ਜੈਤਸਰੀ ਮਃ ੪ ॥
Jaitsree, Fourth Mehl:
ਜੈਤਸਰੀ ਚੌਥੀ ਪਾਤਿਸ਼ਾਹੀ।
ਹਰਿ ਹਰਿ ਹਰਿ ਹਰਿ ਨਾਮੁ ਜਪਾਹਾ ॥
Chant the Name of the Lord, Har, Har, Har, Har.
ਹੇ ਭਾਈ! ਸਦਾ ਹੀ ਪਰਮਾਤਮਾ ਦਾ ਨਾਮ ਜਪਿਆ ਕਰੋ। ਜਪਾਹਾ = ਜਪੋ।
ਗੁਰਮੁਖਿ ਨਾਮੁ ਸਦਾ ਲੈ ਲਾਹਾ ॥
As Gurmukh, ever earn the profit of the Naam.
ਗੁਰੂ ਦੀ ਸਰਨ ਪੈ ਕੇ ਸਦਾ ਪਰਮਾਤਮਾ ਦਾ ਨਾਮ-ਖੱਟੀ ਖੱਟਦੇ ਰਹੋ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਲੈ = ਲਵੋ। ਲਾਹਾ = ਲਾਭ, ਖੱਟੀ।
ਹਰਿ ਹਰਿ ਹਰਿ ਹਰਿ ਭਗਤਿ ਦ੍ਰਿੜਾਵਹੁ ਹਰਿ ਹਰਿ ਨਾਮੁ ਓੁਮਾਹਾ ਰਾਮ ॥੧॥
Implant within yourself devotion to the Lord, Har, Har, Har, Har; sincerely dedicate yourself to the Name of the Lord, Har, Har. ||1||
ਹੇ ਭਾਈ! ਪਰਮਾਤਮਾ ਦੀ ਭਗਤੀ ਆਪਣੇ ਹਿਰਦੇ ਵਿਚ ਪੱਕੀ ਕਰ ਕੇ ਟਿਕਾ ਲਵੋ। ਪਰਮਾਤਮਾ ਦਾ ਨਾਮ (ਮਨੁੱਖ ਦੇ ਮਨ ਵਿਚ) ਆਨੰਦ ਪੈਦਾ ਕਰਦਾ ਹੈ ॥੧॥ ਦ੍ਰਿੜਾਵਹੁ = ਹਿਰਦੇ ਵਿਚ ਪੱਕੀ ਕਰੋ। ਉਮਾਹਾ = ਚਾਉ, ਉਤਸ਼ਾਹ, ਆਨੰਦ {ਅੱਖਰ 'ੳ' ਦੇ ਨਾਲ ਦੋ ਲਗਾਂ ਹਨ: (ੋ) ਅਤੇ (ੁ) ਅਸਲ ਲਫ਼ਜ਼ 'ਓਮਾਹਾ' ਹੈ, ਇਥੇ 'ਉਮਾਹਾ' ਪੜ੍ਹਨਾ ਹੈ} ॥੧॥
ਹਰਿ ਹਰਿ ਨਾਮੁ ਦਇਆਲੁ ਧਿਆਹਾ ॥
Meditate on the Name of the Merciful Lord, Har, Har.
ਹੇ ਭਾਈ! ਪਰਮਾਤਮਾ ਦਇਆ ਦਾ ਸੋਮਾ ਹੈ, ਉਸ ਦਾ ਨਾਮ ਸਦਾ ਸਿਮਰਦੇ ਰਹੋ। ਦਇਆਲੁ = ਦਇਆ ਦਾ ਘਰ, ਦਇਆ ਦਾ ਪੁੰਜ। ਧਿਆਹਾ = ਧਿਆਵੋ।
ਹਰਿ ਕੈ ਰੰਗਿ ਸਦਾ ਗੁਣ ਗਾਹਾ ॥
WIth love, forever sing the Glorious Praises of the Lord.
ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਟਿਕ ਕੇ ਉਸ ਦੇ ਗੁਣ ਗਾਂਦੇ ਰਹੋ। ਕੈ ਰੰਗਿ = ਦੇ ਪ੍ਰੇਮ ਵਿਚ। ਗਾਹਾ = ਗਾਵੋ।
ਹਰਿ ਹਰਿ ਹਰਿ ਜਸੁ ਘੂਮਰਿ ਪਾਵਹੁ ਮਿਲਿ ਸਤਸੰਗਿ ਓੁਮਾਹਾ ਰਾਮ ॥੨॥
Dance to the Praises of the Lord, Har, Har, Har; meet with the Sat Sangat, the True Congregation, with sincerity. ||2||
ਹੇ ਭਾਈ! ਸਦਾ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦੇ ਰਹੋ (ਸਿਫ਼ਤ-ਸਾਲਾਹ ਮਨ ਨੂੰ ਮਸਤ ਕਰਨ ਵਾਲਾ ਨਾਚ ਹੈ, ਇਹ) ਨਾਚ ਨੱਚੋ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਆਤਮਕ ਆਨੰਦ ਮਾਣਿਆ ਕਰੋ ॥੨॥ ਜਸੁ = ਸਿਫ਼ਤ-ਸਾਲਾਹ। ਘੂਮਰਿ = ਘੁਮ ਘੁਮ ਕੇ ਨਾਚ, ਮਸਤ ਕਰਨ ਵਾਲਾ ਨਾਚ। ਮਿਲਿ = ਮਿਲ ਕੇ। ਸਤ ਸੰਗਿ = ਸਤ ਸੰਗ ਵਿਚ ॥੨॥
ਆਉ ਸਖੀ ਹਰਿ ਮੇਲਿ ਮਿਲਾਹਾ ॥
Come, O companions - let us unite in the Lord's Union.
ਹੇ ਸੰਤ ਸੰਗੀਓ! ਆਓ, ਰਲ ਕੇ ਪ੍ਰਭੂ ਦੇ ਚਰਨਾਂ ਵਿਚ ਜੁੜੀਏ। ਸਖੀ = ਹੇ ਸਹੇਲੀਹੋ! ਹੇ ਸਤਸੰਗੀਓ! ਮੇਲਿ = ਮਿਲਾਪ ਵਿਚ, ਚਰਨਾਂ ਵਿਚ। ਮਿਲਾਹਾ = ਮਿਲੋ।
ਸੁਣਿ ਹਰਿ ਕਥਾ ਨਾਮੁ ਲੈ ਲਾਹਾ ॥
Listening to the sermon of the Lord, earn the profit of the Naam.
ਹੇ ਸਤ ਸੰਗੀਓ! ਪਰਮਾਤਮਾ ਦੀ ਸਿਫ਼ਤ-ਸਾਲਾਹ ਦੀਆਂ ਗੱਲਾਂ ਸੁਣ ਕੇ ਪਰਮਾਤਮਾ ਦੇ ਨਾਮ-ਸਿਮਰਨ ਦੀ ਖੱਟੀ ਖੱਟਦੇ ਰਹੋ। ਸੁਣਿ = ਸੁਣ ਕੇ। ਹਰਿ = ਹੇ ਹਰੀ!
ਹਰਿ ਹਰਿ ਕ੍ਰਿਪਾ ਧਾਰਿ ਗੁਰ ਮੇਲਹੁ ਗੁਰਿ ਮਿਲਿਐ ਹਰਿ ਓੁਮਾਹਾ ਰਾਮ ॥੩॥
O Lord, Har, Har, be merciful to me, and lead me to meet the Guru; meeting the Guru, a sincere yearning for the Lord wells up in me. ||3||
(ਪ੍ਰਭੂ-ਦਰ ਤੇ ਅਰਦਾਸ ਕਰੋ-) ਹੇ ਪ੍ਰਭੂ! ਮੇਹਰ ਕਰ, (ਸਾਨੂੰ) ਗੁਰੂ ਮਿਲਾ। ਹੇ ਸਤ ਸੰਗੀਓ! ਜੇ ਗੁਰੂ ਮਿਲ ਪਏ, ਤਾਂ (ਹਿਰਦੇ ਵਿਚ) ਆਨੰਦ ਪੈਦਾ ਹੋ ਜਾਂਦਾ ਹੈ ॥੩॥ ਗੁਰਿ ਮਿਲਿਐ = ਜੇ ਗੁਰੂ ਮਿਲ ਪਏ ॥੩॥
ਕਰਿ ਕੀਰਤਿ ਜਸੁ ਅਗਮ ਅਥਾਹਾ ॥
Praise Him, the unfathomable and inaccessible Lord.
ਹੇ ਭਾਈ! ਉਸ ਅਪਹੁੰਚ ਅਤੇ ਡੂੰਘੇ ਜਿਗਰੇ ਵਾਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰ ਕੇ, ਜਸ ਕਰ ਕੇ, ਕਰਿ = ਕਰ ਕੇ। ਕੀਰਤਿ = ਸਿਫ਼ਤ-ਸਾਲਾਹ। ਅਥਾਹਾ = ਡੂੰਘਾ, ਡੂੰਘੇ ਜਿਗਰੇ ਵਾਲਾ।
ਖਿਨੁ ਖਿਨੁ ਰਾਮ ਨਾਮੁ ਗਾਵਾਹਾ ॥
Each and every moment, sing the Lord's Name.
ਹਰ ਵੇਲੇ ਉਸ ਦਾ ਨਾਮ ਜਪਿਆ ਕਰੋ। ਖਿਨੁ ਖਿਨੁ = ਹਰ ਛਿਨ, ਹਰ ਵੇਲੇ। ਗਵਾਹਾ = ਗਾਵੋ।
ਮੋ ਕਉ ਧਾਰਿ ਕ੍ਰਿਪਾ ਮਿਲੀਐ ਗੁਰ ਦਾਤੇ ਹਰਿ ਨਾਨਕ ਭਗਤਿ ਓੁਮਾਹਾ ਰਾਮ ॥੪॥੨॥੮॥
Be merciful, and meet me, O Guru, Great Giver; Nanak yearns for the Lord's devotional worship. ||4||2||8||
ਹੇ ਨਾਨਕ! (ਆਖ-) ਹੇ ਨਾਮ ਦੀ ਦਾਤਿ ਦੇਣ ਵਾਲੇ ਗੁਰੂ! ਮੇਰੇ ਉਤੇ ਮੇਹਰ ਕਰ, ਮੈਨੂੰ ਮਿਲ, (ਤੇਰੇ ਮਿਲਾਪ ਦੀ ਬਰਕਤਿ ਨਾਲ ਮੇਰੇ ਅੰਦਰ) ਭਗਤੀ ਕਰਨ ਦਾ ਚਾਉ ਪੈਦਾ ਹੋਵੇ ॥੪॥੨॥੮॥ ਮੋ ਕਉ = ਮੈਨੂੰ। ਕਉ = ਨੂੰ। ਗੁਰ = ਹੇ ਗੁਰੂ! ॥੪॥੨॥੮॥