ਪਉੜੀ ॥
Pauree:
ਪਉੜੀ।
ਹਉ ਤਿਸੁ ਢਾਢੀ ਕੁਰਬਾਣੁ ਜਿ ਤੇਰਾ ਸੇਵਦਾਰੁ ॥
I am a sacrifice to that musician who is Your servant, O Lord.
ਹੇ ਪ੍ਰਭੂ! ਮੈਂ ਉਸ ਢਾਢੀ ਤੋਂ ਸਦਕੇ ਜਾਂਦਾ ਹਾਂ ਜੋ ਤੇਰੀ ਸੇਵਾ-ਭਗਤੀ ਕਰਦਾ ਹੈ। ਢਾਢੀ = ਵਾਰਾਂ ਗਾਵਣ ਵਾਲਾ, ਸਿਫ਼ਤਾਂ ਕਰਨ ਵਾਲਾ।
ਹਉ ਤਿਸੁ ਢਾਢੀ ਬਲਿਹਾਰ ਜਿ ਗਾਵੈ ਗੁਣ ਅਪਾਰ ॥
I am a sacrifice to that musician who sings the Glorious Praises of the Infinite Lord.
ਮੈਂ ਉਸ ਢਾਢੀ ਤੋਂ ਵਾਰਨੇ ਜਾਂਦਾ ਹਾਂ ਜੋ ਤੇਰੇ ਬੇਅੰਤ ਗੁਣ ਗਾਂਦਾ ਹੈ। ਹਉ = ਮੈਂ। ਅਪਾਰ = ਬੇਅੰਤ ਪ੍ਰਭੂ ਦੇ।
ਸੋ ਢਾਢੀ ਧਨੁ ਧੰਨੁ ਜਿਸੁ ਲੋੜੇ ਨਿਰੰਕਾਰੁ ॥
Blessed, blessed is that musician, for whom the Formless Lord Himself longs.
ਭਾਗਾਂ ਵਾਲਾ ਹੈ ਉਹ ਢਾਢੀ, ਜਿਸ ਨੂੰ ਅਕਾਲ ਪੁਰਖ ਆਪ ਚਾਹੁੰਦਾ ਹੈ। ਧਨੁ ਧੰਨੁ = ਭਾਗਾਂ ਵਾਲਾ। ਲੋੜੇ = ਪਿਆਰ ਕਰਦਾ ਹੈ।
ਸੋ ਢਾਢੀ ਭਾਗਠੁ ਜਿਸੁ ਸਚਾ ਦੁਆਰ ਬਾਰੁ ॥
Very fortunate is that musician who comes to the gate of the Court of the True Lord.
ਮੁਬਾਰਿਕ ਹੈ ਉਹ ਢਾਢੀ, ਜਿਸ ਨੂੰ ਪ੍ਰਭੂ ਦਾ ਸੱਚਾ ਦਰ ਪ੍ਰਾਪਤ ਹੈ। ਭਾਗਠੁ = ਭਾਗਾਂ ਵਾਲਾ। ਬਾਰੁ = ਦਰਵਾਜ਼ਾ।
ਓਹੁ ਢਾਢੀ ਤੁਧੁ ਧਿਆਇ ਕਲਾਣੇ ਦਿਨੁ ਰੈਣਾਰ ॥
That musician meditates on You, Lord, and praises You day and night.
ਹੇ ਪ੍ਰਭੂ! ਅਜੇਹਾ (ਸੁਭਾਗਾ) ਢਾਢੀ ਸਦਾ ਤੈਨੂੰ ਧਿਆਉਂਦਾ ਹੈ, ਦਿਨ ਰਾਤ ਤੇਰੇ ਗੁਣ ਗਾਂਦਾ ਹੈ, ਕਲਾਣੇ = ਸਿਫ਼ਤਾਂ ਕਰਦਾ ਹੈ। ਦਿਨੁ ਰੈਣਾਰ = ਦਿਨੇ ਰਾਤ, ਹਰ ਵੇਲੇ।
ਮੰਗੈ ਅੰਮ੍ਰਿਤ ਨਾਮੁ ਨ ਆਵੈ ਕਦੇ ਹਾਰਿ ॥
He begs for the Ambrosial Naam, the Name of the Lord, and will never be defeated.
ਤੈਥੋਂ ਤੇਰਾ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਮੰਗਦਾ ਹੈ। ਉਹ ਢਾਢੀ ਮਨੁੱਖਾ ਜਨਮ ਦੀ ਬਾਜ਼ੀ ਹਾਰ ਕੇ ਤੇਰੇ ਪਾਸ ਨਹੀਂ ਆਉਂਦਾ (ਜਿੱਤ ਕੇ ਹੀ ਆਉਂਦਾ ਹੈ)। ਹਾਰਿ = ਹਾਰ ਕੇ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ।
ਕਪੜੁ ਭੋਜਨੁ ਸਚੁ ਰਹਦਾ ਲਿਵੈ ਧਾਰ ॥
His clothes and his food are true, and he enshrines love for the Lord within.
ਹੇ ਪ੍ਰਭੂ! ਤੇਰਾ ਸਦਾ-ਥਿਰ ਨਾਮ ਹੀ (ਉਸ ਢਾਢੀ ਪਾਸ, ਪੜਦਾ ਕੱਜਣ ਲਈ) ਕੱਪੜਾ ਹੈ, ਤੇ (ਆਤਮਕ) ਖ਼ੁਰਾਕ ਹੈ, ਉਹ ਸਦਾ ਇਕ-ਰਸ ਤੇਰੀ ਯਾਦ ਵਿਚ ਜੁੜਿਆ ਰਹਿੰਦਾ ਹੈ। ਸਚਾ = ਸਦਾ ਕਾਇਮ ਰਹਿਣ ਵਾਲਾ।
ਸੋ ਢਾਢੀ ਗੁਣਵੰਤੁ ਜਿਸ ਨੋ ਪ੍ਰਭ ਪਿਆਰੁ ॥੧੧॥
Praiseworthy is that musician who loves God. ||11||
(ਅਸਲ) ਗੁਣਵਾਨ ਉਹੀ ਢਾਢੀ ਹੈ ਜਿਸ ਨੂੰ ਪ੍ਰਭੂ ਦਾ ਪਿਆਰ ਹਾਸਲ ਹੈ ॥੧੧॥