ਗਉੜੀ ਮਹਲਾ ੫ ॥
Gauree, Fifth Mehl:
ਗਊੜੀ ਪਾਤਸ਼ਾਹੀ ਪੰਜਵੀਂ।
ਹਰਿ ਸਿਮਰਤ ਤੇਰੀ ਜਾਇ ਬਲਾਇ ॥
Remembering the Lord in meditation, your misfortune shall be taken away,
(ਹੇ ਭਾਈ!) ਪਰਮਾਤਮਾ ਦਾ ਸਿਰਮਨ ਕਰਦਿਆਂ ਤੇਰੀ ਵੈਰਨ (ਮਾਇਆ ਡਾਇਣ) ਤੈਥੋਂ ਪਰੇ ਹਟ ਜਾਏਗੀ। ਜਾਇ = ਚਲੀ ਜਾਏਗੀ। ਬਲਾਇ = ਵੈਰਨ।
ਸਰਬ ਕਲਿਆਣ ਵਸੈ ਮਨਿ ਆਇ ॥੧॥
and all joy shall come to abide in your mind. ||1||
(ਜੇ ਪਰਮਾਤਮਾ ਦਾ ਨਾਮ ਤੇਰੇ) ਮਨ ਵਿਚ ਆ ਵੱਸੇ ਤਾਂ (ਤੇਰੇ ਅੰਦਰ) ਸਾਰੇ ਸੁਖ (ਆ ਵੱਸਣਗੇ) ॥੧॥ ਕਲਿਆਣ = ਸੁਖ। ਸਰਬ ਕਲਿਆਣ = ਸਾਰੇ ਹੀ ਸੁਖ ॥੧॥
ਭਜੁ ਮਨ ਮੇਰੇ ਏਕੋ ਨਾਮ ॥
Meditate, O my mind, on the One Name.
ਹੇ ਮੇਰੇ ਮਨ! ਇਕ ਪਰਮਾਤਮਾ ਦਾ ਹੀ ਨਾਮ ਸਿਮਰਦਾ ਰਹੁ। ਮਨ ਮੇਰੇ = ਹੇ ਮੇਰੇ ਮਨ!
ਜੀਅ ਤੇਰੇ ਕੈ ਆਵੈ ਕਾਮ ॥੧॥ ਰਹਾਉ ॥
It alone shall be of use to your soul. ||1||Pause||
ਇਹ ਨਾਮ ਹੀ ਤੇਰੀ ਜਿੰਦ ਦੇ ਕੰਮ ਆਵੇਗਾ (ਜਿੰਦ ਦੇ ਨਾਲ ਸਦਾ ਨਿਭੇਗਾ) ॥੧॥ ਰਹਾਉ ॥ ਜੀਅ ਕੈ ਕਾਮਿ = ਜਿੰਦ ਦੇ ਕੰਮ ॥੧॥ ਰਹਾਉ ॥
ਰੈਣਿ ਦਿਨਸੁ ਗੁਣ ਗਾਉ ਅਨੰਤਾ ॥
Night and day, sing the Glorious Praises of the Infinite Lord,
(ਹੇ ਭਾਈ!) ਦਿਨ ਰਾਤ ਬੇਅੰਤ ਪਰਮਾਤਮਾ ਦੇ ਗੁਣ ਗਾਇਆ ਕਰ, ਰੈਣਿ = ਰਾਤ। ਗੁਣ ਅਨੰਤਾ = ਬੇਅੰਤ ਪ੍ਰਭੂ ਦੇ ਗੁਣ।
ਗੁਰ ਪੂਰੇ ਕਾ ਨਿਰਮਲ ਮੰਤਾ ॥੨॥
through the Pure Mantra of the Perfect Guru. ||2||
ਤੇ ਪੂਰੇ ਗੁਰੂ ਦਾ ਪਵਿੱਤਰ ਉਪਦੇਸ਼ ਲੈ ॥੨॥ ਨਿਰਮਲ = ਪਵਿੱਤਰ। ਮੰਤਾ = ਉਪਦੇਸ਼ ॥੨॥
ਛੋਡਿ ਉਪਾਵ ਏਕ ਟੇਕ ਰਾਖੁ ॥
Give up other efforts, and place your faith in the Support of the One Lord.
(ਹੇ ਭਾਈ! ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ) ਹੋਰ ਸਾਰੇ ਹੀਲੇ ਛੱਡ, ਤੇ ਇਕ ਪਰਮਾਤਮਾ (ਦੇ ਨਾਮ) ਦਾ ਆਸਰਾ ਰੱਖ। ਉਪਾਵ = {ਲਫ਼ਜ਼, 'ਉਪਾਉ' ਤੋਂ ਬਹੁ-ਵਚਨ}। ਟੇਕ = ਆਸਰਾ।
ਮਹਾ ਪਦਾਰਥੁ ਅੰਮ੍ਰਿਤ ਰਸੁ ਚਾਖੁ ॥੩॥
Taste the Ambrosial Essence of this, the greatest treasure. ||3||
ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਚੱਖ-ਇਹੀ ਹੈ ਸਭ ਪਦਾਰਥਾਂ ਤੋਂ ਸ੍ਰੇਸ਼ਟ ਪਦਾਰਥ ॥੩॥ ਮਹਾ ਪਦਾਰਥੁ = ਸਭ ਤੋਂ ਸ੍ਰੇਸ਼ਟ ਪਦਾਰਥ ॥੩॥
ਬਿਖਮ ਸਾਗਰੁ ਤੇਈ ਜਨ ਤਰੇ ॥
They alone cross over the treacherous world-ocean,
ਹੇ ਨਾਨਕ! ਉਹੀ ਮਨੁੱਖ ਔਖੇ (ਸੰਸਾਰ) ਸਮੁੰਦਰ ਤੋਂ (ਆਤਮਕ ਪੂੰਜੀ ਸਮੇਤ) ਪਾਰ ਲੰਘਦੇ ਹਨ, ਬਿਖਮ = ਔਖਾ। ਤੇਈ ਜਨ = ਉਹੀ ਬੰਦੇ।
ਨਾਨਕ ਜਾ ਕਉ ਨਦਰਿ ਕਰੇ ॥੪॥੬੮॥੧੩੭॥
O Nanak, upon whom the Lord casts His Glance of Grace. ||4||68||137||
ਜਿਨ੍ਹਾਂ ਤੇ (ਪਰਮਾਤਮਾ ਆਪ ਮਿਹਰ ਦੀ) ਨਜ਼ਰ ਕਰਦਾ ਹੈ ॥੪॥੬੮॥੧੩੭॥ ਨਦਰਿ = ਨਿਗਾਹ ॥੪॥