ਅਬਿਨਾਸੀ ਸੁਖ ਆਪਨ ਆਸਨ ॥

When the Immortal Lord was seated at ease,

ਜਦੋਂ ਅਕਾਲ ਪੁਰਖ ਆਪਣੀ ਮੌਜ ਵਿਚ ਆਪਣੇ ਹੀ ਸਰੂਪ ਵਿਚ ਟਿਕਿਆ ਬੈਠਾ ਸੀ, ਆਸਨ = ਤਖ਼ਤ, ਸਰੂਪ।

ਤਹ ਜਨਮ ਮਰਨ ਕਹੁ ਕਹਾ ਬਿਨਾਸਨ ॥

then where was birth, death and dissolution?

ਤਦੋਂ ਦੱਸੋ, ਜੰਮਣਾ ਮਰਨਾ ਤੇ ਮੌਤ ਕਿਥੇ ਸਨ? ਤਹ = ਓਥੇ।

ਜਬ ਪੂਰਨ ਕਰਤਾ ਪ੍ਰਭੁ ਸੋਇ ॥

When there was only God, the Perfect Creator,

ਜਦੋਂ ਕਰਤਾਰ ਪੂਰਨ ਪ੍ਰਭੂ ਆਪ ਹੀ ਸੀ,

ਤਬ ਜਮ ਕੀ ਤ੍ਰਾਸ ਕਹਹੁ ਕਿਸੁ ਹੋਇ ॥

then who was afraid of death?

ਤਦੋਂ ਦੱਸੋ, ਮੌਤ ਦਾ ਡਰ ਕਿਸ ਨੂੰ ਹੋ ਸਕਦਾ ਸੀ? ਤ੍ਰਾਸ = ਡਰ। ਜਮ = {Skt. यम} ਮੌਤ।

ਜਬ ਅਬਿਗਤ ਅਗੋਚਰ ਪ੍ਰਭ ਏਕਾ ॥

When there was only the One Lord, unmanifest and incomprehensible,

ਜਦੋਂ ਅਦ੍ਰਿਸ਼ਟ ਤੇ ਅਗੋਚਰ ਪ੍ਰਭੂ ਇਕ ਆਪ ਹੀ ਸੀ, ਅਬਿਗਤ = {Skt.अव्यक्त} ਅਦ੍ਰਿਸ਼ਟ ਪ੍ਰਭੂ। ਅਗੋਚਰ = ਜਿਸ ਤਕ ਸਰੀਰਕ ਇੰਦ੍ਰਿਆਂ ਦੀ ਪਹੁੰਚ ਨਾਹ ਹੋਵੇ।

ਤਬ ਚਿਤ੍ਰ ਗੁਪਤ ਕਿਸੁ ਪੂਛਤ ਲੇਖਾ ॥

then who was called to account by the recording scribes of the conscious and the subconscious?

ਤਦੋਂ ਚਿਤ੍ਰ ਗੁਪਤ ਕਿਸ ਨੂੰ ਲੇਖਾ ਪੁੱਛ ਸਕਦੇ ਸਨ? ਚਿਤ੍ਰ ਗੁਪਤ = ਜੀਵਾਂ ਦੇ ਕੀਤੇ ਕਰਮਾਂ ਦਾ ਲੇਖਾ ਪੁੱਛਣ ਵਾਲੇ।

ਜਬ ਨਾਥ ਨਿਰੰਜਨ ਅਗੋਚਰ ਅਗਾਧੇ ॥

When there was only the Immaculate, Incomprehensible, Unfathomable Master,

ਜਦੋਂ ਮਾਲਕ ਮਾਇਆ-ਰਹਿਤ ਅਥਾਹ ਅਗੋਚਰ ਆਪ ਹੀ ਸੀ, ਅਗਾਧ = ਅਥਾਹ।

ਤਬ ਕਉਨ ਛੁਟੇ ਕਉਨ ਬੰਧਨ ਬਾਧੇ ॥

then who was emancipated, and who was held in bondage?

ਤਦੋਂ ਕੌਣ ਮਾਇਆ ਦੇ ਬੰਧਨਾਂ ਤੋਂ ਮੁਕਤ ਸਨ ਤੇ ਕੌਣ ਬੰਧਨਾਂ ਵਿਚ ਬੱਝੇ ਹੋਏ ਹਨ?

ਆਪਨ ਆਪ ਆਪ ਹੀ ਅਚਰਜਾ ॥

He Himself, in and of Himself, is the most wonderful.

ਉਹ ਅਚਰਜ-ਰੂਪ ਪ੍ਰਭੂ ਆਪਣੇ ਵਰਗਾ ਆਪ ਹੀ ਹੈ। ਅਚਰਜਾ = ਹੈਰਾਨ ਕਰਨ ਵਾਲਾ।

ਨਾਨਕ ਆਪਨ ਰੂਪ ਆਪ ਹੀ ਉਪਰਜਾ ॥੩॥

O Nanak, He Himself created His Own Form. ||3||

ਹੇ ਨਾਨਕ! ਆਪਣਾ ਆਕਾਰ ਉਸ ਨੇ ਆਪ ਹੀ ਪੈਦਾ ਕੀਤਾ ਹੈ ॥੩॥ ਉਪਰਜਾ = ਪੈਦਾ ਕੀਤਾ ਹੈ ॥੩॥