ਪਉੜੀ ॥
Pauree:
ਪਉੜੀ।
ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥
Through the Protection and Support of the Lord's lotus feet, all beings are saved.
ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਓਟ = ਆਸਰਾ। ਸਗਲ = ਸਾਰੇ। ਜਨ = ਮਨੁੱਖ। ਕਮਲ = ਕਉਲ ਫੁੱਲ। ਚਰਨ ਕਮਲ = ਕਉਲ ਫੁੱਲ ਵਰਗੇ ਚਰਨ ।
ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥
Hearing of the Glory of the Lord of the Universe, the mind becomes fearless.
ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਪਰਤਾਪੁ = ਵਡਿਆਈ। ਨਿਰਭਉ = ਨਿਡਰ।
ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥
Nothing at all is lacking, when one gathers the wealth of the Naam.
ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਤੋਟਿ = ਕਮੀ, ਘਾਟਾ। ਨ ਮੂਲਿ = ਕਦੇ ਭੀ ਨਹੀਂ। ਸੰਚਿਆ = ਇਕੱਠਾ ਕੀਤਾ।
ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥
The Society of the Saints is obtained, by very good deeds.
ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਵਡੈ ਪੁਨ = ਚੰਗੇ ਭਾਗਾਂ ਨਾਲ।
ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥
Twenty-four hours a day, meditate on the Lord, and listen continually to the Lord's Praises. ||17||
ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ॥੧੭॥