ਪਉੜੀ

Pauree:

ਪਉੜੀ।

ਮੋਹੁ ਕੂੜੁ ਕੁਟੰਬੁ ਹੈ ਮਨਮੁਖੁ ਮੁਗਧੁ ਰਤਾ

The foolish, self-willed manmukh is engrossed in false attachment to family.

(ਇਸ ਜਗਤ ਵਿਚ) ਮੋਹ ਕੂੜ ਤੇ ਜੰਜਾਲ (ਪ੍ਰਬਲ) ਹੈ, ਮੂਰਖ ਆਪ-ਹੁਦਰਾ ਮਨੁੱਖ ਇਸ ਵਿਚ ਰੱਤਾ ਹੋਇਆ ਹੈ; ਮੁਗਧੁ = ਮੂਰਖ। ਕੁਟੰਬੁ = (ਭਾਵ,) ਘਰ ਦਾ ਜੰਜਾਲ।

ਹਉਮੈ ਮੇਰਾ ਕਰਿ ਮੁਏ ਕਿਛੁ ਸਾਥਿ ਲਿਤਾ

Practicing egotism and self-conceit, he dies and departs, taking nothing along with him.

ਮੈਂ, ਮੇਰੀ ਵਿਚ (ਭਾਵ, "ਮੈਂ ਵੱਡਾ ਹਾਂ", "ਇਹ ਧਨ ਪਦਾਰਥ ਮੇਰਾ ਹੈ" ਇਹ ਆਖ ਆਖ ਕੇ) ਮਨਮੁਖ ਬੰਦੇ (ਏਥੇ ਖ਼ੁਆਰ ਹੁੰਦੇ ਹਨ, (ਤੇ ਮਰਨ ਵੇਲੇ ਏਥੋਂ) ਕੁਝ ਨਾਲ ਨਹੀਂ ਲੈ ਤੁਰਦੇ।

ਸਿਰ ਉਪਰਿ ਜਮਕਾਲੁ ਸੁਝਈ ਦੂਜੈ ਭਰਮਿਤਾ

He does not understand that the Messenger of Death is hovering over his head; he is deluded by duality.

ਮਾਇਆ ਵਿਚ ਭਟਕਣ ਦੇ ਕਾਰਨ (ਇਹਨਾਂ ਨੂੰ) ਸਿਰ ਤੇ ਮੌਤ ਖਲੋਤੀ ਭੀ ਨਹੀਂ ਸੁੱਝਦੀ, ਜਮਕਾਲਿ = ਜਮਕਾਲ ਨੇ।

ਫਿਰਿ ਵੇਲਾ ਹਥਿ ਆਵਈ ਜਮਕਾਲਿ ਵਸਿ ਕਿਤਾ

This opportunity will not come into his hands again; the Messenger of Death will seize him.

ਤੇ ਜਦੋਂ ਮੌਤ ਨੇ ਆ ਨੱਪਿਆ ਤਦੋਂ ਇਹ ਗੁਆਚਾ ਸਮਾ ਮੁੜ ਮਿਲਦਾ ਨਹੀਂ।

ਜੇਹਾ ਧੁਰਿ ਲਿਖਿ ਪਾਇਓਨੁ ਸੇ ਕਰਮ ਕਮਿਤਾ ॥੫॥

He acts according to his pre-ordained destiny. ||5||

(ਪਰ ਮਨਮੁਖ ਭੀ ਕੀਹ ਕਰਨ?) ਪ੍ਰਭੂ ਨੇ (ਜੀਵਾਂ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ) ਜੋ ਲੇਖ ਧੁਰੋਂ ਮੱਥੇ ਤੇ ਲਿਖ ਦਿੱਤੇ, ਜੀਵ ਉਹੋ ਜਿਹੇ ਹੀ ਕਰਮ ਕਮਾਂਦੇ ਹਨ ॥੫॥ ਪਾਇਓਨੁ = ਪਾਇਆ ਉਸ (ਪ੍ਰਭੂ) ਨੇ। ਕਮਿਤਾ = ਕਰਦਾ ਹੈ ॥੫॥