ਸਲੋਕੁ ॥
Salok:
ਸਲੋਕੁ
ਤੀਨਿ ਗੁਣਾ ਮਹਿ ਬਿਆਪਿਆ ਪੂਰਨ ਹੋਤ ਨ ਕਾਮ ॥
Engrossed in the three qualities, one's efforts do not succeed.
ਜਗਤ ਮਾਇਆ ਦੇ ਤਿੰਨ ਗੁਣਾਂ ਦੇ ਦਬਾਉ ਹੇਠ ਆਇਆ ਰਹਿੰਦਾ ਹੈ (ਇਸ ਵਾਸਤੇ ਕਦੇ ਭੀ ਇਸ ਦੀਆਂ) ਵਾਸਨਾ ਪੂਰੀਆਂ ਨਹੀਂ ਹੁੰਦੀਆਂ। ਤੀਨਿ = ਤਿੰਨ। ਤੀਨਿ ਗੁਣਾ ਮਹਿ = (ਮਾਇਆ ਦੇ ਤਮੋ ਰਜੋ ਸਤੋ) ਤਿੰਨ ਗੁਣਾਂ ਵਿਚ। ਬਿਆਪਿਆ = ਦਬਿਆ ਹੋਇਆ। ਕਾਮ = ਕਾਮਨਾ, ਵਾਸਨਾ।
ਪਤਿਤ ਉਧਾਰਣੁ ਮਨਿ ਬਸੈ ਨਾਨਕ ਛੂਟੈ ਨਾਮ ॥੧੩॥
When the Saving Grace of sinners dwells in the mind, O Nanak, then one is saved by the Naam, the Name of the Lord. ||13||
ਹੇ ਨਾਨਕ! ਉਹ ਮਨੁੱਖ (ਇਸ ਮਾਇਆ ਦੇ ਪੰਜੇ ਵਿਚੋਂ) ਖ਼ਲਾਸੀ ਹਾਸਲ ਕਰਦਾ ਹੈ ਜਿਸ ਦੇ ਮਨ ਵਿਚ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ ਜਿਸ ਦੇ ਮਨ ਵਿਚ ਉਹ ਪਰਮਾਤਮਾ ਆ ਵੱਸਦਾ ਹੈ ਜੋ ਵਿਕਾਰਾਂ ਵਿਚ ਡਿੱਗੇ ਹੋਏ ਮਨੁੱਖਾਂ ਨੂੰ ਵਿਕਾਰਾਂ ਵਿਚੋਂ ਬਚਾਣ ਦੀ ਸਮਰੱਥਾ ਵਾਲਾ ਹੈ ॥੧੩॥ ਪਤਿਤ ਉਧਾਰਣੁ = (ਵਿਕਾਰਾਂ ਵਿਚ) ਡਿੱਗੇ ਹੋਇਆਂ ਨੂੰ (ਵਿਕਾਰਾਂ ਵਿਚੋਂ) ਬਚਾਣ ਵਾਲਾ। ਮਨਿ = ਮਨ ਵਿਚ। ਛੁਟੈ = (ਮਾਇਆ ਦੇ ਪੰਜੇ ਤੋਂ) ਬਚਦਾ ਹੈ ॥੧੩॥