ਗੂਜਰੀ ਮਹਲਾ ੫ ਤਿਪਦੇ ਘਰੁ ੨ ॥
Goojaree, Fifth Mehl, Thi-Padhay, Second House:
ਰਾਗ ਗੂਜਰੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਤਿਨ-ਬੰਦਾਂ ਵਾਲੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਦੁਖ ਬਿਨਸੇ ਸੁਖ ਕੀਆ ਨਿਵਾਸਾ ਤ੍ਰਿਸਨਾ ਜਲਨਿ ਬੁਝਾਈ ॥
My sorrows are ended, and I am filled with peace. The fire of desire within me has been quenched.
ਉਸ ਮਨੁੱਖ ਦੇ ਸਾਰੇ ਦੁੱਖ ਨਾਸ ਹੋ ਜਾਂਦੇ ਹਨ, ਉਸ ਦੇ ਅੰਦਰ ਸੁਖ ਆ ਨਿਵਾਸ ਕਰਦੇ ਹਨ, ਪਰਮਾਤਮਾ ਦਾ ਨਾਮ ਉਸ ਦੀ ਤ੍ਰਿਸ਼ਨਾ ਦੀ ਸੜਨ ਬੁਝਾ ਦੇਂਦਾ ਹੈ, ਜਲਨਿ = ਸੜਨ।
ਨਾਮੁ ਨਿਧਾਨੁ ਸਤਿਗੁਰੂ ਦ੍ਰਿੜਾਇਆ ਬਿਨਸਿ ਨ ਆਵੈ ਜਾਈ ॥੧॥
The True Guru has implanted the treasure of the Naam, the Name of the Lord, within me; it neither dies, nor goes anywhere. ||1||
ਜਿਸ ਦੇ ਹਿਰਦੇ ਵਿਚ ਗੁਰੂ ਨੇ (ਸਾਰੇ ਸੁਖਾਂ ਦਾ) ਖ਼ਜ਼ਾਨਾ ਹਰਿ-ਨਾਮ ਪੱਕਾ ਕਰ ਦਿੱਤਾ, ਉਹ ਆਤਮਕ ਮੌਤ ਨਹੀਂ ਸਹੇੜਦਾ, ਉਹ ਨਾਹ (ਮੁੜ ਮੁੜ) ਜੰਮਦਾ ਹੈ ਨਾਹ ਮਰਦਾ ਹੈ ॥੧॥ ਨਿਧਾਨੁ = ਖ਼ਜ਼ਾਨਾ। ਦ੍ਰਿੜਾਇਆ = ਹਿਰਦੇ ਵਿਚ ਪੱਕਾ ਕਰ ਦਿੱਤਾ। ਬਿਨਸਿ = ਨਾਸ ਹੋ ਕੇ, ਆਤਮਕ ਮੌਤੇ ਮਰ ਕੇ। ਆਵੈ = ਜੰਮਦਾ। ਜਾਈ = ਮਰਦਾ ॥੧॥
ਹਰਿ ਜਪਿ ਮਾਇਆ ਬੰਧਨ ਤੂਟੇ ॥
Meditating on the Lord, the bonds of Maya are cut away.
ਪਰਮਾਤਮਾ ਦਾ ਨਾਮ ਜਪ ਕੇ ਉਸ ਮਨੁੱਖ ਦੇ ਮਾਇਆ ਦੇ ਬੰਧਨ ਟੁੱਟ ਜਾਂਦੇ ਹਨ। ਜਪਿ = ਜਪ ਕੇ।
ਭਏ ਕ੍ਰਿਪਾਲ ਦਇਆਲ ਪ੍ਰਭ ਮੇਰੇ ਸਾਧਸੰਗਤਿ ਮਿਲਿ ਛੂਟੇ ॥੧॥ ਰਹਾਉ ॥
When my God becomes kind and compassionate, one joins the Saadh Sangat, the Company of the Holy, and is emancipated. ||1||Pause||
ਮੇਰੇ ਪ੍ਰਭੂ ਜੀ ਜਿਸ ਮਨੁੱਖ ਉੱਤੇ ਕਿਰਪਾਲ ਹੁੰਦੇ ਹਨ, ਉਹ ਮਨੁੱਖ ਸਾਧ ਸੰਗਤਿ ਵਿਚ ਮਿਲ ਕੇ ਮਾਇਆ ਦੇ ਬੰਧਨਾਂ ਤੋਂ ਅਜ਼ਾਦ ਹੋ ਜਾਂਦਾ ਹੈ ॥੧॥ ਰਹਾਉ ॥ ਮਿਲਿ = ਮਿਲ ਕੇ। ਛੂਟੇ = ਬੰਧਨਾਂ ਤੋਂ ਮੁਕਤ ਹੋ ਜਾਂਦਾ ਹੈ ॥੧॥ ਰਹਾਉ ॥
ਆਠ ਪਹਰ ਹਰਿ ਕੇ ਗੁਨ ਗਾਵੈ ਭਗਤਿ ਪ੍ਰੇਮ ਰਸਿ ਮਾਤਾ ॥
Twenty-four hours a day, he sings the Glorious Praises of the Lord, absorbed in loving devotional worship.
(ਜਿਸ ਮਨੁੱਖ ਉੱਤੇ ਪ੍ਰ੍ਰਭੂ ਜੀ ਦਇਆਵਾਨ ਹੁੰਦੇ ਹਨ, ਉਹ) ਪਰਮਾਤਮਾ ਦੀ ਭਗਤੀ ਤੇ ਪਿਆਰ ਦੇ ਸੁਆਦ ਵਿਚ ਮਸਤ ਹੋ ਕੇ ਅੱਠੇ ਪਹਰ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਗਾਵੈ = ਗਾਂਦਾ ਹੈ। ਰਸਿ = ਸੁਆਦ ਵਿਚ। ਮਾਤਾ = ਮਸਤ।
ਹਰਖ ਸੋਗ ਦੁਹੁ ਮਾਹਿ ਨਿਰਾਲਾ ਕਰਣੈਹਾਰੁ ਪਛਾਤਾ ॥੨॥
He remains unaffected by both fortune and misfortune, and he recognizes the Creator Lord. ||2||
(ਇਸ ਤਰ੍ਹਾਂ) ਉਹ ਖ਼ੁਸ਼ੀ ਤੇ ਗ਼ਮੀ ਦੋਹਾਂ ਤੋਂ ਨਿਰਲੇਪ ਰਹਿੰਦਾ ਹੈ, ਉਹ ਸਦਾ ਸਿਰਜਣਹਾਰ-ਪ੍ਰਭੂ ਨਾਲ ਸਾਂਝ ਪਾਈ ਰੱਖਦਾ ਹੈ ॥੨॥ ਹਰਖ = ਖ਼ੁਸ਼ੀ। ਸੋਗ = ਗ਼ਮੀ। ਦੁਹੁ ਮਾਹਿ = ਦੋਹਾਂ ਵਿਚ। ਨਿਰਾਲਾ = {ਨਿਰ-ਆਲਯ। ਆਲਯ = ਘਰ} ਵੱਖਰਾ, ਨਿਰਲੇਪ ॥੨॥
ਜਿਸ ਕਾ ਸਾ ਤਿਨ ਹੀ ਰਖਿ ਲੀਆ ਸਗਲ ਜੁਗਤਿ ਬਣਿ ਆਈ ॥
The Lord saves those who belong to Him, and all pathways are opened to them.
(ਪ੍ਰਭੂ! ਦੀ ਦਇਆ ਨਾਲ) ਜਿਹੜਾ ਮਨੁੱਖ ਉਸ ਪ੍ਰਭੂ ਦਾ ਹੀ ਸੇਵਕ ਬਣ ਜਾਂਦਾ ਹੈ, ਉਹ ਪ੍ਰਭੂ ਹੀ ਉਸ ਨੂੰ ਮਾਇਆ ਦੇ ਬੰਧਨਾਂ ਤੋਂ ਬਚਾ ਲੈਂਦਾ ਹੈ, ਉਸ ਮਨੁੱਖ ਦੀ ਸਾਰੀ ਜੀਵਨ-ਮਰਯਾਦਾ ਸੁਚੱਜੀ ਬਣ ਜਾਂਦੀ ਹੈ। ਜਿਸ ਕਾ = {ਲਫ਼ਜ਼ 'ਜਿਸੁ' ਦਾ (ੁ) ਸੰਬੰਧਕ 'ਕਾ' ਦੇ ਕਾਰਨ ਉਡ ਗਿਆ ਹੈ}। ਸਾ = ਸੀ। ਤਿਨ ਹੀ = ਤਿਨਿ ਹੀ, ਉਸੇ (ਪ੍ਰਭੂ) ਨੇ ਹੀ {ਲਫ਼ਜ਼ 'ਤਿਨਿ' ਦੀ ਿ ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ}। ਜੁਗਤਿ = ਜੀਵਨ-ਮਰਯਾਦਾ।
ਕਹੁ ਨਾਨਕ ਪ੍ਰਭ ਪੁਰਖ ਦਇਆਲਾ ਕੀਮਤਿ ਕਹਣੁ ਨ ਜਾਈ ॥੩॥੧॥੯॥
Says Nanak, the value of the Merciful Lord God cannot be described. ||3||1||9||
ਨਾਨਕ ਆਖਦਾ ਹੈ- ਸਰਬ-ਵਿਆਪਕ ਪ੍ਰਭੂ ਜੀ (ਆਪਣੇ ਸੇਵਕ ਉਤੇ ਸਦਾ) ਦਇਆਵਾਨ ਰਹਿੰਦੇ ਹਨ। ਪ੍ਰਭੂ ਦੀ ਦਇਆਲਤਾ ਦਾ ਮੁੱਲ ਦੱਸਿਆ ਨਹੀਂ ਜਾ ਸਕਦਾ ॥੩॥੧॥੯॥