ਫਰੀਦਾ ਦਰ ਦਰਵੇਸੀ ਗਾਖੜੀ ਚਲਾਂ ਦੁਨੀਆਂ ਭਤਿ ॥
Fareed, it is so difficult to become a humble Saint at the Lord's Door.
ਹੇ ਫਰੀਦ! (ਪਰਮਾਤਮਾ ਦੇ) ਦਰ ਦੀ ਫ਼ਕੀਰੀ ਔਖੀ (ਕਾਰ) ਹੈ, ਤੇ ਮੈਂ ਦੁਨੀਆਦਾਰਾਂ ਵਾਂਗ ਹੀ ਤੁਰ ਰਿਹਾ ਹਾਂ, ਗਾਖੜੀ = ਔਖੀ। ਦਰਵੇਸੀ = ਫ਼ਕੀਰੀ। ਦਰ = (ਪਰਮਾਤਮਾ ਦੇ) ਦਰ ਦੀ। ਭਤਿ = ਭਾਂਤਿ, ਵਾਂਗ।
ਬੰਨੑਿ ਉਠਾਈ ਪੋਟਲੀ ਕਿਥੈ ਵੰਞਾ ਘਤਿ ॥੨॥
I am so accustomed to walking in the ways of the world. I have tied and picked up the bundle; where can I go to throw it away? ||2||
('ਦੁਨੀਆ' ਵਾਲੀ) ਨਿੱਕੀ ਜਹੀ ਗੰਢ (ਮੈਂ ਭੀ) ਬੰਨ੍ਹ ਕੇ ਚੁੱਕੀ ਹੋਈ ਹੈ, ਇਸ ਨੂੰ ਸੁੱਟ ਕੇ ਕਿਥੇ ਜਾਵਾਂ? (ਭਾਵ, ਦੁਨੀਆ ਦੇ ਮੋਹ ਨੂੰ ਛੱਡਣਾ ਕੋਈ ਸੌਖਾ ਕੰਮ ਨਹੀਂ ਹੈ) ॥੨॥ ਬੰਨ੍ਹ੍ਹਿ = (ਅੱਖਰ 'ਨ' ਦੇ ਹੇਠ ਅੱਧਾ 'ਹ' ਹੈ) ਬੰਨ੍ਹ ਕੇ। ਵੰਞਾ = ਜਾਵਾਂ। ਘਤਿ = ਸੁੱਟ ਕੇ। ਪੋਟਲੀ = ਨਿੱਕੀ ਜਿਹੀ ਗੰਢ ॥੨॥