ਮਃ

Second Mehl:

ਦੂਜੀ ਪਾਤਸ਼ਾਹੀ।

ਦਿਸੈ ਸੁਣੀਐ ਜਾਣੀਐ ਸਾਉ ਪਾਇਆ ਜਾਇ

He is seen, heard and known, but His subtle essence is not obtained.

(ਪਰਮਾਤਮਾ ਕੁਦਰਤਿ ਵਿਚ ਵੱਸਦਾ) ਦਿੱਸ ਰਿਹਾ ਹੈ, (ਉਸ ਦੀ ਜੀਵਨ-ਰੌ ਸਾਰੀ ਰਚਨਾ ਵਿਚ) ਸੁਣੀ ਜਾ ਰਹੀ ਹੈ, (ਉਸ ਦੇ ਕੰਮਾਂ ਤੋਂ) ਜਾਪ ਰਿਹਾ ਹੈ (ਕਿ ਉਹ ਕੁਦਰਤਿ ਵਿਚ ਮੌਜੂਦ ਹੈ, ਫਿਰ ਭੀ ਉਸ ਦੇ ਮਿਲਾਪ ਦਾ) ਸੁਆਦ (ਜੀਵ ਨੂੰ) ਹਾਸਲ ਨਹੀਂ ਹੁੰਦਾ। ਸਾਉ = ਸੁਆਦ, ਆਨੰਦ।

ਰੁਹਲਾ ਟੁੰਡਾ ਅੰਧੁਲਾ ਕਿਉ ਗਲਿ ਲਗੈ ਧਾਇ

How can the lame, armless and blind person run to embrace the Lord?

(ਇਹ ਕਿਉਂ?) ਇਸ ਵਾਸਤੇ ਕਿ ਪ੍ਰਭੂ ਨੂੰ ਮਿਲਣ ਲਈ (ਜੀਵ ਦੇ) ਨਾਹ ਪੈਰ ਹਨ, ਨਾਹ ਹੱਥ ਹਨ ਤੇ ਨਾਹ ਅੱਖਾਂ ਹਨ (ਫਿਰ ਇਹ) ਕਿਵੇਂ ਭੱਜ ਕੇ (ਪ੍ਰਭੂ ਦੇ) ਗਲ ਜਾ ਲੱਗੇ? ਰੁਹਲਾ = ਲੂਲ੍ਹਾ, ਪੈਰ-ਹੀਣ। ਟੁੰਡਾ = ਹੱਥ-ਹੀਣ। ਧਾਇ = ਦੌੜ ਕੇ, ਭੱਜ ਕੇ।

ਭੈ ਕੇ ਚਰਣ ਕਰ ਭਾਵ ਕੇ ਲੋਇਣ ਸੁਰਤਿ ਕਰੇਇ

Let the Fear of God be your feet, and let His Love be your hands; let His Understanding be your eyes.

ਜੇ (ਜੀਵ ਪ੍ਰਭੂ ਦੇ) ਡਰ (ਵਿਚ ਤੁਰਨ) ਨੂੰ (ਆਪਣੇ) ਪੈਰ ਬਣਾਏ, ਪਿਆਰ ਦੇ ਹੱਥ ਬਣਾਏ ਤੇ (ਪ੍ਰਭੂ ਦੀ) ਯਾਦ (ਵਿਚ ਜੁੜਨ) ਨੂੰ ਅੱਖਾਂ ਬਣਾਏ, ਭੈ ਕੇ = (ਪ੍ਰਭੂ ਦੇ) ਡਰ ਦੇ। ਕਰ = ਹੱਥ। ਭਾਵ = ਪਿਆਰ। ਲੋਇਣ = ਅੱਖਾਂ। ਸੁਰਤਿ = ਧਿਆਨ।

ਨਾਨਕੁ ਕਹੈ ਸਿਆਣੀਏ ਇਵ ਕੰਤ ਮਿਲਾਵਾ ਹੋਇ ॥੨॥

Says Nanak, in this way, O wise soul-bride, you shall be united with your Husband Lord. ||2||

ਤਾਂ ਨਾਨਕ ਆਖਦਾ ਹੈ- ਹੇ ਸਿਆਣੀ (ਜੀਵ-ਇਸਤ੍ਰੀਏ)! ਇਸ ਤਰ੍ਹਾਂ ਖਸਮ-ਪ੍ਰਭੂ ਨਾਲ ਮੇਲ ਹੁੰਦਾ ਹੈ ॥੨॥ ਇਵ = ਇਸ ਤਰ੍ਹਾਂ ॥੨॥