦਾ ਡੱਬਾ ਲੱਭ ਪਏ, ਤਾਂ ਉਹ ਡੱਬਾ ਖੋਹਲ ਕੇ (ਡੱਬੇ ਵਿਚਲੀ) ਸੁਗੰਧੀ ਲੈਣੀ ਚਾਹੀਦੀ ਹੈ। ਵਾਸ = {वासु = to make fragrant ਸੁਗੰਧਿਤ ਕਰਨਾ} ਸੁਗੰਧੀ, ਖ਼ੁਸ਼ਬੂ। ਵਾਸੁਲਾ = ਸੁਗੰਧੀ ਦੇਣ ਵਾਲੀਆਂ ਚੀਜ਼ਾਂ ਦਾ ਡੱਬਾ। ਕਢਿ = ਕੱਢ ਕੇ। ਲਈਜੈ = ਲੈਣੀ ਚਾਹੀਦੀ ਹੈ।

ਜੇ ਗੁਣ ਹੋਵਨੑਿ ਸਾਜਨਾ ਮਿਲਿ ਸਾਝ ਕਰੀਜੈ

If my friends have virtues, I will share in them.

(ਹੇ ਭਾਈ!) ਜੇ ਤੂੰ ਚਾਹੁੰਦਾ ਹੈਂ ਕਿ ਤੇਰੇ ਅੰਦਰ ਗੁਣ ਪੈਦਾ ਹੋਣ, ਤਾਂ ਗੁਰਮੁਖਾਂ ਨੂੰ ਮਿਲ ਕੇ ਉਹਨਾਂ ਨਾਲ ਗੁਣਾਂ ਦੀ ਸਾਂਝ ਕਰਨੀ ਚਾਹੀਦੀ ਹੈ। ਸਾਜਨਾ ਮਿਲਿ = ਗੁਰਮੁਖਾਂ ਨਾਲ ਮਿਲ ਕੇ। ਸਾਝ = ਗੁਣਾਂ ਦੀ ਸਾਂਝ। ਕਰੀਜੈ = ਕਰਨੀ ਚਾਹੀਦੀ ਹੈ।

ਸਾਝ ਕਰੀਜੈ ਗੁਣਹ ਕੇਰੀ ਛੋਡਿ ਅਵਗਣ ਚਲੀਐ

Let us form a partnership, and share our virtues; let us abandon our faults, and walk on the Path.

(ਗੁਰਮੁਖਾਂ ਨਾਲ) ਗੁਣਾਂ ਦੀ ਸਾਂਝ ਕਰਨੀ ਚਾਹੀਦੀ ਹੈ, ਇਸ ਤਰ੍ਹਾਂ (ਅੰਦਰੋਂ) ਔਗੁਣ ਤਿਆਗ ਕੇ ਜੀਵਨ-ਰਾਹ ਤੇ ਤੁਰ ਸਕੀਦਾ ਹੈ, ਗੁਣਹ ਕੇਰੀ = ਗੁਣਾਂ ਦੀ। ਕੇਰੀ = ਦੀ। ਛੋਡਿ = ਤਿਆਗ ਕੇ। ਚਲੀਐ = ਜੀਵਨ-ਸਫ਼ਰ ਵਿਚ ਤੁਰਨਾ ਚਾਹੀਦਾ ਹੈ।

ਪਹਿਰੇ ਪਟੰਬਰ ਕਰਿ ਅਡੰਬਰ ਆਪਣਾ ਪਿੜੁ ਮਲੀਐ

Let us wear our virtues like silk clothes; let us decorate ourselves, and enter the arena.

ਸਭ ਨਾਲ ਪ੍ਰੇਮ ਵਾਲਾ ਵਰਤਾਵ ਕਰ ਕੇ ਤੇ ਭਲਾਈ ਦੇ ਸੋਹਣੇ ਉੱਦਮ ਕਰ ਕੇ ਵਿਕਾਰਾਂ ਦੇ ਟਾਕਰੇ ਤੇ ਜੀਵਨ-ਘੋਲ ਜਿੱਤਿਆ ਜਾ ਸਕਦਾ ਹੈ। ਪਹਿਰੇ = ਪਹਿਰਿ, ਪਹਿਨ ਕੇ। ਪਟੰਬਰ = {ਪਟ-ਅੰਬਰ} ਰੇਸ਼ਮ ਦੇ ਕੱਪੜੇ, ਕੋਮਲਤਾ ਤੇ ਪ੍ਰੇਮ ਦਾ ਵਰਤਾਵ। ਅਡੰਬਰ = ਹਾਰ-ਸਿੰਗਾਰ, ਸੋਹਣੇ ਉੱਦਮ। ਮਲੀਐ = ਮੱਲ ਲੈਣਾ ਚਾਹੀਦਾ ਹੈ, ਮੱਲਿਆ ਜਾ ਸਕਦਾ ਹੈ। ਆਪਣਾ ਪਿੜੁ ਮਲੀਐ = ਦੁਨੀਆ ਦੇ ਵਿਕਾਰਾਂ ਦੇ ਟਾਕਰੇ ਤੇ ਪਿੜ ਮੱਲਿਆ ਜਾ ਸਕਦਾ ਹੈ, ਵਿਕਾਰਾਂ ਦੇ ਟਾਕਰੇ ਤੇ ਕੁਸ਼ਤੀ ਜਿੱਤੀ ਜਾ ਸਕਦੀ ਹੈ {ਨੋਟ: ਜਗਤ ਵਿਚ ਜੀਵ, ਮਾਨੋ, ਪਹਿਲਵਾਨ ਹੈ। ਕਾਮਾਦਿਕ ਵਿਕਾਰਾਂ ਨਾਲ ਇਸ ਦੀ ਕੁਸ਼ਤੀ ਹੋ ਰਹੀ ਹੈ। ਜੇਹੜਾ ਹਾਰ ਜਾਂਦਾ ਹੈ ਉਹ ਪਿੜ ਵਿਚੋਂ ਭੱਜ ਜਾਂਦਾ ਹੈ}। ਪਿੜ = ਉਹ ਥਾਂ ਜਿੱਥੇ ਕੁਸ਼ਤੀਆਂ ਹੁੰਦੀਆਂ ਹਨ, ਘੋਲ ਹੁੰਦੇ ਹਨ।

ਜਿਥੈ ਜਾਇ ਬਹੀਐ ਭਲਾ ਕਹੀਐ ਝੋਲਿ ਅੰਮ੍ਰਿਤੁ ਪੀਜੈ

Let us speak of goodness, wherever we go and sit; let us skim off the Ambrosial Nectar, and drink it in.

(ਗੁਰਮੁਖਾਂ ਦੀ ਸੰਗਤਿ ਦੀ ਬਰਕਤਿ ਨਾਲ ਫਿਰ) ਜਿੱਥੇ ਭੀ ਜਾ ਕੇ ਬੈਠੀਏ ਭਲਾਈ ਦੀ ਗੱਲ ਹੀ ਕੀਤੀ ਜਾ ਸਕਦੀ ਹੈ, ਤੇ ਮੰਦੇ ਪਾਸੇ ਵਲੋਂ ਹਟ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਤਾ ਜਾ ਸਕਦਾ ਹੈ। ਕਹੀਐ = ਕਹਿਣਾ ਚਾਹੀਦਾ ਹੈ। ਝੋਲਿ = ਹਿਲਾ ਕੇ, ਨਿਤਾਰ ਕੇ, ਵਿਕਾਰਾਂ ਦੇ ਬੂਰ ਆਦਿਕ ਨੂੰ ਪਰੇ ਹਟਾ ਕੇ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ਪੀਜੈ = ਪੀਣਾ ਚਾਹੀਦਾ ਹੈ।

ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥੩॥

One who has a basket of fragrant virtues, should enjoy its fragrance. ||3||

(ਹੇ ਭਾਈ!) ਜੇ ਕਿਸੇ ਨੂੰ ਗੁਣਾਂ ਦਾ ਡੱਬਾ ਲੱਭ ਪਏ ਤਾਂ ਉਹ ਡੱਬਾ ਖੋਹਲ ਕੇ (ਡੱਬੇ ਵਿਚਲੀ) ਸੁਗੰਧੀ ਲੈਣੀ ਚਾਹੀਦੀ ਹੈ ॥੩॥

ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਕੋਈ

He Himself acts; unto whom should we complain? No one else does anything.

(ਜਗਤ ਵਿਚ ਅਨੇਕਾਂ ਜੀਵ ਗੁਣ ਵਿਹਾਝ ਰਹੇ ਹਨ, ਅਨੇਕਾਂ ਹੀ ਔਗੁਣ ਕਮਾ ਰਹੇ ਹਨ। ਇਹ ਪਰਮਾਤਮਾ ਦੀ ਆਪਣੀ ਹੀ ਰਚੀ ਖੇਡ ਹੈ) ਪਰਮਾਤਮਾ ਆਪ ਹੀ (ਇਹ ਸਭ ਕੁਝ) ਕਰ ਰਿਹਾ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ ਕਰ ਸਕਦਾ, (ਤਾਹੀਏਂ) ਕਿਸੇ ਹੋਰ ਦੇ ਪਾਸ (ਇਸ ਦੇ ਸੰਬੰਧ ਵਿਚ) ਕੋਈ ਗਿਲਾ ਆਦਿਕ ਨਹੀਂ ਕੀਤਾ ਜਾ ਸਕਦਾ। ਕਿਸੁ ਆਖੀਐ = ਹੋਰ ਕਿਸੇ ਅੱਗੇ ਗਿਲਾ ਨਹੀਂ ਕੀਤਾ ਜਾ ਸਕਦਾ।

ਆਖਣ ਤਾ ਕਉ ਜਾਈਐ ਜੇ ਭੂਲੜਾ ਹੋਈ

Go ahead and complain to Him, if He makes a mistake.

(ਫਿਰ ਜੋ ਕੁਝ ਉਹ ਪ੍ਰਭੂ ਕਰਦਾ ਹੈ ਠੀਕ ਕਰਦਾ ਹੈ) ਉਹ ਖੁੰਝਿਆ ਹੋਇਆ ਨਹੀਂ ਹੈ, ਇਸ ਵਾਸਤੇ (ਕਿਸੇ ਖੁੰਝਾਈ ਬਾਰੇ) ਉਸ ਨੂੰ ਕੁਝ ਆਖਣ ਜਾਣ ਦੀ ਲੋੜ ਹੀ ਨਹੀਂ ਪੈਂਦੀ। ਤਾ ਕਉ = ਉਸ (ਪਰਮਾਤਮਾ) ਨੂੰ।

ਜੇ ਹੋਇ ਭੂਲਾ ਜਾਇ ਕਹੀਐ ਆਪਿ ਕਰਤਾ ਕਿਉ ਭੁਲੈ

If He makes a mistake, go ahead and complain to Him; but how can the Creator Himself make a mistake?

ਜੇ ਉਹ ਖੁੰਝਿਆ ਹੋਇਆ ਹੋਵੇ ਤਾਂ ਜਾ ਕੇ ਕੁਝ ਆਖੀਏ ਭੀ, ਪਰ ਆਪ ਕਰਤਾਰ ਕੋਈ ਭੁੱਲ ਨਹੀਂ ਕਰ ਸਕਦਾ। ਜਾਇ = ਜਾ ਕੇ। ਕਿਉ ਭੁਲੈ = ਨਹੀਂ ਭੁੱਲ ਸਕਦਾ।

ਸੁਣੇ ਦੇਖੇ ਬਾਝੁ ਕਹਿਐ ਦਾਨੁ ਅਣਮੰਗਿਆ ਦਿਵੈ

He sees, He hears, and without our asking, without our begging, He gives His gifts.

ਉਹ ਸਭ ਜੀਵਾਂ ਦੀਆਂ ਅਰਦਾਸਾਂ ਸੁਣਦਾ ਹੈ ਉਹ ਸਭ ਜੀਵਾਂ ਦੇ ਕੀਤੇ ਕੰਮ ਵੇਖਦਾ ਹੈ, ਮੰਗਣ ਤੋਂ ਬਿਨਾ ਹੀ ਸਭ ਨੂੰ ਦਾਨ ਦੇਂਦਾ ਹੈ। ਬਾਝੁ ਕਹਿਐ = (ਜੀਵਾਂ ਦੇ) ਆਖਣ ਤੋਂ ਬਿਨਾ ਹੀ। ਦਿਵੈ = ਦੇਂਦਾ ਹੈ, ਦੇਵੈ।

ਦਾਨੁ ਦੇਇ ਦਾਤਾ ਜਗਿ ਬਿਧਾਤਾ ਨਾਨਕਾ ਸਚੁ ਸੋਈ

The Great Giver, the Architect of the Universe, gives His gifts. O Nanak, He is the True Lord.

ਉਹ ਦਾਤਾਰ ਜਗਤ ਵਿਚ ਹਰੇਕ ਜੀਵ ਨੂੰ ਦਾਨ ਦੇਂਦਾ ਹੈ। ਹੇ ਨਾਨਕ! ਉਹ ਸਿਰਜਣਹਾਰ ਹੀ ਸਦਾ-ਥਿਰ ਰਹਿਣ ਵਾਲਾ ਹੈ। ਦੇਇ = ਦੇਂਦਾ ਹੈ। ਜਗਿ = ਜਗਤ ਵਿਚ (ਸਭ ਜੀਵਾਂ ਨੂੰ)। ਬਿਧਾਤਾ = ਸਿਰਜਣਹਾਰ। ਸਚੁ = ਸਦਾ-ਥਿਰ ਰਹਿਣ ਵਾਲਾ।

ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਕੋਈ ॥੪॥੧॥੪॥

He Himself acts; unto whom should we complain? No one else does anything. ||4||1||4||

ਉਹ ਸਭ ਕੁਝ ਆਪ ਹੀ ਕਰਦਾ ਹੈ, ਕੋਈ ਹੋਰ (ਉਸ ਤੋਂ ਆਕੀ ਹੋ ਕੇ) ਕੁਝ ਨਹੀਂ ਕਰ ਸਕਦਾ। ਕਿਸੇ ਹੋਰ ਦੇ ਪਾਸ ਜਾ ਕੇ ਕੋਈ ਗਿਲਾ ਨਹੀਂ ਕੀਤਾ ਜਾ ਸਕਦਾ ॥੪॥੧॥੪॥