ਸਫਲ ਦਰਸਨੁ ਪੇਖਤ ਪੁਨੀਤ ॥
Blessed is His Darshan; receiving it, one is purified.
ਗੁਰੂ ਦਾ ਦੀਦਾਰ (ਸਾਰੇ) ਫਲ ਦੇਣ ਵਾਲਾ ਹੈ, ਦੀਦਾਰ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ, ਸਫਲ = ਫਲ ਦੇਣ ਵਾਲਾ। ਪੇਖਤ = ਵੇਖਦਿਆਂ। ਪੁਨੀਤ = ਪਵਿਤ੍ਰ।
ਪਰਸਤ ਚਰਨ ਗਤਿ ਨਿਰਮਲ ਰੀਤਿ ॥
Touching His Feet, one's conduct and lifestyle become pure.
ਗੁਰੂ ਦੇ ਚਰਨ ਛੋਹਿਆਂ ਉਚੀ ਅਵਸਥਾ ਤੇ ਸੁੱਚੀ ਰਹੁ-ਰੀਤ ਹੋ ਜਾਂਦੀ ਹੈ। ਪਰਸਤ = ਛੋਹਿਆਂ। ਗਤਿ ਨਿਰਮਲ ਰੀਤਿ = ਨਿਰਮਲ ਗਤਿ ਤੇ ਨਿਰਮਲ ਰੀਤਿ, ਉੱਚੀ ਅਵਸਥਾ ਤੇ ਸੁੱਚੀ ਰਹੁ-ਰੀਤ।
ਭੇਟਤ ਸੰਗਿ ਰਾਮ ਗੁਨ ਰਵੇ ॥
Abiding in His Company, one chants the Lord's Praise,
ਗੁਰੂ ਦੀ ਸੰਗਤਿ ਵਿਚ ਰਿਹਾਂ ਪ੍ਰਭੂ ਦੇ ਗੁਣ ਗਾ ਸਕੀਦੇ ਹਨ, ਭੇਟਤ = ਮਿਲਿਆਂ। ਰਵੇ = ਗਾਏ ਜਾਂਦੇ ਹਨ।
ਪਾਰਬ੍ਰਹਮ ਕੀ ਦਰਗਹ ਗਵੇ ॥
and reaches the Court of the Supreme Lord God.
ਤੇ ਅਕਾਲ ਪੁਰਖ ਦੀ ਦਰਗਾਹ ਵਿਚ ਪਹੁੰਚ ਹੋ ਜਾਂਦੀ ਹੈ। ਗਵੇ = ਪਹੁੰਚ ਹੋ ਜਾਂਦੀ ਹੈ।
ਸੁਨਿ ਕਰਿ ਬਚਨ ਕਰਨ ਆਘਾਨੇ ॥
Listening to His Teachings, one's ears are satisfied.
ਗੁਰੂ ਦੇ ਬਚਨ ਸੁਣ ਕੇ ਕੰਨ ਰੱਜ ਜਾਂਦੇ ਹਨ, ਕਰਨ = ਕੰਨ। ਆਘਾਨੇ = ਰੱਜ ਜਾਂਦੇ ਹਨ।
ਮਨਿ ਸੰਤੋਖੁ ਆਤਮ ਪਤੀਆਨੇ ॥
The mind is contented, and the soul is fulfilled.
ਮਨ ਵਿਚ ਸੰਤੋਖ ਆ ਜਾਂਦਾ ਹੈ ਤੇ ਆਤਮਾ ਪਤੀਜ ਜਾਂਦਾ ਹੈ। ਪਤੀਆਨੇ = ਪਤੀਜ ਜਾਂਦਾ ਹੈ, ਮੰਨ ਜਾਂਦਾ ਹੈ।
ਪੂਰਾ ਗੁਰੁ ਅਖੵਓ ਜਾ ਕਾ ਮੰਤ੍ਰ ॥
The Guru is perfect; His Teachings are everlasting.
ਸਤਿਗੁਰੂ ਪੂਰਨ ਪੁਰਖ ਹੈ, ਉਸ ਦਾ ਉਪਦੇਸ਼ ਭੀ ਸਦਾ ਲਈ ਅਟੱਲ ਹੈ, ਅਖ੍ਯ੍ਯਉ = ਨਾਸ ਨਾਹ ਹੋਣ ਵਾਲਾ, ਸਦਾ ਕਾਇਮ। ਮੰਤ੍ਰ = ਉਪਦੇਸ਼।
ਅੰਮ੍ਰਿਤ ਦ੍ਰਿਸਟਿ ਪੇਖੈ ਹੋਇ ਸੰਤ ॥
Beholding His Ambrosial Glance, one becomes saintly.
(ਜਿਸ ਵਲ) ਅਮਰ ਕਰਨ ਵਾਲੀ ਨਜ਼ਰ ਨਾਲ ਤੱਕਦਾ ਹੈ ਓਹੀ ਸੰਤ ਹੋ ਜਾਂਦਾ ਹੈ। ਪੇਖੈ = ਵੇਖਦਾ ਹੈ।
ਗੁਣ ਬਿਅੰਤ ਕੀਮਤਿ ਨਹੀ ਪਾਇ ॥
Endless are His virtuous qualities; His worth cannot be appraised.
ਸਤਿਗੁਰੂ ਦੇ ਗੁਣ ਬੇਅੰਤ ਹਨ, ਮੁੱਲ ਨਹੀਂ ਪੈ ਸਕਦਾ।
ਨਾਨਕ ਜਿਸੁ ਭਾਵੈ ਤਿਸੁ ਲਏ ਮਿਲਾਇ ॥੪॥
O Nanak, one who pleases Him is united with Him. ||4||
ਹੇ ਨਾਨਕ! ਜੋ ਜੀਵ (ਪ੍ਰਭੂ ਨੂੰ) ਚੰਗਾ ਲੱਗਦਾ ਹੈ, ਉਸ ਨੂੰ ਗੁਰੂ ਨਾਲ ਮਿਲਾਉਂਦਾ ਹੈ ॥੪॥