ਦੇਵਗੰਧਾਰੀ ॥
Dayv-Gandhaaree:
ਦੇਵ ਗੰਧਾਰੀ।
ਅਬ ਹਮ ਚਲੀ ਠਾਕੁਰ ਪਹਿ ਹਾਰਿ ॥
Now, I have come, exhausted, to my Lord and Master.
ਹੁਣ ਮੈਂ ਹੋਰ ਸਾਰੇ ਆਸਰੇ ਛੱਡ ਕੇ ਮਾਲਕ-ਪ੍ਰਭੂ ਦੀ ਸਰਨ ਆ ਗਈ ਹਾਂ। ਅਬ = ਹੁਣ। ਪਹਿ = ਪਾਸ, ਕੋਲ। ਹਾਰਿ = ਹਾਰ ਕੇ, ਥੱਕ ਕੇ, ਹੋਰ ਸਾਰੇ ਆਸਰੇ ਛੱਡ ਕੇ।
ਜਬ ਹਮ ਸਰਣਿ ਪ੍ਰਭੂ ਕੀ ਆਈ ਰਾਖੁ ਪ੍ਰਭੂ ਭਾਵੈ ਮਾਰਿ ॥੧॥ ਰਹਾਉ ॥
Now that I have come seeking Your Sanctuary, God, please, either save me, or kill me. ||1||Pause||
ਜਦੋਂ ਹੁਣ, ਹੇ ਪ੍ਰਭੂ! ਮੈਂ ਤੇਰੀ ਸਰਨ ਆ ਗਈ ਹਾਂ, ਚਾਹੇ ਮੈਨੂੰ ਰੱਖ ਚਾਹੇ ਮਾਰ (ਜਿਵੇਂ ਤੇਰੀ ਰਜ਼ਾ ਹੈ ਮੈਨੂੰ ਉਸੇ ਹਾਲ ਰੱਖ) ॥੧॥ ਰਹਾਉ ॥ ਜਬ = ਹੁਣ ਜਦੋਂ। ਪ੍ਰ੍ਰਭੂ ਕੀ ਸਰਣਿ = ਹੇ ਪ੍ਰਭੂ! ਤੇਰੀ ਸਰਨ। ਰਾਖੁ = ਬਚਾ ਲੈ ॥੧॥ ਰਹਾਉ ॥
ਲੋਕਨ ਕੀ ਚਤੁਰਾਈ ਉਪਮਾ ਤੇ ਬੈਸੰਤਰਿ ਜਾਰਿ ॥
I have burnt in the fire the clever devices and praises of the world.
ਦੁਨੀਆ ਵਾਲੀ ਸਿਆਣਪ, ਤੇ, ਦੁਨੀਆ ਵਾਲੀ ਵਡਿਆਈ-ਇਹਨਾਂ ਨੂੰ ਮੈਂ ਅੱਗ ਵਿਚ ਸਾੜ ਦਿੱਤਾ ਹੈ। ਲੋਕਨ ਕੀ = ਲੋਕਾਂ ਵਾਲੀ। ਉਪਮਾ = ਵਡਿਆਈ। ਤੇ = ਉਹ ਸਾਰੀਆਂ। ਬੈਸੰਤਰਿ = ਅੱਗ ਵਿਚ। ਜਾਰਿ = ਜਾਰਿ ਦੀਈ, ਸਾੜ ਦਿੱਤੀ ਹੈ।
ਕੋਈ ਭਲਾ ਕਹਉ ਭਾਵੈ ਬੁਰਾ ਕਹਉ ਹਮ ਤਨੁ ਦੀਓ ਹੈ ਢਾਰਿ ॥੧॥
Some speak good of me, and some speak ill of me, but I have surrendered my body to You. ||1||
ਚਾਹੇ ਕੋਈ ਮੈਨੂੰ ਚੰਗਾ ਆਖੇ ਚਾਹੇ ਕੋਈ ਮੰਦਾ ਆਖੇ, ਮੈਂ ਤਾਂ ਆਪਣਾ ਸਰੀਰ (ਠਾਕੁਰ ਦੇ ਚਰਨਾਂ ਵਿਚ) ਭੇਟ ਕਰ ਦਿੱਤਾ ਹੈ ॥੧॥ ਕਹਉ = ਬੇਸ਼ੱਕ ਆਖੇ (ਹੁਕਮੀ ਭਵਿੱਖਤ, ਅੱਨ ਪੁਰਖ, ਇਕ-ਵਚਨ) {ਨੋਟ: ਇਹ ਧਿਆਨ ਰੱਖਣਾ ਕਿ ਇਹ ਲਫ਼ਜ਼ ਇਥੇ 'ਵਰਤਮਾਨ ਕਾਲ, ਉੱਤਮ ਪੁਰਖ, ਇਕ-ਵਚਨ' ਨਹੀਂ ਹੈ}। ਢਾਰਿ ਦੀਓ = ਢਾਲ ਦਿੱਤਾ ਹੈ, ਭੇਟਾ ਕਰ ਦਿੱਤਾ ਹੈ, ਦੇਹ-ਅੱਧਿਆਸ ਦੂਰ ਕਰ ਦਿੱਤਾ ਹੈ, ਸਰੀਰਕ ਮੋਹ ਛੱਡ ਦਿੱਤਾ ਹੈ ॥੧॥
ਜੋ ਆਵਤ ਸਰਣਿ ਠਾਕੁਰ ਪ੍ਰਭੁ ਤੁਮਰੀ ਤਿਸੁ ਰਾਖਹੁ ਕਿਰਪਾ ਧਾਰਿ ॥
Whoever comes to Your Sanctuary, O God, Lord and Master, You save by Your Merciful Grace.
ਹੇ ਮਾਲਕ! ਹੇ ਪ੍ਰਭੂ! ਜੇਹੜਾ ਭੀ ਕੋਈ (ਵਡ-ਭਾਗੀ) ਤੇਰੀ ਸਰਨ ਆ ਪੈਂਦਾ ਹੈ, ਤੂੰ ਮੇਹਰ ਕਰ ਕੇ ਉਸ ਦੀ ਰੱਖਿਆ ਕਰਦਾ ਹੈਂ। ਠਾਕੁਰ ਪ੍ਰਭ = ਹੇ ਠਾਕੁਰ! ਹੇ ਪ੍ਰਭੂ! ਰਾਖਹੁ = ਤੂੰ ਰੱਖਦਾ ਹੈਂ। ਧਾਰਿ = ਧਾਰ ਕੇ।
ਜਨ ਨਾਨਕ ਸਰਣਿ ਤੁਮਾਰੀ ਹਰਿ ਜੀਉ ਰਾਖਹੁ ਲਾਜ ਮੁਰਾਰਿ ॥੨॥੪॥
Servant Nanak has entered Your Sanctuary, Dear Lord; O Lord, please, protect his honor! ||2||4||
ਹੇ ਦਾਸ ਨਾਨਕ! (ਆਖ-) ਹੇ ਹਰੀ ਜੀ! ਹੇ ਮੁਰਾਰੀ! ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਇੱਜ਼ਤ ਰੱਖ ॥੨॥੪॥ ਮੁਰਾਰਿ = ਹੇ ਮੁਰਾਰੀ! ॥੨॥੪॥