ਤਿਲੰਗ ਮਹਲਾ ੪ ਘਰੁ ੨ ॥
Tilang, Fourth Mehl, Second House:
ਰਾਗ ਤਿਲੰਗ, ਘਰ ੨ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਸਭਿ ਆਏ ਹੁਕਮਿ ਖਸਮਾਹੁ ਹੁਕਮਿ ਸਭ ਵਰਤਨੀ ॥
Everyone comes by Command of the Lord and Master. The Hukam of His Command extends to all.
ਹੇ ਭਾਈ! ਸਾਰੇ ਜੀਵ ਹੁਕਮ ਅਨੁਸਾਰ ਖਸਮ-ਪ੍ਰਭੂ ਤੋਂ ਹੀ ਜਗਤ ਵਿਚ ਆਏ ਹਨ, ਸਾਰੀ ਲੁਕਾਈ ਉਸ ਦੇ ਹੁਕਮ ਵਿਚ (ਹੀ) ਕੰਮ ਕਰ ਰਹੀ ਹੈ। ਸਭਿ = ਸਾਰੇ ਜੀਵ। ਹੁਕਮਿ = ਹੁਕਮ ਅਨੁਸਾਰ। ਖਸਮਾਹੁ = ਖਸਮ ਤੋਂ। ਹੁਕਮਿ = ਹੁਕਮ ਵਿਚ। ਸਭ = ਸਾਰੀ ਸ੍ਰਿਸ਼ਟੀ। ਵਰਤਨੀ = ਕੰਮ ਕਰ ਰਹੀ ਹੈ।
ਸਚੁ ਸਾਹਿਬੁ ਸਾਚਾ ਖੇਲੁ ਸਭੁ ਹਰਿ ਧਨੀ ॥੧॥
True is the Lord and Master, and True is His play. The Lord is the Master of all. ||1||
ਉਹ ਮਾਲਕ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦਾ (ਰਚਿਆ ਜਗਤ-) ਤਮਾਸ਼ਾ ਅਟੱਲ (ਨਿਯਮਾਂ ਵਾਲਾ ਹੈ)। ਹਰ ਥਾਂ ਉਹ ਮਾਲਕ ਆਪ ਮੌਜੂਦ ਹੈ ॥੧॥ ਸਚੁ = ਸਦਾ ਕਾਇਮ ਰਹਿਣ ਵਾਲਾ। ਸਾਚਾ = ਅਟੱਲ (ਨਿਯਮਾਂ ਵਾਲਾ)। ਖੇਲੁ = ਜਗਤ-ਤਮਾਸ਼ਾ। ਸਭ = ਹਰ ਥਾਂ। ਧਨੀ = ਮਾਲਕ ॥੧॥
ਸਾਲਾਹਿਹੁ ਸਚੁ ਸਭ ਊਪਰਿ ਹਰਿ ਧਨੀ ॥
So praise the True Lord; the Lord is the Master over all.
ਹੇ ਭਾਈ! ਸਦਾ-ਥਿਰ ਹਰੀ ਦੀ ਸਿਫ਼ਤਿ-ਸਾਲਾਹ ਕਰਿਆ ਕਰੋ। ਉਹ ਹਰੀ ਸਭ ਦੇ ਉਪਰ ਹੈ ਤੇ ਮਾਲਕ ਹੈ।
ਜਿਸੁ ਨਾਹੀ ਕੋਇ ਸਰੀਕੁ ਕਿਸੁ ਲੇਖੈ ਹਉ ਗਨੀ ॥ ਰਹਾਉ ॥
No one is equal to Him; am I of any account? ||Pause||
ਜਿਸ ਹਰੀ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ, ਮੈਂ ਕਿਸ ਗਿਣਤੀ ਵਿਚ ਹਾਂ ਕਿ ਉਸ ਦੇ ਗੁਣ ਬਿਆਨ ਕਰ ਸਕਾਂ? ਰਹਾਉ॥ ਜਿਸੁ ਸਰੀਕੁ = ਜਿਸ ਦੇ ਬਰਾਬਰ ਦਾ। ਲੇਖੈ = ਲੇਖੇ ਵਿਚ। ਹਉ = ਮੈਂ। ਗਨੀ = ਗਨੀਂ, ਮੈਂ। (ਗੁਣ) ਬਿਆਨ ਕਰਾਂ ॥ਰਹਾਉ॥
ਪਉਣ ਪਾਣੀ ਧਰਤੀ ਆਕਾਸੁ ਘਰ ਮੰਦਰ ਹਰਿ ਬਨੀ ॥
Air, water, earth and sky - the Lord has made these His home and temple.
ਹੇ ਭਾਈ! ਹਵਾ, ਪਾਣੀ, ਧਰਤੀ ਆਕਾਸ਼-ਇਹ ਸਾਰੇ ਪਰਮਾਤਮਾ ਦੇ (ਰਹਿਣ ਵਾਸਤੇ) ਘਰ ਮੰਦਰ ਬਣੇ ਹੋਏ ਹਨ।
ਵਿਚਿ ਵਰਤੈ ਨਾਨਕ ਆਪਿ ਝੂਠੁ ਕਹੁ ਕਿਆ ਗਨੀ ॥੨॥੧॥
He Himself is pervading everywhere, O Nanak. Tell me: what can be counted as false? ||2||1||
ਹੇ ਨਾਨਕ! ਇਹਨਾਂ ਸਭਨਾਂ ਵਿਚ ਪਰਮਾਤਮਾ ਆਪ ਵੱਸ ਰਿਹਾ ਹੈ। ਦੱਸੋ, ਇਹਨਾਂ ਵਿਚੋਂ ਕਿਸ ਨੂੰ ਮੈਂ ਅਸੱਤ ਆਖਾਂ? ॥੨॥੧॥ ਵਰਤੈ = ਮੌਜੂਦ ਹੈ। ਕਹੁ = ਦੱਸੋ। ਕਿਆ = ਕਿਸ ਨੂੰ? ॥੨॥੧॥