ਸਾਰਗ ਮਹਲਾ

Saarang, Fifth Mehl:

ਸਾਰੰਗ ਪੰਜਵੀਂ ਪਾਤਿਸ਼ਾਹੀ।

ਮਾਖੀ ਰਾਮ ਕੀ ਤੂ ਮਾਖੀ

A fly! You are just a fly, created by the Lord.

ਹੇ ਮਾਇਆ! ਤੂੰ ਮੱਖੀ ਹੈਂ, ਪਰਮਾਤਮਾ ਦੀ ਪੈਦਾ ਕੀਤੀ ਹੋਈ ਮੱਖੀ (ਦੇ ਸੁਭਾਵ ਵਾਲੀ)। ਮਾਖੀ = ਮੱਖੀ। ਰਾਮ ਕੀ = ਪਰਮਾਤਮਾ ਦੀ (ਪੈਦਾ ਕੀਤੀ ਹੋਈ)।

ਜਹ ਦੁਰਗੰਧ ਤਹਾ ਤੂ ਬੈਸਹਿ ਮਹਾ ਬਿਖਿਆ ਮਦ ਚਾਖੀ ॥੧॥ ਰਹਾਉ

Wherever it stinks, you land there; you suck in the most toxic stench. ||1||Pause||

(ਜਿਵੇਂ ਮੱਖੀ ਸਦਾ ਗੰਦ ਉਤੇ ਬੈਠਦੀ ਹੈ, ਤਿਵੇਂ) ਜਿੱਥੇ ਵਿਕਾਰਾਂ ਦੀ ਬੋ ਹੁੰਦੀ ਹੈ ਤੂੰ ਉਥੇ ਬੈਠਦੀ ਹੈਂ, ਤੂੰ ਸਦਾ ਵਿਕਾਰਾਂ ਦਾ ਨਸ਼ਾ ਹੀ ਚੱਖਦੀ ਰਹਿੰਦੀ ਹੈਂ ॥੧॥ ਰਹਾਉ ॥ ਜਹ = ਜਿੱਥੇ। ਦੁਰਗੰਧ = ਬੋ, (ਗੰਦ ਦੀ ਬੋ), (ਵਿਕਾਰਾਂ ਦੀ ਬੋ)। ਬੈਸਹਿ = ਬੈਠਦੀ ਹੈ। ਬਿਖਿਆ = ਹੇ ਮਾਇਆ! ਮਹਾ ਮਦ ਚਾਖੀ = ਤੂ ਵੱਡਾ ਨਸ਼ਾ ਚੱਖਦੀ ਹੈਂ ॥੧॥ ਰਹਾਉ ॥

ਕਿਤਹਿ ਅਸਥਾਨਿ ਤੂ ਟਿਕਨੁ ਪਾਵਹਿ ਇਹ ਬਿਧਿ ਦੇਖੀ ਆਖੀ

You don't stay put anywhere; I have seen this with my eyes.

ਹੇ ਮਾਇਆ! ਅਸਾਂ ਆਪਣੀ ਅੱਖੀਂ ਤੇਰਾ ਇਹ ਹਾਲ ਵੇਖਿਆ ਹੈ ਕਿ ਤੂੰ ਕਿਸੇ ਭੀ ਇੱਕ ਥਾਂ ਤੇ ਟਿਕਦੀ ਨਹੀਂ ਹੈਂ। ਅਸਥਾਨਿ = ਥਾਂ ਵਿਚ। ਇਹ ਬਿਧਿ = ਇਹ ਹਾਲਤ। ਆਖੀ = ਅੱਖੀਂ, ਅੱਖਾਂ ਨਾਲ।

ਸੰਤਾ ਬਿਨੁ ਤੈ ਕੋਇ ਛਾਡਿਆ ਸੰਤ ਪਰੇ ਗੋਬਿਦ ਕੀ ਪਾਖੀ ॥੧॥

You have not spared anyone, except the Saints - the Saints are on the side of the Lord of the Universe. ||1||

ਸੰਤਾਂ ਤੋਂ ਬਿਨਾ ਤੂੰ ਕਿਸੇ ਨੂੰ (ਖ਼ੁਆਰ ਕਰਨੋਂ) ਛੱਡਿਆ ਨਹੀਂ (ਉਹ ਭੀ ਇਸ ਵਾਸਤੇ ਬਚਦੇ ਹਨ ਕਿ) ਸੰਤ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ ॥੧॥ ਤੈ = ਤੂੰ। ਪਾਖੀ = ਪੱਖ ਵਾਲ, ਪਾਸੇ, ਸਰਨ।॥੧॥

ਜੀਅ ਜੰਤ ਸਗਲੇ ਤੈ ਮੋਹੇ ਬਿਨੁ ਸੰਤਾ ਕਿਨੈ ਲਾਖੀ

You have enticed all beings and creatures; no one knows You, except the Saints.

ਹੇ ਮਾਇਆ! (ਜਗਤ ਦੇ ਸਾਰੇ ਹੀ) ਜੀਵ ਤੂੰ ਆਪਣੇ ਵੱਸ ਵਿਚ ਕੀਤੇ ਹੋਏ ਹਨ, ਸੰਤਾਂ ਤੋਂ ਬਿਨਾ ਕਿਸੇ ਭੀ ਹੋਰ ਨੇ ਇਹ ਗੱਲ ਨਹੀਂ ਸਮਝੀ। ਤੈ ਮੋਹੇ = ਤੂੰ ਆਪਣੇ ਵਸ ਵਿਚ ਕੀਤੇ ਹੋਏ ਹਨ। ਕਿਨੈ = ਕਿਸੇ ਨੇ ਭੀ। ਨ ਲਾਖੀ = ਨ ਲਖੀ, ਨਹੀਂ ਸਮਝੀ।

ਨਾਨਕ ਦਾਸੁ ਹਰਿ ਕੀਰਤਨਿ ਰਾਤਾ ਸਬਦੁ ਸੁਰਤਿ ਸਚੁ ਸਾਖੀ ॥੨॥੯੯॥੧੨੨॥

Slave Nanak is imbued with the Kirtan of the Lord's Praises. Focusing his consciousness on the Word of the Shabad, he realizes the Presence of the True Lord. ||2||99||122||

ਹੇ ਨਾਨਕ! ਪਰਮਾਤਮਾ ਦਾ ਸੰਤ ਪਰਮਾਤਮਾ ਦੀ ਸਿਫ਼ਤ-ਸਾਲਾਹ (ਦੇ ਰੰਗ) ਵਿਚ ਰੰਗਿਆ ਰਹਿੰਦਾ ਹੈ, ਸੰਤ (ਗੁਰੂ ਦੇ) ਸ਼ਬਦ ਨੂੰ ਆਪਣੀ ਸੁਰਤ ਵਿਚ ਟਿਕਾ ਕੇ ਸਦਾ-ਥਿਰ ਪ੍ਰਭੂ ਦਾ ਦਰਸ਼ਨ ਕਰਦਾ ਰਹਿੰਦਾ ਹੈ ॥੨॥੯੯॥੧੨੨॥ ਕੀਰਤਨਿ = ਕੀਰਤਨ ਵਿਚ। ਰਾਤਾ = ਰੰਗਿਆ ਹੋਇਆ। ਸਚੁ = ਸਦਾ-ਥਿਰ ਪ੍ਰਭੂ ਨੂੰ। ਸਾਖੀ = ਸਾਖਿਆਤ ਕਰਦਾ ਹੈ, ਵੇਖਦਾ ਹੈ ॥੨॥੯੯॥੧੨੨॥