ਰਾਗੁ ਸੂਹੀ ਮਹਲਾ ਘਰੁ

Raag Soohee, Fifth Mehl, Third House:

ਰਾਗ ਸੂਹੀ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।

ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਮਿਥਨ ਮੋਹ ਅਗਨਿ ਸੋਕ ਸਾਗਰ

Attachment to sex is an ocean of fire and pain.

ਨਾਸਵੰਤ ਪਦਾਰਥਾਂ ਦੇ ਮੋਹ; ਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ- ਮਿਥਨ = ਨਾਸਵੰਤ। ਅਗਨਿ = (ਤ੍ਰਿਸ਼ਨਾ ਦੀ) ਅੱਗ। ਸੋਕ = ਸ਼ੋਕ, ਚਿੰਤਾ। ਸਾਗਰ = ਸਮੁੰਦਰ।

ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥

By Your Grace, O Sublime Lord, please save me from it. ||1||

ਹੇ ਸੋਹਣੇ ਹਰੀ! ਕਿਰਪਾ ਕਰ ਕੇ (ਸਾਨੂੰ) ਬਚਾ ਲੈ ॥੧॥ ਕਰਿ = ਕਰ ਕੇ। ਉਧਰੁ = ਬਚਾ ਲੈ। ਹਰਿ ਨਾਗਰ = ਹੇ ਸੋਹਣੇ ਹਰੀ! ॥੧॥

ਚਰਣ ਕਮਲ ਸਰਣਾਇ ਨਰਾਇਣ

I seek the Sanctuary of the Lotus Feet of the Lord.

ਹੇ ਨਾਰਾਇਣ! (ਅਸੀਂ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ। ਨਰਾਇਣ = ਹੇ ਨਰਾਇਣ!

ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ

He is the Master of the meek, the Support of His devotees. ||1||Pause||

ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ) ॥੧॥ ਰਹਾਉ ॥ ਪਰਾਇਣ = ਆਸਰਾ ॥੧॥ ਰਹਾਉ ॥

ਅਨਾਥਾ ਨਾਥ ਭਗਤ ਭੈ ਮੇਟਨ

Master of the masterless, Patron of the forlorn, Eradicator of fear of His devotees.

ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! (ਮੈਨੂੰ ਗੁਰੂ ਦੀ ਸੰਗਤਿ ਬਖ਼ਸ਼) ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ} ਸਾਰੇ ਡਰ।

ਸਾਧਸੰਗਿ ਜਮਦੂਤ ਭੇਟਨ ॥੨॥

In the Saadh Sangat, the Company of the Holy, the Messenger of Death cannot even touch them. ||2||

ਗੁਰੂ ਦੀ ਸੰਗਤਿ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ) ॥੨॥ ਸਾਧਸੰਗਿ = ਸੰਗਤਿ ਵਿਚ। ਭੇਟਨ = ਨੇੜੇ ਛੁਂਹਦਾ ॥੨॥

ਜੀਵਨ ਰੂਪ ਅਨੂਪ ਦਇਆਲਾ

The Merciful, Incomparably Beautiful, Embodiment of Life.

ਹੇ ਜ਼ਿੰਦਗੀ ਦੇ ਸੋਮੇ! ਹੇ ਅਦੁੱਤੀ ਪ੍ਰਭੂ! ਹੇ ਦਇਆ ਦੇ ਘਰ! (ਆਪਣੀ ਸਿਫ਼ਤਿ-ਸਾਲਾਹ ਬਖ਼ਸ਼), ਅਨੂਪ = ਅਦੁੱਤੀ।

ਰਵਣ ਗੁਣਾ ਕਟੀਐ ਜਮ ਜਾਲਾ ॥੩॥

Vibrating the Glorious Virtues of the Lord, the noose of the Messenger of Death is cut away. ||3||

ਤੇਰੇ ਗੁਣਾਂ ਨੂੰ ਯਾਦ ਕੀਤਿਆਂ ਮੌਤ ਦੀ ਫਾਹੀ ਕੱਟੀ ਜਾਂਦੀ ਹੈ ॥੩॥ ਰਵਣ = ਸਿਮਰਨ ॥੩॥

ਅੰਮ੍ਰਿਤ ਨਾਮੁ ਰਸਨ ਨਿਤ ਜਾਪੈ

One who constantly chants the Ambrosial Nectar of the Naam with his tongue,

ਹੇ ਭਾਈ! ਜੇਹੜਾ ਮਨੁੱਖ ਆਪਣੀ ਜੀਭ ਨਾਲ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦਾ ਹੈ, ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ। ਰਸਨ = ਜੀਭ (ਨਾਲ)।

ਰੋਗ ਰੂਪ ਮਾਇਆ ਬਿਆਪੈ ॥੪॥

is not touched or affected by Maya, the embodiment of disease. ||4||

ਉਸ ਉਤੇ ਇਹ ਮਾਇਆ ਜ਼ੋਰ ਨਹੀਂ ਪਾ ਸਕਦੀ, ਜੇਹੜੀ ਸਾਰੇ ਰੋਗਾਂ ਦਾ ਮੂਲ ਹੈ ॥੪॥ ਨ ਬਿਆਪੈ = ਜ਼ੋਰ ਨਹੀਂ ਪਾ ਸਕਦੀ ॥੪॥

ਜਪਿ ਗੋਬਿੰਦ ਸੰਗੀ ਸਭਿ ਤਾਰੇ

Chant and meditate on God, the Lord of the Universe, and all of your companions shall be carried across;

ਹੇ ਭਾਈ! ਸਦਾ ਪਰਾਮਤਮਾ ਦਾ ਨਾਮ ਜਪਿਆ ਕਰ (ਜੇਹੜਾ ਜਪਦਾ ਹੈ) ਉਹ (ਆਪਣੇ) ਸਾਰੇ ਸਾਥੀਆਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ। ਸੰਗੀ = ਸਾਥੀ। ਸਭਿ = ਸਾਰੇ।

ਪੋਹਤ ਨਾਹੀ ਪੰਚ ਬਟਵਾਰੇ ॥੫॥

the five thieves will not even approach. ||5||

ਪੰਜੇ ਲੁਟੇਰੇ ਉਸ ਉਤੇ ਦਬਾਉ ਨਹੀਂ ਪਾ ਸਕਦੇ ॥੫॥ ਪੰਚ = ਪੰਜ। ਬਟਵਾਰੇ = ਲੁਟੇਰੇ, ਡਾਕੂ ॥੫॥

ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ

One who meditates on the One God in thought, word and deed

ਹੇ ਭਾਈ! ਜੇਹੜਾ ਮਨੁੱਖ ਆਪਣੇ ਮਨ ਨਾਲ, ਕੰਮਾਂ ਨਾਲ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈ, ਬਚ = ਬਚਨ। ਕ੍ਰਮ = ਕਰਮ। ਧਿਆਏ = ਧਿਆਉਂਦਾ ਹੈ।

ਸਰਬ ਫਲਾ ਸੋਈ ਜਨੁ ਪਾਏ ॥੬॥

- that humble being receives the fruits of all rewards. ||6||

ਉਹੀ ਮਨੁੱਖ (ਮਨੁੱਖਾ ਜਨਮ ਦੇ) ਸਾਰੇ ਫਲ ਹਾਸਲ ਕਰ ਲੈਂਦਾ ਹੈ ॥੬॥

ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ

Showering His Mercy, God has made me His own;

ਹੇ ਭਾਈ! ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣਾ ਬਣਾ ਲਿਆ, ਧਾਰਿ = ਧਾਰ ਕੇ। ਅਨੁਗ੍ਰਹੁ = ਕਿਰਪਾ। ਪ੍ਰਭਿ = ਪ੍ਰਭੂ ਨੇ।

ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥

He has blessed me with the unique and singular Naam, and the sublime essence of devotion. ||7||

ਉਸ ਨੂੰ ਉਸ ਨੇ ਆਪਣਾ ਨਾਮ ਬਖ਼ਸ਼ਿਆ, ਉਸ ਨੂੰ ਆਪਣੀ ਭਗਤੀ ਦਾ ਸੁਆਦ ਦਿੱਤਾ ॥੭॥ ਰਸੁ = ਸੁਆਦ ॥੭॥

ਆਦਿ ਮਧਿ ਅੰਤਿ ਪ੍ਰਭੁ ਸੋਈ

In the beginning, in the middle, and in the end, He is God.

ਉਹ ਪਰਮਾਤਮਾ ਹੀ ਜਗਤ ਦੇ ਸ਼ੁਰੂ ਤੋਂ ਹੈ, ਹੁਣ ਭੀ ਹੈ, ਜਗਤ ਦੇ ਅਖ਼ੀਰ ਵਿਚ ਭੀ ਹੋਵੇਗਾ। ਆਦਿ ਮਧਿ ਅੰਤਿ = ਸਦਾ ਹੀ। ਆਦਿ = ਜਗਤ ਦੇ ਸ਼ੁਰੂ ਵਿਚ। ਮਧਿ = ਵਿਚਕਾਰਲੇ ਸਮੇ। ਅੰਤਿ = ਅਖ਼ੀਰ ਵਿਚ।

ਨਾਨਕ ਤਿਸੁ ਬਿਨੁ ਅਵਰੁ ਕੋਈ ॥੮॥੧॥੨॥

O Nanak, without Him, there is no other at all. ||8||1||2||

ਹੇ ਨਾਨਕ! ਉਸ ਤੋਂ ਬਿਨਾ (ਉਸ ਦੇ ਵਰਗਾ) ਹੋਰ ਕੋਈ ਨਹੀਂ ਹੈ ॥੮॥੧॥੨॥