ਮਾਝ ਮਹਲਾ ੩ ॥
Maajh, Third Mehl:
ਮਾਝ, ਤੀਜੀ ਪਾਤਸ਼ਾਹੀ।
ਅੰਮ੍ਰਿਤ ਬਾਣੀ ਗੁਰ ਕੀ ਮੀਠੀ ॥
The Nectar of the Guru's Bani is very sweet.
ਸਤਿਗੁਰੂ ਦੀ ਬਾਣੀ ਆਤਮਕ ਜੀਵਨ ਦੇਣ ਵਾਲੀ ਹੈ ਤੇ ਜੀਵਨ ਵਿਚ ਮਿਠਾਸ ਭਰਨ ਵਾਲੀ ਹੈ, ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੀ, ਆਤਮਕ ਮੌਤ ਤੋਂ ਬਚਾਣ ਵਾਲੀ।
ਗੁਰਮੁਖਿ ਵਿਰਲੈ ਕਿਨੈ ਚਖਿ ਡੀਠੀ ॥
Rare are the Gurmukhs who see and taste it.
ਪਰ ਕਿਸੇ ਵਿਰਲੇ ਗੁਰਮੁਖਿ ਨੇ ਇਸ ਬਾਣੀ ਦਾ ਰਸ ਲੈ ਕੇ ਇਹ ਤਬਦੀਲੀ ਵੇਖੀ ਹੈ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ। ਕਿਨੈ = ਕਿਸੇ ਨੇ। ਚਖਿ = ਚੱਖ ਕੇ।
ਅੰਤਰਿ ਪਰਗਾਸੁ ਮਹਾ ਰਸੁ ਪੀਵੈ ਦਰਿ ਸਚੈ ਸਬਦੁ ਵਜਾਵਣਿਆ ॥੧॥
The Divine Light dawns within, and the supreme essence is found. In the True Court, the Word of the Shabad vibrates. ||1||
ਜੇਹੜਾ ਮਨੁੱਖ ਗੁਰੂ ਦੀ ਬਾਣੀ ਦਾ ਸ੍ਰੇਸ਼ਟ ਰਸ ਲੈਂਦਾ ਹੈ, ਉਸ ਦੇ ਅੰਦਰ ਸਹੀ ਜੀਵਨ ਦੀ ਸੂਝ ਪੈਦਾ ਹੋ ਜਾਂਦੀ ਹੈ, ਉਹ ਸਦਾ-ਥਿਰ ਪ੍ਰਭੂ ਦੇ ਦਰ ਤੇ ਟਿਕਿਆ ਰਹਿੰਦਾ ਹੈ, ਉਸ ਦੇ ਅੰਦਰ ਗੁਰੂ ਦਾ ਸ਼ਬਦ ਆਪਣਾ ਪੂਰਾ ਪ੍ਰਭਾਵ ਪਾਈ ਰੱਖਦਾ ਹੈ ॥੧॥ ਅੰਤਰਿ = ਅੰਦਰ, ਹਿਰਦੇ ਵਿਚ। ਪਰਗਾਸੁ = ਸਹੀ ਜੀਵਨ ਦੀ ਸੂਝ, ਚਾਨਣ। ਦਰਿ = ਦਰਿ ਤੇ ॥੧॥
ਹਉ ਵਾਰੀ ਜੀਉ ਵਾਰੀ ਗੁਰ ਚਰਣੀ ਚਿਤੁ ਲਾਵਣਿਆ ॥
I am a sacrifice, my soul is a sacrifice, to those who focus their consciousness on the Guru's Feet.
ਮੈਂ ਸਦਾ ਉਸ ਮਨੁੱਖ ਤੋਂ ਸਦਕੇ ਕੁਰਬਾਨ ਜਾਂਦਾ ਹਾਂ, ਜੇਹੜੇ ਗੁਰੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ।
ਸਤਿਗੁਰੁ ਹੈ ਅੰਮ੍ਰਿਤ ਸਰੁ ਸਾਚਾ ਮਨੁ ਨਾਵੈ ਮੈਲੁ ਚੁਕਾਵਣਿਆ ॥੧॥ ਰਹਾਉ ॥
The True Guru is the True Pool of Nectar; bathing in it, the mind is washed clean of all filth. ||1||Pause||
ਸਤਿਗੁਰੂ ਆਤਮਕ ਜੀਵਨ ਦੇਣ ਵਾਲੇ ਜਲ ਦਾ ਕੁੰਡ ਹੈ, ਉਹ ਕੁੰਡ ਸਦਾ ਕਾਇਮ ਰਹਿਣ ਵਾਲਾ (ਭੀ) ਹੈ। (ਜਿਸ ਮਨੁੱਖ ਦਾ) ਮਨ (ਉਸ ਕੁੰਡ ਵਿਚ) ਇਸ਼ਨਾਨ ਕਰਦਾ ਹੈ, (ਉਹ ਆਪਣੇ ਮਨ ਦੀ ਵਿਕਾਰਾਂ ਦੀ) ਮੈਲ ਦੂਰ ਕਰ ਲੈਂਦਾ ਹੈ ॥੧॥ ਰਹਾਉ ॥ ਅੰਮ੍ਰਿਤ ਸਰੁ = ਅੰਮ੍ਰਿਤ ਦਾ ਕੁੰਡ। ਸਾਚਾ = ਸਦਾ ਕਾਇਮ ਰਹਿਣ ਵਾਲਾ। ਨਾਵੈ = ਇਸ਼ਨਾਨ ਕਰਦਾ ਹੈ ॥੧॥ ਰਹਾਉ ॥
ਤੇਰਾ ਸਚੇ ਕਿਨੈ ਅੰਤੁ ਨ ਪਾਇਆ ॥
Your limits, O True Lord, are not known to anyone.
ਹੇ ਸਦਾ-ਥਿਰ ਰਹਿਣ ਵਾਲੇ ਪ੍ਰਭੂ! ਕਿਸੇ ਜੀਵ ਨੇ ਤੇਰੇ ਗੁਣਾਂ ਦਾ ਅਖ਼ੀਰ ਨਹੀਂ ਲੱਭਾ। ਸਚੇ = ਹੇ ਸਦਾ-ਥਿਰ ਰਹਿਣ ਵਾਲੇ!
ਗੁਰ ਪਰਸਾਦਿ ਕਿਨੈ ਵਿਰਲੈ ਚਿਤੁ ਲਾਇਆ ॥
Rare are those who, by Guru's Grace, focus their consciousness on You.
ਕਿਸੇ ਵਿਰਲੇ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ (ਤੇਰੇ ਚਰਨਾਂ ਵਿਚ ਆਪਣਾ) ਚਿੱਤ ਜੋੜਿਆ ਹੈ। ਪਰਸਾਦਿ = ਕਿਰਪਾ ਨਾਲ।
ਤੁਧੁ ਸਾਲਾਹਿ ਨ ਰਜਾ ਕਬਹੂੰ ਸਚੇ ਨਾਵੈ ਕੀ ਭੁਖ ਲਾਵਣਿਆ ॥੨॥
Praising You, I am never satisfied; such is the hunger I feel for the True Name. ||2||
(ਹੇ ਪ੍ਰਭੂ! ਮਿਹਰ ਕਰ ਕਿ) ਮੈਂ ਤੇਰੀ ਸਿਫ਼ਤ-ਸਾਲਾਹ ਕਰਦਾ ਕਰਦਾ ਕਦੇ ਭੀ ਨਾਹ ਰੱਜਾਂ, ਤੇਰੇ ਸਦਾ-ਥਿਰ ਰਹਿਣ ਵਾਲੇ ਨਾਮ ਦੀ ਭੁੱਖ ਮੈਨੂੰ ਸਦਾ ਲੱਗੀ ਰਹੇ ॥੨॥ ਨ ਰਜਾ = ਨ ਰੱਜਾਂ, ਮੈਂ ਨਹੀਂ ਰੱਜਦਾ। ਸਾਲਾਹਿ = ਸਿਫ਼ਤਿ-ਸਾਲਾਹ ਕਰ ਕੇ। ਕਬ ਹੂੰ = ਕਬ ਹੀ, ਕਦੇ ਭੀ। ਨਾਵੈ ਕੀ = ਨਾਮ ਦੀ ॥੨॥
ਏਕੋ ਵੇਖਾ ਅਵਰੁ ਨ ਬੀਆ ॥
I see only the One, and no other.
(ਹੇ ਭਾਈ!) ਹੁਣ ਮੈਂ (ਹਰ ਥਾਂ) ਇਕ ਪਰਮਾਤਮਾ ਨੂੰ ਹੀ ਵੇਖਦਾ ਹਾਂ, (ਉਸ ਤੋਂ ਬਿਨਾ ਮੈਨੂੰ) ਕੋਈ ਹੋਰ ਨਹੀਂ (ਦਿੱਸਦਾ)। ਵੇਖਾ = ਵੇਖਾਂ, ਮੈਂ ਵੇਖਦਾ ਹਾਂ। ਬੀਆ = ਦੂਜਾ।
ਗੁਰ ਪਰਸਾਦੀ ਅੰਮ੍ਰਿਤੁ ਪੀਆ ॥
By Guru's Grace, I drink in the Ambrosial Nectar.
ਗੁਰੂ ਦੀ ਕਿਰਪਾ ਨਾਲ ਮੈਂ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਪੀਤਾ ਹੈ।
ਗੁਰ ਕੈ ਸਬਦਿ ਤਿਖਾ ਨਿਵਾਰੀ ਸਹਜੇ ਸੂਖਿ ਸਮਾਵਣਿਆ ॥੩॥
My thirst is quenched by the Word of the Guru's Shabad; I am absorbed in intuitive peace and poise. ||3||
ਗੁਰੂ ਦੇ ਸ਼ਬਦ ਵਿਚ ਜੁੜ ਕੇ ਮੈਂ ਮਾਇਆ ਦੀ ਤ੍ਰਿਸ਼ਨਾ ਦੂਰ ਕਰ ਲਈ ਹੈ, ਹੁਣ ਮੈਂ ਆਤਮਕ ਅਡੋਲਤਾ ਵਿਚ ਆਤਮਕ ਆਨੰਦ ਵਿਚ ਲੀਨ ਰਹਿੰਦਾ ਹਾਂ ॥੩॥ ਤਿਖਾ = (ਮਾਇਆ ਦੀ) ਤ੍ਰੇਹ, ਤ੍ਰਿਸ਼ਨਾ। ਸਹਜੇ = ਸਹਜਿ, ਆਤਮਕ ਅਡੋਲਤਾ ਵਿਚ ॥੩॥
ਰਤਨੁ ਪਦਾਰਥੁ ਪਲਰਿ ਤਿਆਗੈ ॥
The Priceless Jewel is discarded like straw;
(ਗ਼ਾਫਲ ਮਨੁੱਖ) ਪਰਮਾਤਮਾ ਦੇ ਨਾਮ-ਰਤਨ ਨੂੰ (ਦੁਨੀਆ ਦੇ ਸਭ ਪਦਾਰਥਾਂ ਨਾਲੋਂ ਸ੍ਰੇਸ਼ਟ) ਪਦਾਰਥ ਨੂੰ ਤੋਰੀਏ ਦੇ ਨਾੜ ਦੇ ਵੱਟੇ ਵਿਚ ਹੱਥੋਂ ਗਵਾਂਦਾ ਰਹਿੰਦਾ ਹੈ। ਪਲਰਿ = ਤੋਰੀਏ ਦਾ ਨਾੜ।
ਮਨਮੁਖੁ ਅੰਧਾ ਦੂਜੈ ਭਾਇ ਲਾਗੈ ॥
the blind self-willed manmukhs are attached to the love of duality.
ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਪ੍ਰਭੂ ਨੂੰ ਭੁਲਾ ਕੇ) ਮਾਇਆ ਦੇ ਪਿਆਰ ਵਿਚ ਫਸਿਆ ਰਹਿੰਦਾ ਹੈ। ਦੂਜੈ ਭਾਇ = ਦੂਜੇ ਦੇ ਪਿਆਰ ਵਿਚ, ਪ੍ਰਭੂ ਤੋਂ ਬਿਨਾ ਹੋਰ ਦੇ ਪ੍ਰੇਮ ਵਿਚ।
ਜੋ ਬੀਜੈ ਸੋਈ ਫਲੁ ਪਾਏ ਸੁਪਨੈ ਸੁਖੁ ਨ ਪਾਵਣਿਆ ॥੪॥
As they plant, so do they harvest. They shall not obtain peace, even in their dreams. ||4||
ਜੇਹੜਾ (ਦੁਖਦਾਈ ਬੀਜ) ਉਹ ਮਨਮੁਖ ਬੀਜਦਾ ਹੈ, ਉਸ ਦਾ ਉਹੀ (ਦੁਖਦਾਈ) ਫਲ ਉਹ ਹਾਸਲ ਕਰਦਾ ਹੈ, ਉਹ ਕਦੇ ਸੁਪਨੇ ਵਿਚ ਭੀ ਆਤਮਕ ਆਨੰਦ ਨਹੀਂ ਪਾਂਦਾ ॥੪॥
ਅਪਨੀ ਕਿਰਪਾ ਕਰੇ ਸੋਈ ਜਨੁ ਪਾਏ ॥
Those who are blessed with His Mercy find the Lord.
ਜਿਸ ਮਨੁੱਖ ਉੱਤੇ ਪਰਮਾਤਮਾ ਆਪਣੀ ਕਿਰਪਾ ਕਰਦਾ ਹੈ ਉਹੀ ਮਨੁੱਖ (ਆਤਮਕ ਆਨੰਦ) ਪ੍ਰਾਪਤ ਕਰਦਾ ਹੈ,
ਗੁਰ ਕਾ ਸਬਦੁ ਮੰਨਿ ਵਸਾਏ ॥
The Word of the Guru's Shabad abides in the mind.
(ਕਿਉਂਕਿ ਉਹ) ਗੁਰੂ ਦਾ ਸ਼ਬਦ ਆਪਣੇ ਮਨ ਵਿਚ ਵਸਾਈ ਰੱਖਦਾ ਹੈ। ਮੰਨਿ = ਮਨਿ, ਮਨ ਵਿਚ।
ਅਨਦਿਨੁ ਸਦਾ ਰਹੈ ਭੈ ਅੰਦਰਿ ਭੈ ਮਾਰਿ ਭਰਮੁ ਚੁਕਾਵਣਿਆ ॥੫॥
Night and day, they remain in the Fear of God; conquering their fears, their doubts are dispelled. ||5||
ਉਹ ਮਨੁੱਖ ਹਰ ਰੋਜ਼ ਹਰ ਵੇਲੇ ਪਰਮਾਤਮਾ ਦੇ ਡਰ-ਅਦਬ ਵਿਚ ਟਿਕਿਆ ਰਹਿੰਦਾ ਹੈ, ਤੇ ਉਸ ਡਰ-ਅਦਬ ਦੀ ਬਰਕਤਿ ਨਾਲ ਆਪਣੇ ਮਨ ਨੂੰ ਮਾਰ ਕੇ (ਵਿਕਾਰਾਂ ਵਲੋਂ ਮਾਰ ਕੇ ਵਿਕਾਰਾਂ ਵਲ ਦੀ) ਦੌੜ-ਭੱਜ ਦੂਰ ਕਰੀ ਰੱਖਦਾ ਹੈ ॥੫॥ ਅਨਦਿਨੁ = ਹੋਰ ਰੋਜ਼। ਭੈ ਅੰਦਰਿ = {ਲਫ਼ਜ਼ 'ਭਉ' ਸੰਬੰਧਕ 'ਅੰਦਰਿ' ਦੇ ਕਾਰਨ 'ਭੈ' ਬਣ ਗਿਆ ਹੈ। ਵੇਖੋ 'ਗੁਰਬਾਣੀ ਵਿਆਕਰਣ'}। ਭੈ = ਭਉ ਦੀ ਰਾਹੀਂ। ਮਾਰਿ = (ਮਨ ਨੂੰ) ਮਾਰ ਕੇ ॥੫॥
ਭਰਮੁ ਚੁਕਾਇਆ ਸਦਾ ਸੁਖੁ ਪਾਇਆ ॥
Dispelling their doubts, they find a lasting peace.
ਜਿਸ ਮਨੁੱਖ ਨੇ (ਆਪਣੇ ਮਨ ਦੀ ਵਿਕਾਰਾਂ ਵਲ ਦੀ) ਦੌੜ-ਭੱਜ ਮੁਕਾ ਲਈ, ਉਸ ਨੇ ਸਦਾ ਆਤਮਕ ਆਨੰਦ ਮਾਣਿਆ। ਭਰਮੁ = ਭਟਕਣਾ।
ਗੁਰ ਪਰਸਾਦਿ ਪਰਮ ਪਦੁ ਪਾਇਆ ॥
By Guru's Grace, the supreme status is attained.
ਗੁਰੂ ਦੀ ਕਿਰਪਾ ਨਾਲ ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ। ਪਰਮ ਪਦੁ = ਸਭ ਤੋਂ ਉੱਚੀ ਆਤਮਕ ਅਵਸਥਾ।
ਅੰਤਰੁ ਨਿਰਮਲੁ ਨਿਰਮਲ ਬਾਣੀ ਹਰਿ ਗੁਣ ਸਹਜੇ ਗਾਵਣਿਆ ॥੬॥
Deep within, they are pure, and their words are pure as well; intuitively, they sing the Glorious Praises of the Lord. ||6||
ਜੀਵਨ ਨੂੰ ਪਵਿੱਤ੍ਰ ਕਰਨ ਵਾਲੀ ਗੁਰਬਾਣੀ ਦੀ ਸਹਾਇਤਾ ਨਾਲ ਉਸ ਦਾ ਮਨ ਪਵਿੱਤ੍ਰ ਹੋ ਗਿਆ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ॥੬॥ ਅੰਤਰੁ = ਅੰਦਰਲਾ, ਮਨ {ਨੋਟ: ਲਫ਼ਜ਼ 'ਅੰਤਰਿ' ਸੰਬੰਧਕ ਹੈ, ਲਫ਼ਜ਼ 'ਅੰਤਰੁ' ਨਾਂਵ ਹੈ} ॥੬॥
ਸਿਮ੍ਰਿਤਿ ਸਾਸਤ ਬੇਦ ਵਖਾਣੈ ॥
They recite the Simritees, the Shaastras and the Vedas,
(ਪੰਡਿਤ) ਵੈਦ ਸ਼ਾਸਤ੍ਰ ਸਿਮ੍ਰਿਤੀਆਂ (ਆਦਿਕ ਧਰਮ-ਪੁਸਤਕ) ਹੋਰਨਾਂ ਨੂੰ ਪੜ੍ਹ ਪੜ੍ਹ ਕੇ ਸੁਣਾਂਦਾ ਰਹਿੰਦਾ ਹੈ, ਵਖਾਣੈ = ਉਚਾਰਦਾ ਹੈ, ਹੋਰਨਾਂ ਨੂੰ ਸੁਣਾਂਦਾ ਹੈ।
ਭਰਮੇ ਭੂਲਾ ਤਤੁ ਨ ਜਾਣੈ ॥
but deluded by doubt, they do not understand the essence of reality.
ਪਰ ਆਪ ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ। ਉਹ ਅਸਲੀਅਤ ਨੂੰ ਨਹੀਂ ਸਮਝਦਾ। ਭਰਮੇ = ਭਰਮਿ ਹੀ, ਭਟਕਣਾ ਵਿਚ ਹੀ। ਭਲਾ = ਕੁਰਾਹੇ ਪਿਆ ਰਹਿੰਦਾ ਹੈ। ਤਤੁ = ਅਸਲੀਅਤ {तत्वं = The real nature of the human soul or the meterial world as being identical with the Supreme Being}
ਬਿਨੁ ਸਤਿਗੁਰ ਸੇਵੇ ਸੁਖੁ ਨ ਪਾਏ ਦੁਖੋ ਦੁਖੁ ਕਮਾਵਣਿਆ ॥੭॥
Without serving the True Guru, they find no peace; they earn only pain and misery. ||7||
ਗੁਰੂ ਦੀ ਦੱਸੀ ਸੇਵਾ ਕਰਨ ਤੋਂ ਬਿਨਾ ਉਹ ਆਤਮਕ ਆਨੰਦ ਨਹੀਂ ਮਾਣ ਸਕਦਾ, ਦੁੱਖ ਹੀ ਦੁੱਖ (ਪੈਦਾ ਕਰਨ ਵਾਲੀ) ਕਮਾਈ ਕਰਦਾ ਰਹਿੰਦਾ ਹੈ ॥੭॥
ਆਪਿ ਕਰੇ ਕਿਸੁ ਆਖੈ ਕੋਈ ॥
The Lord Himself acts; unto whom should we complain?
(ਪਰ ਇਹ ਸਾਰੀ ਖੇਡ ਪਰਮਾਤਮਾ ਦੇ ਆਪਣੇ ਹੱਥ ਵਿਚ ਹੈ। ਸਭ ਜੀਵਾਂ ਵਿਚ ਵਿਆਪਕ ਹੋ ਕੇ ਪਰਮਾਤਮਾ) ਆਪ ਹੀ (ਸਭ ਕੁਝ) ਕਰਦਾ ਹੈ। ਕਿਸ ਨੂੰ ਕੋਈ ਆਖ ਸਕਦਾ ਹੈ (ਕਿ ਤੂੰ ਕੁਰਾਹੇ ਜਾ ਰਿਹਾ ਹੈਂ)?
ਆਖਣਿ ਜਾਈਐ ਜੇ ਭੂਲਾ ਹੋਈ ॥
How can anyone complain that the Lord has made a mistake?
ਕਿਸੇ ਨੂੰ ਸਮਝਾਣ ਦੀ ਲੋੜ ਤਦੋਂ ਹੀ ਪੈ ਸਕਦੀ ਹੈ, ਜੇ ਉਹ (ਆਪ) ਕੁਰਾਹੇ ਪਿਆ ਹੋਇਆ ਹੋਵੇ।
ਨਾਨਕ ਆਪੇ ਕਰੇ ਕਰਾਏ ਨਾਮੇ ਨਾਮਿ ਸਮਾਵਣਿਆ ॥੮॥੭॥੮॥
O Nanak, the Lord Himself does, and causes things to be done; chanting the Naam, we are absorbed in the Naam. ||8||7||8||
ਹੇ ਨਾਨਕ! ਪਰਮਾਤਮਾ ਆਪ ਹੀ (ਸਭ ਜੀਵਾਂ ਵਿਚ ਵਿਆਪਕ ਹੋ ਕੇ ਸਭ ਕੁਝ) ਕਰ ਰਿਹਾ ਹੈ ਤੇ (ਜੀਵਾਂ ਪਾਸੋਂ) ਕਰਾ ਰਿਹਾ ਹੈ, ਉਹ ਆਪ ਹੀ (ਸਰਬ-ਵਿਆਪਕ ਹੋ ਕੇ ਆਪਣੇ) ਨਾਮ ਵਿਚ ਹੀ ਲੀਨ ਹੋ ਸਕਦਾ ਹੈ ॥੮॥੭॥੮॥ ਨਾਮੇ ਨਾਮਿ = ਨਾਮਿ ਹੀ ਨਾਮਿ, ਨਾਮ ਵਿਚ ਹੀ ਨਾਮ ਵਿਚ ਹੀ ॥੮॥