ਏਨੀ ਲੋਇਣੀ ਦੇਖਦਿਆ ਕੇਤੀ ਚਲਿ ਗਈ ॥
These eyes have seen a great many leave.
ਇਹਨਾਂ ਅੱਖਾਂ ਨਾਲ ਵੇਖਦਿਆਂ (ਭਾਵ, ਮੇਰੀਆਂ ਅੱਖਾਂ ਦੇ ਸਾਹਮਣੇ) ਕਿਤਨੀ ਹੀ ਖ਼ਲਕਤਿ ਚਲੀ ਗਈ ਹੈ (ਮੌਤ ਦਾ ਸ਼ਿਕਾਰ ਹੋ ਗਈ ਹੈ)। ਲੋਇਣ = ਅੱਖਾਂ। ਇਨ੍ਹ੍ਹੀ ਲੋਇਣੀ = ਇਹਨਾਂ ਅੱਖਾਂ ਨਾਲ। (ਅੱਖਰ 'ਨ' ਦੇ ਹੇਠ ਅੱਧਾ 'ਹ' ਹੈ)। ਕੇਤੀ = ਕਿਤਨੀ ਹੀ (ਖ਼ਲਕਤਿ), ਬੇਅੰਤ ਜੀਵ।
ਫਰੀਦਾ ਲੋਕਾਂ ਆਪੋ ਆਪਣੀ ਮੈ ਆਪਣੀ ਪਈ ॥੯੪॥
Fareed, the people have their fate, and I have mine. ||94||
ਹੇ ਫਰੀਦ! (ਖ਼ਲਕਤਿ ਤੁਰੀ ਜਾਂਦੀ ਵੇਖ ਕੇ ਭੀ) ਹਰੇਕ ਨੂੰ ਆਪੋ ਆਪਣੇ ਸੁਆਰਥ ਦਾ ਹੀ ਖ਼ਿਆਲ ਹੈ (ਭਾਵ, ਹਰੇਕ ਜੀਵ ਦੁਨੀਆ ਵਾਲੀ ਧੁਨ ਵਿਚ ਹੀ ਹੈ), ਮੈਨੂੰ ਭੀ ਆਪਣਾ ਹੀ ਫ਼ਿਕਰ ਪਿਆ ਹੋਇਆ ਹੈ ॥੯੪॥