ਕਬੀਰ ਗਰਬੁ ਨ ਕੀਜੀਐ ਰੰਕੁ ਨ ਹਸੀਐ ਕੋਇ ॥
Kabeer, do not be so proud, and do not laugh at the poor.
ਹੇ ਕਬੀਰ! (ਜੇ ਤੂੰ ਧਨਵਾਨ ਹੈਂ, ਤਾਂ ਇਸ ਧਨ-ਪਦਾਰਥ ਦਾ ਭੀ) ਮਾਣ ਨਾਹ ਕਰੀਂ, ਨਾਹ ਕਿਸੇ ਕੰਗਾਲ ਨੂੰ (ਵੇਖ ਕੇ) ਠੱਠਾ-ਮਖ਼ੌਲ ਕਰੀਂ। ਰੰਕੁ = ਕੰਗਾਲ ਮਨੁੱਖ।
ਅਜਹੁ ਸੁ ਨਾਉ ਸਮੁੰਦ੍ਰ ਮਹਿ ਕਿਆ ਜਾਨਉ ਕਿਆ ਹੋਇ ॥੩੯॥
Your boat is still out at sea; who knows what will happen? ||39||
(ਤੇਰੀ ਆਪਣੀ ਜੀਵਨ-) ਬੇੜੀ ਅਜੇ ਸਮੁੰਦਰ ਵਿਚ ਹੈ, ਪਤਾ ਨਹੀਂ ਕੀਹ ਹੋ ਜਾਏ (ਇਹ ਧਨ-ਪਦਾਰਥ ਹੱਥੋਂ ਜਾਂਦਿਆਂ ਚਿਰ ਨਹੀਂ ਲੱਗਦਾ) ॥੩੯॥ ਨਾਉ = ਬੇੜੀ, ਜ਼ਿੰਦਗੀ ਦੀ ਬੇੜੀ। ਕਿਆ ਜਾਨਉ = ਮੈਂ ਕੀਹ ਜਾਣਦਾ ਹਾਂ? ਨ ਹਸੀਐ = ਮਖ਼ੋਲ ਨਾਹ ਕਰੀਂ ॥੩੯॥