ਸੋ ਅੰਤਰਿ ਸੋ ਬਾਹਰਿ ਅਨੰਤ ॥

The Infinite Lord is inside, and outside as well.

ਉਹ ਬੇਅੰਤ ਭਗਵਾਨ ਅੰਦਰ ਬਾਹਰ (ਸਭ ਥਾਈਂ)

ਘਟਿ ਘਟਿ ਬਿਆਪਿ ਰਹਿਆ ਭਗਵੰਤ ॥

Deep within each and every heart, the Lord God is pervading.

ਹਰੇਕ ਸਰੀਰ ਵਿਚ ਮੌਜੂਦ ਹੈ।

ਧਰਨਿ ਮਾਹਿ ਆਕਾਸ ਪਇਆਲ ॥

In the earth, in the Akaashic ethers, and in the nether regions of the underworld

ਧਰਤੀ ਅਕਾਸ਼ ਤੇ ਪਤਾਲ ਵਿਚ ਹੈ, ਧਰਨਿ = ਧਰਤੀ। ਪਇਆਲ = ਪਤਾਲ।

ਸਰਬ ਲੋਕ ਪੂਰਨ ਪ੍ਰਤਿਪਾਲ ॥

in all worlds, He is the Perfect Cherisher.

ਸਾਰੇ ਭਵਨਾਂ ਵਿਚ ਮੌਜੂਦ ਹੈ ਤੇ ਸਭ ਦੀ ਪਾਲਨਾ ਕਰਦਾ ਹੈ; ਸਰਬ ਲੋਕ = ਸਾਰੇ ਭਵਨਾਂ ਵਿਚ। ਬਨਿ = ਜੰਗਲ ਵਿਚ।

ਬਨਿ ਤਿਨਿ ਪਰਬਤਿ ਹੈ ਪਾਰਬ੍ਰਹਮੁ ॥

In the forests, fields and mountains, He is the Supreme Lord God.

ਉਹ ਪਾਰਬ੍ਰਹਮ ਜੰਗਲ ਵਿਚ ਹੈ, ਘਾਹ (ਆਦਿਕ) ਵਿਚ ਹੈ ਤੇ ਪਰਬਤ ਵਿਚ ਹੈ; ਤਿਨਿ = ਤ੍ਰਿਣ ਵਿਚ, ਘਾਹ ਆਦਿਕ ਵਿਚ। ਪਰਬਤਿ = ਪਰਬਤ ਵਿਚ।

ਜੈਸੀ ਆਗਿਆ ਤੈਸਾ ਕਰਮੁ ॥

As He orders, so do His creatures act.

ਜਿਹੋ ਜਿਹਾ ਉਹ ਹੁਕਮ (ਕਰਦਾ ਹੈ), ਉਹੋ ਜਿਹਾ (ਜੀਵ) ਕੰਮ ਕਰਦਾ ਹੈ; ਆਗਿਆ = ਹੁਕਮ। ਕਰਮੁ = ਕੰਮ।

ਪਉਣ ਪਾਣੀ ਬੈਸੰਤਰ ਮਾਹਿ ॥

He permeates the winds and the waters.

ਪਉਣ ਵਿਚ, ਪਾਣੀ ਵਿਚ, ਅੱਗ ਵਿਚ, ਬੈਸੰਤਰ = ਅੱਗ।

ਚਾਰਿ ਕੁੰਟ ਦਹ ਦਿਸੇ ਸਮਾਹਿ ॥

He is pervading in the four corners and in the ten directions.

ਚਹੁੰ ਕੂਟਾਂ ਵਿਚ ਦਸੀਂ ਪਾਸੀਂ (ਸਭ ਥਾਈਂ) ਸਮਾਇਆ ਹੋਇਆ ਹੈ। ਕੁੰਟ = ਕੂਟ। ਦਿਸ = ਤਰਫ਼, ਪਾਸਾ।

ਤਿਸ ਤੇ ਭਿੰਨ ਨਹੀ ਕੋ ਠਾਉ ॥

Without Him, there is no place at all.

ਕੋਈ (ਭੀ) ਥਾਂ ਉਸ ਪ੍ਰਭੂ ਤੋਂ ਵੱਖਰਾ ਨਹੀਂ ਹੈ; ਭਿੰਨ = ਵੱਖਰਾ।

ਗੁਰ ਪ੍ਰਸਾਦਿ ਨਾਨਕ ਸੁਖੁ ਪਾਉ ॥੨॥

By Guru's Grace, O Nanak, peace is obtained. ||2||

(ਪਰ) ਹੇ ਨਾਨਕ! (ਇਸ ਨਿਸਚੇ ਦਾ) ਆਨੰਦ ਗੁਰੂ ਦੀ ਕਿਰਪਾ ਨਾਲ ਮਿਲਦਾ ਹੈ ॥੨॥