ਬਿਲਾਵਲੁ ਮਹਲਾ ੫ ॥
Bilaaval, Fifth Mehl:
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਸੁਲਹੀ ਤੇ ਨਾਰਾਇਣ ਰਾਖੁ ॥
The Lord saved me from Sulhi Khan.
(ਹੇ ਪ੍ਰਭੂ! ਮੇਰੀ ਸੇਵਕ ਦੀ ਤਾਂ ਤੇਰੇ ਪਾਸ ਹੀ ਅਰਜ਼ੋਈ ਸੀ ਕਿ) ਹੇ ਪ੍ਰਭੂ! (ਸਾਨੂੰ) ਸੁਲਹੀ (ਖਾਂ) ਤੋਂ ਬਚਾ ਲੈ, ਤੇ = ਤੋਂ। ਨਾਰਾਇਣ = ਹੇ ਪ੍ਰਭੂ! ਰਾਖੁ = ਬਚਾ ਲੈ।
ਸੁਲਹੀ ਕਾ ਹਾਥੁ ਕਹੀ ਨ ਪਹੁਚੈ ਸੁਲਹੀ ਹੋਇ ਮੂਆ ਨਾਪਾਕੁ ॥੧॥ ਰਹਾਉ ॥
The emperor did not succeed in his plot, and he died in disgrace. ||1||Pause||
ਅਤੇ ਸੁਲਹੀ ਦਾ (ਜ਼ੁਲਮ-ਭਰਿਆ) ਹੱਥ (ਸਾਡੇ ਉੱਤੇ) ਕਿਤੇ ਭੀ ਨਾਹ ਅੱਪੜ ਸਕੇ। (ਹੇ ਭਾਈ! ਪ੍ਰਭੂ ਨੇ ਆਪ ਹੀ ਮੇਹਰ ਕੀਤੀ ਹੈ) ਸੁਲਹੀ (ਖਾਂ) ਮਲੀਨ-ਬੁੱਧਿ ਹੋ ਕੇ ਮਰਿਆ ਹੈ ॥੧॥ ਰਹਾਉ ॥ ਕਹੀ = ਕਿਤੇ ਭੀ। ਨਾਪਾਕੁ = ਅਪਵਿੱਤਰ, ਮਲੀਨ-ਬੁੱਧਿ ॥੧॥ ਰਹਾਉ ॥
ਕਾਢਿ ਕੁਠਾਰੁ ਖਸਮਿ ਸਿਰੁ ਕਾਟਿਆ ਖਿਨ ਮਹਿ ਹੋਇ ਗਇਆ ਹੈ ਖਾਕੁ ॥
The Lord and Master raised His axe, and chopped off his head; in an instant, he was reduced to dust. ||1||
ਹੇ ਭਾਈ! ਖਸਮ ਪ੍ਰਭੂ ਨੇ (ਮੌਤ-ਰੂਪ) ਕੁਹਾੜਾ ਕੱਢ ਕੇ (ਸੁਲਹੀ ਦਾ) ਸਿਰ ਵੱਢ ਦਿੱਤਾ ਹੈ, (ਜਿਸ ਕਰ ਕੇ ਉਹ) ਇਕ ਖਿਨ ਵਿਚ ਹੀ ਸੁਆਹ ਦੀ ਢੇਰੀ ਹੋ ਗਿਆ ਹੈ। ਕਾਢਿ = ਕੱਢ ਕੇ। ਕੁਠਾਰੁ = (ਮੌਤ-ਰੂਪ) ਕੁਹਾੜਾ। ਖਸਮਿ = ਮਾਲਕ (-ਪ੍ਰਭੂ) ਨੇ। ਖਾਕੁ = ਮਿੱਟੀ, ਸੁਆਹ।
ਮੰਦਾ ਚਿਤਵਤ ਚਿਤਵਤ ਪਚਿਆ ਜਿਨਿ ਰਚਿਆ ਤਿਨਿ ਦੀਨਾ ਧਾਕੁ ॥੧॥
Plotting and planning evil, he was destroyed. The One who created him, gave him a push.
ਹੋਰਨਾਂ ਦਾ ਨੁਕਸਾਨ ਕਰਨਾ ਸੋਚਦਾ ਸੋਚਦਾ (ਸੁਲਹੀ) ਸੜ ਮਰਿਆ ਹੈ। ਜਿਸ ਪ੍ਰਭੂ ਨੇ ਉਸ ਨੂੰ ਪੈਦਾ ਕੀਤਾ ਸੀ, ਉਸ ਨੇ (ਹੀ ਉਸ ਨੂੰ ਪਰਲੋਕ ਵਲ ਦਾ) ਧੱਕਾ ਦੇ ਦਿੱਤਾ ਹੈ ॥੧॥ ਪਚਿਆ = ਸੜ ਮੁਇਆ ਹੈ। ਜਿਨਿ = ਜਿਸ (ਪ੍ਰਭੂ) ਨੇ। ਤਿਨਿ = ਉਸ (ਪ੍ਰਭੂ) ਨੇ। ਧਾਕੁ = ਧੱਕਾ ॥੧॥
ਪੁਤ੍ਰ ਮੀਤ ਧਨੁ ਕਿਛੂ ਨ ਰਹਿਓ ਸੁ ਛੋਡਿ ਗਇਆ ਸਭ ਭਾਈ ਸਾਕੁ ॥
Of his sons, friends and wealth, nothing remains; he departed, leaving behind all his brothers and relatives.
ਹੇ ਭਾਈ! ਸਾਰਾ ਸਾਕ (ਕੁਟੰਬ) ਛੱਡ ਕੇ (ਸੁਲਹੀ ਇਸ ਦੁਨੀਆ ਤੋਂ) ਤੁਰ ਗਿਆ ਹੈ। ਉਸ ਦੇ ਭਾ ਦੇ ਨਾਹ ਕੋਈ ਪੁੱਤਰ ਰਹਿ ਗਏ, ਨਾਹ ਕੋਈ ਮਿੱਤਰ ਰਹਿ ਗਏ, ਨਾਹ ਧਨ ਰਹਿ ਗਿਆ, ਉਸ ਦੇ ਭਾ ਦਾ ਕੁਝ ਭੀ ਨਹੀਂ ਰਹਿ ਗਿਆ। ਨ ਰਹਿਓਸੁ = ਉਸ (ਸੁਲਹੀ) ਦਾ ਨਹੀਂ ਰਿਹਾ। ਛੋਡਿ = ਛੱਡ ਕੇ।
ਕਹੁ ਨਾਨਕ ਤਿਸੁ ਪ੍ਰਭ ਬਲਿਹਾਰੀ ਜਿਨਿ ਜਨ ਕਾ ਕੀਨੋ ਪੂਰਨ ਵਾਕੁ ॥੨॥੧੮॥੧੦੪॥
Says Nanak, I am a sacrifice to God, who fulfilled the word of His slave. ||2||18||104||
ਨਾਨਕ ਆਖਦਾ ਹੈ- ਮੈਂ ਉਸ ਪ੍ਰਭੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ ਆਪਣੇ ਸੇਵਕ ਦੀ ਅਰਦਾਸ ਸੁਣੀ ਹੈ (ਤੇ, ਸੇਵਕ ਨੂੰ ਸੁਲਹੀ ਤੋਂ ਬਚਾਇਆ ਹੈ) ॥੨॥੧੮॥੧੦੪॥ ਕਹੁ = ਆਖ। ਬਲਿਹਾਰੀ = ਕੁਰਬਾਨ। ਜਿਨਿ = ਜਿਸ (ਪ੍ਰਭੂ) ਨੇ। ਜਨ ਕਾ ਵਾਕੁ = ਸੇਵਕ ਦੀ ਅਰਦਾਸ ॥੨॥੧੮॥੧੦੪॥