ਪਉੜੀ

Pauree:

ਪਉੜੀ।

ਜਿਨ ਕੈ ਹਰਿ ਨਾਮੁ ਵਸਿਆ ਸਦ ਹਿਰਦੈ ਹਰਿ ਨਾਮੋ ਤਿਨ ਕੰਉ ਰਖਣਹਾਰਾ

Those whose hearts are forever filled with the Name of the Lord, have the Name of the Lord as their Protector.

ਜਿਨ੍ਹਾਂ ਦੇ ਹਿਰਦੇ ਵਿਚ ਸਦਾ ਹਰੀ ਦਾ ਨਾਮ ਵੱਸਦਾ ਹੈ, ਉਹਨਾਂ ਨੂੰ (ਦੀ ਸਮਝ ਵਿਚ) ਬਚਾਉਣ ਵਾਲਾ ਹਰੀ ਦਾ ਨਾਮ ਹੀ ਹੁੰਦਾ ਹੈ।

ਹਰਿ ਨਾਮੁ ਪਿਤਾ ਹਰਿ ਨਾਮੋ ਮਾਤਾ ਹਰਿ ਨਾਮੁ ਸਖਾਈ ਮਿਤ੍ਰੁ ਹਮਾਰਾ

The Lord's Name is my father, the Lord's Name is my mother; the Lord's Name is my helper and friend.

(ਉਹਨਾਂ ਦਾ ਯਕੀਨ ਬਣ ਜਾਂਦਾ ਹੈ ਕਿ) ਹਰੀ ਦਾ ਨਾਮ ਹੀ ਸਾਡਾ ਮਾਂ ਪਿਉ ਹੈ ਤੇ ਨਾਮ ਹੀ ਸਾਡਾ ਸਖਾ ਤੇ ਮਿਤ੍ਰ ਹੈ। ਹਮਾਰਾ = ਭਾਵ, ਭਗਤ ਜਨਾਂ ਦਾ।

ਹਰਿ ਨਾਵੈ ਨਾਲਿ ਗਲਾ ਹਰਿ ਨਾਵੈ ਨਾਲਿ ਮਸਲਤਿ ਹਰਿ ਨਾਮੁ ਹਮਾਰੀ ਕਰਦਾ ਨਿਤ ਸਾਰਾ

My conversation is with the Lord's Name, and my counseling is with the Lord's Name; the Lord's Name always takes care of me.

ਹਰੀ ਦੇ ਨਾਮ ਨਾਲ ਹੀ ਸਾਡੀਆਂ ਗੱਲਾਂ, ਤੇ ਨਾਮ ਨਾਲ ਹੀ ਸਲਾਹ ਹੈ; ਨਾਮ ਹੀ ਸਦਾ ਸਾਡੀ ਸਾਰ ਲੈਂਦਾ ਹੈ। ਮਸਲਤਿ = ਸਾਲਾਹ।

ਹਰਿ ਨਾਮੁ ਹਮਾਰੀ ਸੰਗਤਿ ਅਤਿ ਪਿਆਰੀ ਹਰਿ ਨਾਮੁ ਕੁਲੁ ਹਰਿ ਨਾਮੁ ਪਰਵਾਰਾ

The Lord's Name is my most beloved society, the Lord's Name is my ancestry, and the Lord's Name is my family.

ਹਰੀ ਦਾ ਨਾਮ ਹੀ ਸਾਡੀ ਪਿਆਰੀ ਸੰਗਤ ਹੈ, ਤੇ ਨਾਮ ਹੀ ਸਾਡੀ ਕੁਲ ਤੇ ਪਰਵਾਰ ਹੈ।

ਜਨ ਨਾਨਕ ਕੰਉ ਹਰਿ ਨਾਮੁ ਹਰਿ ਗੁਰਿ ਦੀਆ ਹਰਿ ਹਲਤਿ ਪਲਤਿ ਸਦਾ ਕਰੇ ਨਿਸਤਾਰਾ ॥੧੫॥

The Guru, the Lord Incarnate, has bestowed upon servant Nanak the Name of the Lord; in this world, and in the next, the Lord ever saves me. ||15||

ਦਾਸ ਨਾਨਕ ਨੂੰ ਭੀ ਗੁਰੂ ਨੇ (ਉਸ) ਹਰੀ ਦਾ ਨਾਮ ਦਿੱਤਾ ਹੈ ਜੋ ਇਸ ਲੋਕ ਵਿਚ ਤੇ ਪਰਲੋਕ ਵਿਚ ਪਾਰ-ਉਤਾਰਾ ਕਰਦਾ ਹੈ ॥੧੫॥ ਗੁਰਿ = ਗੁਰੂ ਨੇ। ਹਲਤਿ = ਇਸ ਲੋਕ ਵਿਚ। ਪਲਤਿ = ਪਰਲੋਕ ਵਿਚ ॥੧੫॥