ਕਬੀਰ ਹਰਿ ਹੀਰਾ ਜਨ ਜਉਹਰੀ ਲੇ ਕੈ ਮਾਂਡੈ ਹਾਟ

Kabeer, the Lord is the Diamond, and the Lord's humble servant is the jeweller who has set up his shop.

ਹੇ ਕਬੀਰ! ਪਰਮਾਤਮਾ ਦਾ ਨਾਮ, ਮਾਨੋ, ਹੀਰਾ ਹੈ; ਪਰਮਾਤਮਾ ਦਾ ਸੇਵਕ ਉਸ ਹੀਰੇ ਦਾ ਵਪਾਰੀ ਹੈ; ਇਹ ਹੀਰਾ ਹਾਸਲ ਕਰ ਕੇ ਉਹ (ਆਪਣੇ) ਹਿਰਦੇ ਨੂੰ ਸੋਹਣਾ ਸਜਾਂਦਾ ਹੈ। ਜਨ = ਹਰਿ ਜਨ, ਪਰਮਾਤਮਾ ਦੇ ਭਗਤ, ਸਤ-ਸੰਗੀ। ਜਉਹਰੀ = ਨਾਮ-ਰੂਪ ਹੀਰੇ ਦਾ ਵਪਾਰੀ। ਲੇ ਕੈ = ਨਾਮ-ਹੀਰਾ ਲੈ ਕੇ। ਮਾਂਡੈ = ਸਜਾਂਦਾ ਹੈ। ਹਾਟ = ਹੱਟੀ, ਹਿਰਦਾ।

ਜਬ ਹੀ ਪਾਈਅਹਿ ਪਾਰਖੂ ਤਬ ਹੀਰਨ ਕੀ ਸਾਟ ॥੧੬੨॥

As soon as an appraiser is found, the price of the jewel is set. ||162||

ਜਦੋਂ (ਨਾਮ-ਹੀਰੇ ਦੀ) ਕਦਰ ਜਾਨਣ ਵਾਲੇ ਇਹ ਸੇਵਕ (ਸਤਸੰਗ ਵਿਚ) ਮਿਲਦੇ ਹਨ, ਤਦੋਂ ਪਰਮਾਤਮਾ ਦੇ ਗੁਣਾਂ ਦੀ ਸਾਂਝ ਬਣਾਂਦੇ ਹਨ (ਭਾਵ, ਰਲ ਕੇ ਪ੍ਰਭੂ ਦੀ) ਸਿਫ਼ਤ-ਸਾਲਾਹ ਕਰਦੇ ਹਨ ॥੧੬੨॥ ਪਾਈਅਹਿ = ਮਿਲਦੇ ਹਨ, ਸਤਸੰਗ ਵਿਚ ਇਕੱਠੇ ਹੁੰਦੇ ਹਨ। ਪਾਰਖੂ = ਨਾਮ-ਹੀਰੇ ਦੀ ਕਦਰ ਜਾਨਣ ਵਾਲੇ। ਹੀਰਨ ਕੀ = ਹੀਰਿਆਂ ਦੀ, ਪ੍ਰਭੂ ਦੇ ਗੁਣਾਂ ਦੀ (ਨੋਟ: 'ਹੀਰਨ' ਬਹੁ-ਵਚਨ ਹੋਣ ਕਰਕੇ ਇਸ ਦਾ ਅਰਥ ਹੈ 'ਪਰਮਾਤਮਾ ਦੇ ਗੁਣ')। ਸਾਟ = ਵਟਾਂਦਰਾ, ਸਾਂਝ, ਸਤਸੰਗ ਵਿਚ ਮਿਲ ਕੇ ਪ੍ਰਭੂ ਦੇ ਗੁਣਾਂ ਦਾ ਜ਼ਿਕਰ ॥੧੬੨॥