ਕਲਿਆਨ ਮਹਲਾ ੪ ॥
Kalyaan, Fourth Mehl:
ਕਲਿਆਨ ਚੋਥੀ ਪਾਤਿਸ਼ਾਹੀ।
ਰਾਮਾ ਮੈ ਸਾਧੂ ਚਰਨ ਧੁਵੀਜੈ ॥
O Lord, I wash the feet of the Holy.
ਹੇ ਮੇਰੇ ਰਾਮ! ਮੈਂ ਗੁਰੂ ਦੇ ਚਰਨ (ਨਿੱਤ) ਧੋਂਦਾ ਰਹਾਂ, ਰਾਮਾ = ਹੇ ਰਾਮ! ਸਾਧੂ = ਗੁਰੂ। ਧੁਵੀਜੈ = ਧੋਵੀਂ, ਧੋਂਦਾ ਰਹਾਂ।
ਕਿਲਬਿਖ ਦਹਨ ਹੋਹਿ ਖਿਨ ਅੰਤਰਿ ਮੇਰੇ ਠਾਕੁਰ ਕਿਰਪਾ ਕੀਜੈ ॥੧॥ ਰਹਾਉ ॥
May my sins be burnt away in an instant; O my Lord and Master, please bless me with Your Mercy. ||1||Pause||
ਹੇ ਮੇਰੇ ਠਾਕੁਰ! ਮੇਰੇ ਉੱਤੇ (ਇਹ) ਮਿਹਰ ਕਰ। (ਗੁਰੂ ਦੀ ਸਰਨ ਪਏ ਰਿਹਾਂ) ਇਕ ਖਿਨ ਵਿਚ ਸਾਰੇ ਪਾਪ ਸੜ ਜਾਂਦੇ ਹਨ ॥੧॥ ਰਹਾਉ ॥ ਕਿਲਬਿਖ = ਪਾਪ। ਦਹਨ ਹੋਹਿ = ਸੜ ਜਾਂਦੇ ਹਨ। ਠਾਕੁਰ = ਹੇ ਠਾਕੁਰ! ॥੧॥ ਰਹਾਉ ॥
ਮੰਗਤ ਜਨ ਦੀਨ ਖਰੇ ਦਰਿ ਠਾਢੇ ਅਤਿ ਤਰਸਨ ਕਉ ਦਾਨੁ ਦੀਜੈ ॥
The meek and humble beggars stand begging at Your Door. Please be generous and give to those who are yearning.
ਹੇ ਪ੍ਰਭੂ! (ਤੇਰੇ ਦਰ ਦੇ) ਨਿਮਾਣੇ ਮੰਗਤੇ (ਤੇਰੇ) ਦਰ ਤੇ ਖਲੋਤੇ ਹੋਏ ਹਨ, ਬਹੁਤ ਤਰਸ ਰਿਹਾਂ ਨੂੰ (ਇਹ) ਖ਼ੈਰ ਪਾ। ਦੀਨ = ਨਿਮਾਣੇ। ਖਰੇ = ਖੜੇ ਹਨ। ਦਰਿ = (ਤੇਰੇ) ਦਰ ਤੇ। ਠਾਢੇ = ਖਲੋਤੇ ਹੋਏ। ਅਤਿ ਤਰਸਨ ਕਉ = ਬਹੁਤ ਤਰਸ ਰਿਹਾਂ ਨੂੰ। ਦੀਜੈ = ਦੇਹ।
ਤ੍ਰਾਹਿ ਤ੍ਰਾਹਿ ਸਰਨਿ ਪ੍ਰਭ ਆਏ ਮੋ ਕਉ ਗੁਰਮਤਿ ਨਾਮੁ ਦ੍ਰਿੜੀਜੈ ॥੧॥
Save me, save me, O God - I have come to Your Sanctuary. Please implant the Guru's Teachings, and the Naam within me. ||1||
ਹੇ ਪ੍ਰਭੂ! (ਇਹਨਾਂ ਪਾਪਾਂ ਤੋਂ) ਬਚਾ ਲੈ, ਬਚਾ ਲੈ, (ਅਸੀਂ ਤੇਰੀ) ਸਰਨ ਆ ਪਏ ਹਾਂ। ਹੇ ਪ੍ਰਭੂ! ਗੁਰੂ ਦੀ ਮੱਤ ਦੀ ਰਾਹੀਂ (ਆਪਣਾ) ਨਾਮ ਮੇਰੇ ਅੰਦਰ ਪੱਕਾ ਕਰ ॥੧॥ ਤ੍ਰਾਹਿ = ਬਚਾ ਲੈ। ਪ੍ਰਭ = ਹੇ ਪ੍ਰਭੂ! ਮੋ ਕਉ = ਮੈਨੂੰ। ਦ੍ਰਿੜੀਜੈ = ਹਿਰਦੈ ਵਿਚ ਪੱਕਾ ਕਰ ॥੧॥
ਕਾਮ ਕਰੋਧੁ ਨਗਰ ਮਹਿ ਸਬਲਾ ਨਿਤ ਉਠਿ ਉਠਿ ਜੂਝੁ ਕਰੀਜੈ ॥
Sexual desire and anger are very powerful in the body-village; I rise up to fight the battle against them.
ਹੇ ਪ੍ਰਭੂ! (ਅਸਾਂ ਜੀਵਾਂ ਦੇ ਸਰੀਰ-) ਨਗਰ ਵਿਚ ਕਾਮ ਕ੍ਰੋਧ (ਆਦਿਕ ਹਰੇਕ ਵਿਕਾਰ) ਬਲਵਾਨ ਹੋਇਆ ਰਹਿੰਦਾ ਹੈ, ਸਦਾ ਉੱਠ ਉੱਠ ਕੇ (ਇਹਨਾਂ ਨਾਲ) ਜੁੱਧ ਕਰਨਾ ਪੈਂਦਾ ਹੈ। ਨਗਰ ਮਹਿ = ਸਰੀਰ-ਨਗਰ ਵਿਚ। ਸਬਲਾ = (ਸ-ਬਲ) ਬਲਵਾਨ। ਉਠਿ = ਉੱਠ ਕੇ। ਜੂਝੁ = ਜੁੱਧ। ਕਰੀਜੈ = ਕਰੀਂ, ਮੈਂ ਕਰਦਾ ਹਾਂ।
ਅੰਗੀਕਾਰੁ ਕਰਹੁ ਰਖਿ ਲੇਵਹੁ ਗੁਰ ਪੂਰਾ ਕਾਢਿ ਕਢੀਜੈ ॥੨॥
Please make me Your Own and save me; through the Perfect Guru, I drive them out. ||2||
ਹੇ ਪ੍ਰਭੂ! ਸਹਾਇਤਾ ਕਰ, (ਇਹਨਾਂ ਤੋਂ) ਬਚਾ ਲੈ। ਪੂਰਾ ਗੁਰੂ (ਮਿਲਾ ਕੇ ਇਹਨਾਂ ਦੇ ਪੰਜੇ ਵਿਚੋਂ) ਕੱਢ ਲੈ ॥੨॥ ਅੰਗੀਕਾਰੁ = ਪੱਖ, ਮਦਦ, ਸਹਾਇਤਾ। ਰਾਖਿ ਲੇਵਹੁ = ਬਚਾ ਲੈ। ਕਾਢਿ ਕਢੀਜੈ = ਸਦਾ ਲਈ ਕੱਢ ਦੇਹ ॥੨॥
ਅੰਤਰਿ ਅਗਨਿ ਸਬਲ ਅਤਿ ਬਿਖਿਆ ਹਿਵ ਸੀਤਲੁ ਸਬਦੁ ਗੁਰ ਦੀਜੈ ॥
The powerful fire of corruption is raging violently within; the Word of the Guru's Shabad is the ice water which cools and soothes.
(ਜੀਵਾਂ ਦੇ) ਅੰਦਰ ਮਾਇਆ (ਦੀ ਤ੍ਰਿਸ਼ਨਾ) ਦੀ ਅੱਗ ਬਹੁਤ ਭੜਕ ਰਹੀ ਹੈ। ਬਰਫ਼ ਵਰਗਾ ਗੁਰੂ ਦਾ ਠੰਢਾ-ਠਾਰ ਸ਼ਬਦ ਦੇਹ, (ਤਾ ਕਿ) ਤਨ ਵਿਚ ਮਨ ਵਿਚ ਬਹੁਤ ਸ਼ਾਂਤੀ ਪੈਦਾ ਹੋ ਜਾਏ। ਸਬਲ ਅਤਿ = ਬਹੁਤ ਬਲ ਵਾਲੀ। ਬਿਖਿਆ ਅਗਨਿ = ਮਾਇਆ (ਦੀ ਤ੍ਰਿਸ਼ਨਾ) ਦੀ ਅੱਗ। ਹਿਵ = ਬਰਫ਼। ਸਬਦੁ ਗੁਰ = ਗੁਰੂ ਦਾ ਸ਼ਬਦ।
ਤਨਿ ਮਨਿ ਸਾਂਤਿ ਹੋਇ ਅਧਿਕਾਈ ਰੋਗੁ ਕਾਟੈ ਸੂਖਿ ਸਵੀਜੈ ॥੩॥
My mind and body are calm and tranquil; the disease has been cured, and now I sleep in peace. ||3||
(ਗੁਰੂ ਦਾ ਸ਼ਬਦ ਜੀਵਾਂ ਦੇ ਹਰੇਕ) ਰੋਗ ਕੱਟ ਦੇਂਦਾ ਹੈ, (ਗੁਰੂ ਦੇ ਸ਼ਬਦ ਦੀ ਬਰਕਤਿ ਨਾਲ) ਆਤਮਕ ਆਨੰਦ ਵਿਚ ਮਗਨ ਰਹਿ ਸਕੀਦਾ ਹੈ ॥੩॥ ਤਨਿ = ਤਨ ਵਿਚ। ਮਨਿ = ਮਨ ਵਿਚ। ਅਧਿਕਾਈ = ਬਹੁਤ। ਸੂਖਿ = ਸੁਖ ਵਿਚ। ਸਵੀਜੈ = ਸੇਵਿਆ ਜਾ ਸਕੇ, ਲੀਨਤਾ ਹੋ ਜਾਏ ॥੩॥
ਜਿਉ ਸੂਰਜੁ ਕਿਰਣਿ ਰਵਿਆ ਸਰਬ ਠਾਈ ਸਭ ਘਟਿ ਘਟਿ ਰਾਮੁ ਰਵੀਜੈ ॥
As the rays of the sun spread out everywhere, the Lord pervades each and every heart.
ਜਿਵੇਂ ਸੂਰਜ (ਆਪਣੀ) ਕਿਰਣ ਦੀ ਰਾਹੀਂ ਸਭਨੀਂ ਥਾਈਂ ਪਹੁੰਚਿਆ ਹੋਇਆ ਹੈ, (ਤਿਵੇਂ) ਪਰਮਾਤਮਾ ਸਾਰੀ ਲੁਕਾਈ ਵਿਚ ਹਰੇਕ ਸਰੀਰ ਵਿਚ ਵਿਆਪਕ ਹੈ। ਰਵਿਆ = ਵਿਆਪਕ ਹੈ। ਸਰਬ ਠਾਈ = ਸਭਨੀਂ ਥਾਈਂ। ਘਟਿ ਘਟਿ = ਹਰੇਕ ਸਰੀਰ ਵਿਚ। ਰਵੀਜੈ = ਵਿਆਪਕ ਹੈ।
ਸਾਧੂ ਸਾਧ ਮਿਲੇ ਰਸੁ ਪਾਵੈ ਤਤੁ ਨਿਜ ਘਰਿ ਬੈਠਿਆ ਪੀਜੈ ॥੪॥
Meeting the Holy Saint, one drinks in the Sublime Essence of the Lord; sitting in the home of your own inner being, drink in the essence. ||4||
ਜਿਸ ਮਨੁੱਖ ਨੂੰ ਸੰਤ-ਜਨ ਮਿਲ ਪੈਂਦੇ ਹਨ, ਉਹ (ਮਿਲਾਪ ਦੇ) ਸੁਆਦ ਨੂੰ ਮਾਣਦਾ ਹੈ। (ਸੰਤ ਜਨਾਂ ਦੀ ਸੰਗਤ ਨਾਲ) ਪ੍ਰਭੂ-ਚਰਨਾਂ ਵਿਚ ਲੀਨ ਹੋ ਕੇ ਨਾਮ ਰਸ ਪੀਤਾ ਜਾ ਸਕਦਾ ਹੈ ॥੪॥ ਰਸੁ = ਆਨੰਦ, ਸੁਆਦ। ਪਾਵੈ = ਮਾਣਦਾ ਹੈ। ਤਤੁ = ਨਿਚੋੜ। ਨਿਜ = ਆਪਣਾ। ਘਰਿ = ਘਰ ਵਿਚ। ਨਿਜ ਘਰਿ = ਆਪਣੇ ਅਸਲ ਘਰ ਵਿਚ, ਪ੍ਰਭੂ-ਚਰਨਾਂ ਵਿਚ ॥੪॥
ਜਨ ਕਉ ਪ੍ਰੀਤਿ ਲਗੀ ਗੁਰ ਸੇਤੀ ਜਿਉ ਚਕਵੀ ਦੇਖਿ ਸੂਰੀਜੈ ॥
The humble being is in love with the Guru, like the chakvi bird which loves to see the sun.
(ਪਰਮਾਤਮਾ ਦੇ) ਭਗਤ ਨੂੰ ਗੁਰੂ ਨਾਲ (ਇਉਂ) ਪ੍ਰੀਤ ਬਣੀ ਰਹਿੰਦੀ ਹੈ, ਜਿਵੇਂ ਸੂਰਜ (ਦੇ ਚੜ੍ਹਨ) ਨੂੰ ਉਡੀਕ ਉਡੀਕ ਕੇ ਚਕਵੀ (ਵਿਛੋੜੇ ਦੀ ਰਾਤ ਗੁਜ਼ਾਰਦੀ ਹੈ)। ਕਉ = ਨੂੰ। ਸੇਤੀ = ਨਾਲ। ਦੇਖਿ = ਵੇਖ ਕੇ, ਉਡੀਕ ਕੇ। ਸੂਰੀਜੈ = ਸੂਰਜ ਨੂੰ।
ਨਿਰਖਤ ਨਿਰਖਤ ਰੈਨਿ ਸਭ ਨਿਰਖੀ ਮੁਖੁ ਕਾਢੈ ਅੰਮ੍ਰਿਤੁ ਪੀਜੈ ॥੫॥
She watches, and keeps on watching all through the night; and when the sun shows its face, she drinks in the Amrit. ||5||
ਵੇਖਦਿਆਂ ਵੇਖਦਿਆਂ (ਚਕਵੀ) ਸਾਰੀ ਰਾਤ ਹੀ ਵੇਖਦੀ ਰਹਿੰਦੀ ਹੈ, (ਜਦੋਂ ਸੂਰਜ) ਮੂੰਹ ਵਿਖਾਂਦਾ ਹੈ (ਤਦੋਂ ਚਕਵੇ ਦਾ ਮਿਲਾਪ ਹਾਸਲ ਕਰਦੀ ਹੈ। ਇਸੇ ਤਰ੍ਹਾਂ ਜਦੋਂ ਗੁਰੂ ਦਰਸਨ ਦੇਂਦਾ ਹੈ, ਤਦੋਂ ਸੇਵਕ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀ ਸਕਦਾ ਹੈ ॥੫॥ ਨਿਰਖਤ = ਵੇਖਦਿਆਂ। ਰੈਨਿ ਸਭ = ਸਾਰੀ ਰਾਤ। ਨਿਰਖੀ = ਵੇਖਦੀ ਹੈ, ਉਡੀਕਦੀ ਰਹਿੰਦੀ ਹੈ। ਮੁਖੁ ਕਾਢੈ = (ਜਦੋਂ ਸੂਰਜ) ਮੂੰਹ ਵਿਖਾਂਦਾ ਹੈ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ-ਜਲ ॥੫॥
ਸਾਕਤ ਸੁਆਨ ਕਹੀਅਹਿ ਬਹੁ ਲੋਭੀ ਬਹੁ ਦੁਰਮਤਿ ਮੈਲੁ ਭਰੀਜੈ ॥
The faithless cynic is said to be very greedy - he is a dog. He is overflowing with the filth and pollution of evil-mindedness.
ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਬਹੁਤ ਲੋਭੀ ਹੁੰਦੇ ਹਨ, ਕੁੱਤੇ (ਦੇ ਸੁਭਾਵ ਵਾਲੇ) ਕਹੇ ਜਾਂਦੇ ਹਨ, (ਉਹਨਾਂ ਦੇ ਅੰਦਰ) ਖੋਟੀ ਮੱਤ ਦੀ ਮੈਲ (ਸਦਾ) ਭਰੀ ਰਹਿੰਦੀ ਹੈ। ਸਾਕਤ = ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ। ਸੁਆਨ = ਕੁੱਤੇ। ਕਹੀਅਹਿ = ਆਖੇ ਜਾਂਦੇ ਹਨ। ਦੁਰਮਤਿ = ਖੋਟੀ ਮੱਤ।
ਆਪਨ ਸੁਆਇ ਕਰਹਿ ਬਹੁ ਬਾਤਾ ਤਿਨਾ ਕਾ ਵਿਸਾਹੁ ਕਿਆ ਕੀਜੈ ॥੬॥
He talks excessively about his own interests. How can he be trusted? ||6||
(ਸਾਕਤ ਮਨੁੱਖ) ਆਪਣੀ ਗ਼ਰਜ਼ ਦੀ ਖ਼ਾਤਰ ਬਹੁਤ ਗੱਲਾਂ ਕਰਦੇ ਹਨ, ਪਰ ਉਹਨਾਂ ਦਾ ਇਤਬਾਰ ਨਹੀਂ ਕਰਨਾ ਚਾਹੀਦਾ ॥੬॥ ਸੁਆਇ = ਗ਼ਰਜ਼ ਦੀ ਖ਼ਾਤਰ। ਕਰਹਿ = ਕਰਦੇ ਹਨ (ਬਹੁ-ਵਚਨ)। ਵਿਸਾਹੁ = ਇਤਬਾਰ। ਕਿਆ ਕੀਜੈ = ਕੀਹ ਕੀਤਾ ਜਾ ਸਕਦਾ ਹੈ? ਨਹੀਂ ਕੀਤਾ ਜਾ ਸਕਦਾ ॥੬॥
ਸਾਧੂ ਸਾਧ ਸਰਨਿ ਮਿਲਿ ਸੰਗਤਿ ਜਿਤੁ ਹਰਿ ਰਸੁ ਕਾਢਿ ਕਢੀਜੈ ॥
I have sought the Sanctuary of the Saadh Sangat, the Company of the Holy; I have found the Sublime Essence of the Lord.
ਹੇ ਹਰੀ! (ਮੈਨੂੰ ਆਪਣੇ) ਸੰਤ ਜਨਾਂ ਭਗਤਾਂ ਦੀ ਸੰਗਤ ਦੇਹ। ਸੰਤ ਜਨਾਂ ਦੀ ਸੰਗਤ ਵਿਚ ਮਿਲ ਕੇ ਪਰਮਾਤਮਾ ਦਾ ਨਾਮ ਰਸ ਪ੍ਰਾਪਤ ਕਰ ਸਕੀਦਾ ਹੈ ਮਿਲਿ = ਮਿਲ ਕੇ। ਜਿਤੁ = ਜਿਸ (ਸੰਗਤ) ਵਿਚ।
ਪਰਉਪਕਾਰ ਬੋਲਹਿ ਬਹੁ ਗੁਣੀਆ ਮੁਖਿ ਸੰਤ ਭਗਤ ਹਰਿ ਦੀਜੈ ॥੭॥
They do good deeds for others, and speak of the Lord's many Glorious Virtues; please bless me to meet these Saints, these devotees of the Lord. ||7||
ਸੰਤ ਜਨ (ਆਪਣੇ) ਮੂੰਹੋਂ ਦੂਜਿਆਂ ਦੀ ਭਲਾਈ ਦੇ ਬਚਨ ਬੋਲਦੇ ਰਹਿੰਦੇ ਹਨ, ਸੰਤ ਜਨ ਅਨੇਕਾਂ ਗੁਣਾਂ ਵਾਲੇ ਹੁੰਦੇ ਹਨ, (ਮੈਨੂੰ ਉਨ੍ਹਾਂ) ਸੰਤਾਂ ਭਗਤਾਂ ਦੀ (ਸੰਗਤ) ਬਖ਼ਸ਼ ॥੭॥ ਪਰ ਉਪਕਾਰ = ਦੂਜਿਆਂ ਦੀ ਭਲਾਈ। ਬੋਲਹਿ ਮੁਖਿ = ਮੂੰਹੋਂ ਬੋਲਦੇ ਹਨ। ਹਰਿ = ਹੇ ਹਰੀ! ਦੀਜੈ = ਦੇਹ। ਸੰਤ ਭਗਤ = ਸੰਤਾਂ ਭਗਤਾਂ ਦੀ ਸੰਗਤ ॥੭॥
ਤੂ ਅਗਮ ਦਇਆਲ ਦਇਆ ਪਤਿ ਦਾਤਾ ਸਭ ਦਇਆ ਧਾਰਿ ਰਖਿ ਲੀਜੈ ॥
You are the Inaccessible Lord, Kind and Compassionate, the Great Giver; please shower us with Your Mercy, and save us.
ਹੇ ਪ੍ਰਭੂ! ਤੂੰ ਅਪਹੁੰਚ ਹੈਂ, ਦਇਆ ਦਾ ਸੋਮਾ ਹੈਂ, ਦਇਆ ਦਾ ਮਾਲਕ ਹੈਂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈਂ। ਮਿਹਰ ਕਰ ਕੇ ਸਭ ਜੀਵਾਂ ਦੀ ਰੱਖਿਆ ਕਰ। ਦਇਆ ਪਤਿ = ਮਿਹਰ ਦਾ ਮਾਲਕ; ਦਇਆਵਾਨ। ਦਾਤਾ = ਦਾਤਾਂ ਦੇਣ ਵਾਲੇ। ਸਭ = ਸਾਰੀ ਲੁਕਾਈ।
ਸਰਬ ਜੀਅ ਜਗਜੀਵਨੁ ਏਕੋ ਨਾਨਕ ਪ੍ਰਤਿਪਾਲ ਕਰੀਜੈ ॥੮॥੫॥
You are the Life of all the beings of the world; please cherish and sustain Nanak. ||8||5||
ਨਾਨਕ ਆਖਦਾ ਹੈ (ਹੇ ਪ੍ਰਭੂ!) ਸਾਰੇ ਜੀਵ ਤੇਰੇ ਹਨ, ਤੂੰ ਹੀ ਸਾਰੇ ਜਗਤ ਦਾ ਸਹਾਰਾ ਹੈਂ। (ਸਭ ਦੀ) ਪਾਲਣਾ ਕਰ ॥੮॥੫॥ ਜੀਅ = (ਲਫ਼ਜ਼ ਜੀਉ ਤੋਂ ਬਹੁ-ਵਚਨ)। ਜਗ ਜੀਵਨੁ = ਜਗਤ ਦਾ ਜੀਵਨ ਪ੍ਰਭੂ। ਕਰੀਜੈ = ਕਰ ॥੮॥੫॥