ਧਨਾਸਰੀ ਮਹਲਾ ਛੰਤ

Dhanaasaree, First Mehl, Chhant:

ਰਾਗ ਧਨਾਸਰੀ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ 'ਛੰਤ' (ਛੰਦ)।

ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ

Why should I bathe at sacred shrines of pilgrimage? The Naam, the Name of the Lord, is the sacred shrine of pilgrimage.

ਮੈਂ (ਭੀ) ਤੀਰਥ ਉਤੇ ਇਸ਼ਨਾਨ ਕਰਨ ਜਾਂਦਾ ਹਾਂ (ਪਰ ਮੇਰੇ ਵਾਸਤੇ ਪਰਮਾਤਮਾ ਦਾ) ਨਾਮ (ਹੀ) ਤੀਰਥ ਹੈ। ਤੀਰਥਿ = ਤੀਰਥ ਉਤੇ। ਜਾਉ = ਮੈਂ ਜਾਂਦਾ ਹਾਂ।

ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ

My sacred shrine of pilgrimage is spiritual wisdom within, and contemplation on the Word of the Shabad.

ਗੁਰੂ ਦੇ ਸ਼ਬਦ ਨੂੰ ਵਿਚਾਰ-ਮੰਡਲ ਵਿਚ ਟਿਕਾਣਾ (ਮੇਰੇ ਵਾਸਤੇ) ਤੀਰਥ ਹੈ (ਕਿਉਂਕਿ ਇਸ ਦੀ ਬਰਕਤਿ ਨਾਲ) ਮੇਰੇ ਅੰਦਰ ਪਰਮਾਤਮਾ ਨਾਲ ਡੂੰਘੀ ਸਾਂਝ ਬਣਦੀ ਹੈ। ਸਬਦ ਬੀਚਾਰੁ = ਸ਼ਬਦ ਦੀ ਵਿਚਾਰ। ਅੰਤਰਿ = ਅੰਦਰ, ਮਨ ਵਿਚ।

ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ

The spiritual wisdom given by the Guru is the True sacred shrine of pilgrimage, where the ten festivals are always observed.

ਸਤਿਗੁਰੂ ਦਾ ਬਖ਼ਸ਼ਿਆ ਇਹ ਗਿਆਨ ਮੇਰੇ ਵਾਸਤੇ ਸਦਾ ਕਾਇਮ ਰਹਿਣ ਵਾਲਾ ਤੀਰਥ-ਅਸਥਾਨ ਹੈ, ਮੇਰੇ ਵਾਸਤੇ ਦਸ ਪਵਿਤ੍ਰ ਦਿਹਾੜੇ ਹੈ, ਮੇਰੇ ਵਾਸਤੇ ਗੰਗਾ ਦਾ ਜਨਮ-ਦਿਨ ਹੈ। ਗਿਆਨੁ = ਪਰਮਾਤਮਾ ਨਾਲ ਜਾਣ-ਪਛਾਣ। ਸਾਚਾ = ਸਦਾ-ਥਿਰ ਰਹਿਣ ਵਾਲਾ। ਦਸ ਪੁਰਬ = ਦਸ ਪਵਿਤ੍ਰ ਦਿਹਾੜੇ {ਮੱਸਿਆ, ਸੰਗ੍ਰਾਂਦ, ਪੂਰਨਮਾਸੀ, ਚਾਨਣਾ ਐਤਵਾਰ, ਸੂਰਜ ਗ੍ਰਹਣ, ਚੰਦ ਗ੍ਰਹਣ, ਦੋ ਅਸ਼ਟਮੀਆਂ, ਦੋ ਚੌਦੇਂ}। ਦਸਾਹਰਾ = ਦਸ ਪਾਪ ਹਰਨ ਵਾਲਾ ਦਿਨ, ਜੇਠ ਸੁਦੀ ਦਸਮੀ, ਗੰਗਾ ਦਾ ਜਨਮ ਦਿਨ।

ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ

I constantly beg for the Name of the Lord; grant it to me, O God, Sustainer of the world.

ਮੈਂ ਤਾਂ ਸਦਾ ਪ੍ਰਭੂ ਦਾ ਨਾਮ ਹੀ ਮੰਗਦਾ ਹਾਂ ਤੇ (ਅਰਦਾਸ ਕਰਦਾ ਹਾਂ-) ਹੇ ਧਰਤੀ ਦੇ ਆਸਰੇ ਪ੍ਰਭੂ! (ਮੈਨੂੰ ਆਪਣਾ ਨਾਮ) ਦੇਹ। ਹਉ = ਮੈਂ। ਜਾਚਉ = ਮੰਗਦਾ ਹਾਂ। ਧਰਣੀਧਰਾ = {ਧਰਣੀ = ਧਰਤੀ। ਧਰ = ਆਸਰਾ} ਹੇ ਧਰਤੀ ਦੇ ਆਸਰੇ ਪ੍ਰਭੂ!

ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ

The world is sick, and the Naam is the medicine to cure it; without the True Lord, filth sticks to it.

ਜਗਤ (ਵਿਕਾਰਾਂ ਵਿਚ) ਰੋਗੀ ਹੋਇਆ ਪਿਆ ਹੈ, ਪਰਮਾਤਮਾ ਦਾ ਨਾਮ (ਇਹਨਾਂ ਰੋਗਾਂ ਦਾ) ਇਲਾਜ ਹੈ। ਸਦਾ-ਥਿਰ ਪ੍ਰਭੂ ਦੇ ਨਾਮ ਤੋਂ ਬਿਨਾ (ਮਨ ਨੂੰ ਵਿਕਾਰਾਂ ਦੀ) ਮੈਲ ਲੱਗ ਜਾਂਦੀ ਹੈ।

ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥੧॥

The Guru's Word is immaculate and pure; it radiates a steady Light. Constantly bathe in such a true shrine of pilgrimage. ||1||

ਗੁਰੂ ਦਾ ਪਵਿਤ੍ਰ ਸ਼ਬਦ (ਮਨੁੱਖ ਨੂੰ) ਸਦਾ (ਆਤਮਕ) ਚਾਨਣ (ਦੇਂਦਾ ਹੈ, ਇਹੀ) ਨਿੱਤ ਸਦਾ ਕਾਇਮ ਰਹਿਣ ਵਾਲਾ ਤੀਰਥ ਹੈ, ਇਹੀ ਤੀਰਥ-ਇਸ਼ਨਾਨ ਹੈ ॥੧॥ ਸਾਚੁ = ਸਦਾ-ਥਿਰ ਰਹਿਣ ਵਾਲਾ। ਮਜਨਾ = ਇਸ਼ਨਾਨ ॥੧॥

ਸਾਚਿ ਲਾਗੈ ਮੈਲੁ ਕਿਆ ਮਲੁ ਧੋਈਐ

Filth does not stick to the true ones; what filth do they have to wash off?

ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜਿਆਂ ਮਨ ਨੂੰ (ਵਿਕਾਰਾਂ ਦੀ) ਮੈਲ ਨਹੀਂ ਲੱਗਦੀ, (ਫਿਰ ਤੀਰਥ ਆਦਿਕਾਂ ਤੇ ਜਾ ਕੇ) ਕੋਈ ਮੈਲ ਧੋਣ ਦੀ ਲੋੜ ਹੀ ਨਹੀਂ ਪੈਂਦੀ। ਸਾਚਿ = ਸਦਾ-ਥਿਰ ਪ੍ਰਭੂ ਦੇ ਨਾਮ ਵਿਚ (ਜੁੜਿਆਂ)। ਕਿਆ ਧੋਈਐ = (ਤੀਰਥ ਆਦਿਕਾਂ ਤੇ ਜਾ ਕੇ) ਧੋਣ ਦੀ ਲੋੜ ਨਹੀਂ ਪੈਂਦੀ।

ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ

If one strings a garland of virtues for oneself, what is there to cry for?

ਪਰਮਾਤਮਾ ਦੇ ਗੁਣਾਂ ਦਾ ਹਾਰ (ਹਿਰਦੇ ਵਿਚ) ਪ੍ਰੋ ਕੇ ਕਿਸੇ ਅੱਗੇ ਪੁਕਾਰ ਕਰਨ ਦੀ ਭੀ ਲੋੜ ਨਹੀਂ ਪੈਂਦੀ। ਗੁਣਹਿ ਹਾਰੁ = ਗੁਣਾਂ ਦਾ ਹਾਰ। ਪਰੋਇ = ਪ੍ਰੋ ਕੇ। ਕਿਸ ਕਉ ਰੋਈਐ = ਕਿਸੇ ਅੱਗੇ ਪੁਕਾਰ ਕਰਨ ਦੀ ਲੋੜ ਨਹੀਂ ਰਹਿੰਦੀ।

ਵੀਚਾਰਿ ਮਾਰੈ ਤਰੈ ਤਾਰੈ ਉਲਟਿ ਜੋਨਿ ਆਵਏ

One who conquers his own self through contemplation is saved, and saves others as well; he does not come to be born again.

ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਵਿਚਾਰ ਰਾਹੀਂ (ਆਪਣੇ ਮਨ ਨੂੰ ਵਿਕਾਰਾਂ ਵਲੋਂ) ਮਾਰ ਲੈਂਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ, (ਹੋਰਨਾਂ ਨੂੰ ਭੀ) ਪਾਰ ਲੰਘਾ ਲੈਂਦਾ ਹੈ, ਉਹ ਮੁੜ ਜੂਨਾਂ (ਦੇ ਚੱਕਰ) ਵਿਚ ਨਹੀਂ ਆਉਂਦਾ। ਵੀਚਾਰਿ = ਗੁਰੂ ਦੇ ਸ਼ਬਦ ਦੀ ਵਿਚਾਰ ਰਾਹੀਂ। ਉਲਟਿ = ਮੁੜ। ਆਵਏ = ਆਵੈ, ਆਉਂਦਾ।

ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ

The supreme meditator is Himself the philosopher's stone, which transforms lead into gold. The true man is pleasing to the True Lord.

ਉਹ ਮਨੁੱਖ ਆਪ ਪਾਰਸ ਬਣ ਜਾਂਦਾ ਹੈ, ਬੜੀ ਹੀ ਉੱਚੀ ਸੁਰਤਿ ਦਾ ਮਾਲਕ ਹੋ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਦਾ ਰੂਪ ਬਣ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ। ਪਾਰਸੁ = ਧਾਤਾਂ ਨੂੰ ਸੋਨਾ ਬਣਾ ਦੇਣ ਵਾਲੀ ਪੱਥਰੀ। ਪਰਮ ਧਿਆਨੀ = ਬਹੁਤ ਉੱਚੀ ਸੁਰਤਿ ਦਾ ਮਾਲਕ। ਸਾਚੁ = ਸਦਾ-ਥਿਰ ਪ੍ਰਭੂ ਦਾ ਰੂਪ। ਭਾਵਏ = ਭਾਵੈ, ਪਸੰਦ ਆ ਜਾਂਦਾ ਹੈ।

ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ

He is in ecstasy, truly happy, night and day; his sorrows and sins are taken away.

ਉਸ ਦੇ ਅੰਦਰ ਹਰ ਵੇਲੇ ਆਨੰਦ ਬਣਿਆ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲੀ ਖ਼ੁਸ਼ੀ ਪੈਦਾ ਹੋ ਜਾਂਦੀ ਹੈ, ਉਹ ਮਨੁੱਖ ਆਪਣੇ (ਸਾਰੇ) ਦੁੱਖ ਪਾਪ ਦੂਰ ਕਰ ਲੈਂਦਾ ਹੈ। ਅਨਦਿਨੁ = ਹਰ ਰੋਜ਼। ਹਰਖੁ = ਖ਼ੁਸ਼ੀ। ਕਿਲਵਿਖ = ਪਾਪ। ਪਰਹਰੇ = ਦੂਰ ਕਰ ਲੈਂਦਾ ਹੈ।

ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥੨॥

He finds the True Name, and beholds the Guru; with the True Name in his mind, no filth sticks to him. ||2||

ਜਿਸ ਮਨੁੱਖ ਨੇ ਸਦਾ-ਥਿਰ ਪ੍ਰਭੂ-ਨਾਮ ਪ੍ਰਾਪਤ ਕਰ ਲਿਆ, ਜਿਸ ਨੂੰ ਗੁਰੂ ਨੇ (ਪ੍ਰਭੂ) ਵਿਖਾ ਦਿੱਤਾ, ਉਸ ਦੇ ਸਦਾ-ਥਿਰ ਨਾਮ ਜਪਦੇ ਮਨ ਨੂੰ ਕਦੇ ਵਿਕਾਰਾਂ ਦੀ ਮੈਲ ਨਹੀਂ ਲੱਗਦੀ ॥੨॥ ਗੁਰਿ = ਗੁਰੂ ਨੇ। ਸਚ ਮਨੇ = ਸਦਾ-ਥਿਰ ਨਾਮ ਨੂੰ ਜਪਣ ਵਾਲੇ ਮਨ ਨੂੰ ॥੨॥

ਸੰਗਤਿ ਮੀਤ ਮਿਲਾਪੁ ਪੂਰਾ ਨਾਵਣੋ

O friend, association with the Holy is the perfect cleansing bath.

ਸਾਧ ਸੰਗਤਿ ਵਿਚ ਮਿੱਤਰ-ਪ੍ਰਭੂ ਦਾ ਮਿਲਾਪ ਹੋ ਜਾਣਾ-ਇਹੀ ਉਹ ਤੀਰਥ-ਇਸ਼ਨਾਨ ਹੈ ਜਿਸ ਵਿਚ ਕੋਈ ਉਕਾਈ ਨਹੀਂ ਰਹਿ ਜਾਂਦੀ। ਮੀਤ ਮਿਲਾਪੁ = ਮਿੱਤ੍ਰ ਪ੍ਰਭੂ ਦਾ ਮਿਲਾਪ। ਨਾਵਣੋ = ਨਾਵਣੁ, ਇਸ਼ਨਾਨ।

ਗਾਵੈ ਗਾਵਣਹਾਰੁ ਸਬਦਿ ਸੁਹਾਵਣੋ

The singer who sings the Lord's Praises is adorned with the Word of the Shabad.

ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਗਾਵਣ-ਜੋਗ ਪ੍ਰਭੂ (ਦੇ ਗੁਣ) ਗਾਂਦਾ ਹੈ ਉਸ ਦਾ ਜੀਵਨ ਸੋਹਣਾ ਬਣ ਜਾਂਦਾ ਹੈ। ਗਾਵਣਹਾਰੁ = ਗਾਵਣ-ਯੋਗ ਪ੍ਰਭੂ। ਸਬਦਿ = ਗੁਰੂ ਦੇ ਸ਼ਬਦ ਵਿਚ (ਜੁੜ ਕੇ)। ਸੁਹਾਵਣੋ = ਸੋਹਣੇ ਜੀਵਨ ਵਾਲਾ।

ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ ਦਾਨ ਦਇਆ ਮਤੇ

Worship the True Lord, and believe in the True Guru; this brings the merit of making donations to charity, kindness and compassion.

ਸਤਿਗੁਰੂ ਨੂੰ (ਜੀਵਨ-ਦਾਤਾ) ਮੰਨ ਕੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰ ਕੇ ਮਨੁੱਖ ਦੀ ਮਤਿ ਦੂਜਿਆਂ ਦੀ ਸੇਵਾ ਕਰਨ ਵਾਲੀ ਸਭ ਤੇ ਦਇਆ ਕਰਨ ਵਾਲੀ ਬਣ ਜਾਂਦੀ ਹੈ। ਸਾਲਾਹਿ = ਸਿਫ਼ਤ-ਸਾਲਾਹ ਕਰ ਕੇ। ਮੰਨਿ = ਮੰਨ ਕੇ, ਸਰਧਾ ਰੱਖ ਕੇ। ਮਤੇ = ਮਤਿ।

ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ ਸੰਗਮੁ ਸਤ ਸਤੇ

The soul-bride who loves to be with her Husband Lord bathes at the true Triveni of the soul, which she regards as the sacred place where the Ganges, Jamuna and Saraswaati Rivers converge.

(ਸਿਫ਼ਤ-ਸਾਲਾਹ ਦੀ ਬਰਕਤਿ ਨਾਲ ਮਨੁੱਖ) ਪਤੀ-ਪ੍ਰਭੂ ਦੀ ਸੰਗਤਿ ਵਿਚ ਰਹਿ ਕੇ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਆਤਮਕ ਅਡੋਲਤਾ ਵਿਚ (ਮਾਨੋ, ਆਤਮਕ) ਇਸ਼ਨਾਨ ਕਰਦਾ ਹੈ; ਇਹੀ ਉਸ ਦੇ ਵਾਸਤੇ ਸੁੱਚੇ ਤੋਂ ਸੁੱਚਾ ਤ੍ਰਿਬੇਣੀ ਸੰਗਮ (ਦਾ ਇਸ਼ਨਾਨ) ਹੈ। ਪਿਰ ਸੰਗਿ = ਪਤੀ ਪ੍ਰਭੂ ਦੀ ਸੰਗਤਿ ਵਿਚ। ਭਾਵੈ = (ਪ੍ਰਭੂ ਨੂੰ) ਪਿਆਰਾ ਲੱਗਦਾ ਹੈ। ਸਹਜਿ = ਆਤਮਕ ਅਡੋਲਤਾ ਵਿਚ। ਬੇਣੀ ਸੰਗਮੁ = ਤ੍ਰਿਬੇਣੀ ਜੰਗਮ, ਤਿੰਨ ਨਦੀਆਂ (ਗੰਗਾ, ਜਮਨਾ, ਸਰਸ੍ਵਤੀ) ਦਾ ਮਿਲਾਪ-ਥਾਂ, ਪ੍ਰਯਾਗ (ਅਲਾਹਾਬਾਦ ਦੇ ਨਜ਼ਦੀਕ)। ਸਤ ਸਤੇ = ਸੁੱਚੇ ਤੋਂ ਸੁੱਚਾ।

ਆਰਾਧਿ ਏਕੰਕਾਰੁ ਸਾਚਾ ਨਿਤ ਦੇਇ ਚੜੈ ਸਵਾਇਆ

Worship and adore the One Creator, the True Lord, who constantly gives, whose gifts continually increase.

(ਹੇ ਭਾਈ!) ਉਸ ਸਦਾ-ਥਿਰ ਰਹਿਣ ਵਾਲੇ ਇੱਕ ਅਕਾਲ ਪੁਰਖ ਨੂੰ ਸਿਮਰ, ਜੋ ਸਦਾ (ਸਭ ਜੀਵਾਂ ਨੂੰ ਦਾਤਾਂ) ਦੇਂਦਾ ਹੈ ਤੇ (ਜਿਸ ਦੀਆਂ ਦਿੱਤੀਆਂ ਦਾਤਾਂ ਦਿਨੋ ਦਿਨ) ਵਧਦੀਆਂ ਹਨ। ਸਾਚਾ = ਸਦਾ-ਥਿਰ ਰਹਿਣ ਵਾਲਾ। ਦੇਇ = ਦੇਂਦਾ ਹੈ (ਜੋ ਪ੍ਰਭੂ)। ਚੜੈ ਸਵਾਇਆ = (ਉਸ ਦਾ ਦਿੱਤਾ) ਦਿਨੋ ਦਿਨ ਵਧਦਾ ਹੈ।

ਗਤਿ ਸੰਗਿ ਮੀਤਾ ਸੰਤਸੰਗਤਿ ਕਰਿ ਨਦਰਿ ਮੇਲਿ ਮਿਲਾਇਆ ॥੩॥

Salvation is attained by associating with the Society of the Saints, O friend; granting His Grace, God unites us in His Union. ||3||

ਮਿੱਤਰ-ਪ੍ਰਭੂ ਦੀ ਸੰਗਤਿ ਵਿਚ, ਗੁਰੂ ਸੰਤ ਦੀ ਸੰਗਤਿ ਵਿਚ ਆਤਮਕ ਅਵਸਥਾ ਉੱਚੀ ਹੋ ਜਾਂਦੀ ਹੈ, ਪ੍ਰਭੂ ਮੇਹਰ ਦੀ ਨਜ਼ਰ ਕਰ ਕੇ ਆਪਣੀ ਸੰਗਤਿ ਵਿਚ ਮਿਲਾ ਲੈਂਦਾ ਹੈ ॥੩॥ ਕਰਿ = ਕਰ ਕੇ। ਮੇਲਿ = ਸੰਗਤਿ ਵਿਚ ॥੩॥

ਕਹਣੁ ਕਹੈ ਸਭੁ ਕੋਇ ਕੇਵਡੁ ਆਖੀਐ

Everyone speaks and talks; how great should I say He is?

ਹਰੇਕ ਜੀਵ (ਪਰਮਾਤਮਾ ਬਾਰੇ) ਕਥਨ ਕਰਦਾ ਹੈ (ਤੇ ਆਖਦਾ ਹੈ ਕਿ ਪਰਮਾਤਮਾ ਬਹੁਤ ਵੱਡਾ ਹੈ, ਪਰ) ਕੋਈ ਨਹੀਂ ਦੱਸ ਸਕਦਾ ਕਿ ਉਹ ਕੇਡਾ ਵੱਡਾ ਹੈ। ਕਹਣੁ = ਕਥਨ। ਕਹਣੁ ਕਹੈ = ਕਥਨ ਕਥੈ। ਸਭੁ ਕੋਇ = ਹਰੇਕ ਜੀਵ। ਕੇਵਡੁ = ਕਿਤਨਾ ਵੱਡਾ। ਕੇਵਡੁ ਆਖੀਐ = ਕਿਤਨਾ ਵੱਡਾ ਆਖਿਆ ਜਾ ਸਕਦਾ ਹੈ, ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਕੇਡਾ ਵੱਡਾ ਹੈ।

ਹਉ ਮੂਰਖੁ ਨੀਚੁ ਅਜਾਣੁ ਸਮਝਾ ਸਾਖੀਐ

I am foolish, lowly and ignorant; it is only through the Guru's Teachings that I understand.

(ਮੈਂ ਇਤਨੇ ਜੋਗਾ ਨਹੀਂ ਕਿ ਪਰਮਾਤਮਾ ਦਾ ਸਰੂਪ ਬਿਆਨ ਕਰ ਸਕਾਂ) ਮੈਂ (ਤਾਂ) ਮੂਰਖ ਹਾਂ, ਨੀਵੇਂ ਸੁਭਾਵ ਦਾ ਹਾਂ, ਅੰਞਾਣ ਹਾਂ, ਮੈਂ ਤਾਂ ਗੁਰੂ ਦੇ ਉਪਦੇਸ਼ ਨਾਲ ਹੀ (ਕੁਝ) ਸਮਝ ਸਕਦਾ ਹਾਂ (ਭਾਵ, ਮੈਂ ਤਾਂ ਉਤਨਾ ਕੁਝ ਹੀ ਮਸਾਂ ਸਮਝ ਸਕਦਾ ਹਾਂ ਜਿਤਨਾ ਗੁਰੂ ਆਪਣੇ ਸ਼ਬਦ ਦੀ ਰਾਹੀਂ ਸਮਝਾਏ)। ਹਉ = ਮੈਂ। ਸਮਝਾ = ਮੈਂ ਸਮਝ ਸਕਦਾ ਹਾਂ। ਸਾਖੀਐ = ਗੁਰੂ ਦੇ ਉਪਦੇਸ਼ ਨਾਲ।

ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ ਤਿਤੁ ਮਨੁ ਮਾਨਿਆ ਮੇਰਾ

True are the Teachings of the Guru. His Words are Ambrosial Nectar; my mind is pleased and appeased by them.

ਮੇਰਾ ਮਨ ਤਾਂ ਉਸ ਗੁਰ-ਸ਼ਬਦ ਵਿਚ ਹੀ ਪਤੀਜ ਗਿਆ ਹੈ ਜੋ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹੈ ਤੇ ਜੋ ਆਤਮਕ ਜੀਵਨ ਦੇਣ ਵਾਲਾ ਹੈ। ਸਾਖੀ = ਸਿੱਖਿਆ, ਉਪਦੇਸ਼, ਸ਼ਬਦ। ਅੰਮ੍ਰਿਤ ਸਾਖੀ = ਆਤਮਕ ਜੀਵਨ ਦੇਣ ਵਾਲਾ ਉਪਦੇਸ਼। ਗੁਰ ਕੀ ਭਾਖੀ ਸਾਖੀ = ਗੁਰੂ ਦਾ ਉਚਾਰਿਆ ਹੋਇਆ ਸ਼ਬਦ। ਸਚੁ ਸਾਖੀ = ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦਾ ਸ਼ਬਦ। ਤਿਤੁ = ਉਸ ਸ਼ਬਦ ਵਿਚ।

ਕੂਚੁ ਕਰਹਿ ਆਵਹਿ ਬਿਖੁ ਲਾਦੇ ਸਬਦਿ ਸਚੈ ਗੁਰੁ ਮੇਰਾ

Loaded down with corruption and sin, people depart, and then come back again; the True Shabad is found through my Guru.

ਜੇਹੜੇ ਜੀਵ (ਮਾਇਆ-ਮੋਹ ਦੇ) ਜ਼ਹਰ ਨਾਲ ਲੱਦੇ ਹੋਏ ਜਗਤ ਵਿਚ ਆਉਂਦੇ ਹਨ (ਗੁਰੂ ਦੇ ਸ਼ਬਦ ਨੂੰ ਵਿਸਾਰ ਕੇ ਤੇ ਤੀਰਥ-ਇਸ਼ਨਾਨ ਆਦਿਕ ਦੀ ਟੇਕ ਰੱਖ ਕੇ, ਉਸੇ ਜ਼ਹਰ ਨਾਲ ਲੱਦੇ ਹੋਏ ਹੀ ਜਗਤ ਤੋਂ) ਕੂਚ ਕਰ ਜਾਂਦੇ ਹਨ, ਪਰ ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਵਿਚ ਜੁੜਦੇ ਹਨ, ਉਹਨਾਂ ਨੂੰ ਮੇਰਾ ਗੁਰੂ ਉਸ ਜ਼ਹਰ ਦੇ ਭਾਰ ਤੋਂ ਬਚਾ ਲੈਂਦਾ ਹੈ। ਬਿਖੁ = (ਮਾਇਆ-ਮੋਹ ਦਾ) ਜ਼ਹਰ। ਸਬਦਿ ਸਚੈ = ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਦੀ ਰਾਹੀਂ।

ਆਖਣਿ ਤੋਟਿ ਭਗਤਿ ਭੰਡਾਰੀ ਭਰਿਪੁਰਿ ਰਹਿਆ ਸੋਈ

There is no end to the treasure of devotion; the Lord is pervading everywhere.

(ਪਰਮਾਤਮਾ ਦੇ ਗੁਣ ਬੇਅੰਤ ਹਨ, ਗੁਣ) ਬਿਆਨ ਕਰਨ ਨਾਲ ਮੁੱਕਦੇ ਨਹੀਂ, (ਪਰਮਾਤਮਾ ਦੀ ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ, ਜੀਵਾਂ ਨੂੰ ਭਗਤੀ ਦੀ ਦਾਤਿ ਵੰਡਿਆਂ) ਭਗਤੀ ਦੇ ਖ਼ਜ਼ਾਨਿਆਂ ਵਿਚ ਕੋਈ ਕਮੀ ਨਹੀਂ ਹੁੰਦੀ, (ਪਰ ਭਗਤੀ ਕਰਨ ਨਾਲ ਤੇ ਪ੍ਰਭੂ ਦੀ ਸਿਫ਼ਤ-ਸਾਲਾਹ ਕਰਨ ਨਾਲ ਮਨੁੱਖ ਨੂੰ ਇਹ ਨਿਸ਼ਚਾ ਬਣ ਜਾਂਦਾ ਹੈ ਕਿ) ਪਰਮਾਤਮਾ ਹੀ ਹਰ ਥਾਂ ਵਿਆਪਕ ਹੈ। ਆਖਣਿ = ਆਖਣ ਨਾਲ, ਬਿਆਨ ਕਰਨ ਨਾਲ। ਤੋਟਿ = ਖ਼ਾਤਮਾ। ਭੰਡਾਰੀ = ਭੰਡਾਰੀਂ, ਭੰਡਾਰਿਆਂ ਵਿਚ। ਭਰਿਪੁਰਿ ਰਹਿਆ = ਹਰ ਥਾਂ ਮੌਜੂਦ ਹੈ। ਸੋਈ = ਉਹ (ਪ੍ਰਭੂ) ਹੀ।

ਨਾਨਕ ਸਾਚੁ ਕਹੈ ਬੇਨੰਤੀ ਮਨੁ ਮਾਂਜੈ ਸਚੁ ਸੋਈ ॥੪॥੧॥

Nanak utters this true prayer; one who purifies his mind is True. ||4||1||

ਹੇ ਨਾਨਕ! ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦਾ ਹੈ, ਜੋ ਪ੍ਰਭੂ-ਦਰ ਤੇ ਅਰਦਾਸਾਂ ਕਰਦਾ ਹੈ (ਤੇ ਇਸ ਤਰ੍ਹਾਂ) ਆਪਣੇ ਮਨ ਨੂੰ ਵਿਕਾਰਾਂ ਦੀ ਮੈਲ ਤੋਂ ਸਾਫ਼ ਕਰ ਲੈਂਦਾ ਹੈ ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਦਿੱਸਦਾ ਹੈ (ਤੀਰਥ-ਇਸ਼ਨਾਨਾਂ ਨਾਲ ਇਹ ਆਤਮਕ ਅਵਸਥਾ ਪ੍ਰਾਪਤ ਨਹੀਂ ਹੁੰਦੀ) ॥੪॥੧॥ ਸਾਚੁ ਕਹੈ = ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਦਾ ਹੈ। ਕਹੈ ਬੇਨੰਤੀ = ਅਰਦਾਸਾਂ ਕਰਦਾ ਹੈ। ਮਾਂਜੈ = ਸਾਫ਼ ਕਰਦਾ ਹੈ। ਸਚੁ = ਸਦਾ-ਥਿਰ ਪ੍ਰਭੂ। ਸਚੁ ਸੋਈ = ਸਦਾ-ਥਿਰ ਪ੍ਰਭੂ ਹੀ (ਹਰ ਥਾਂ ਦਿੱਸਦਾ ਹੈ) ॥੪॥੧॥