ਗੁਰ ਪ੍ਰਸਾਦਿ ਆਪਨ ਆਪੁ ਸੁਝੈ ॥

By Guru's Grace, one understands himself;

ਜਿਸ ਮਨੁੱਖ ਨੂੰ ਗੁਰੂ ਦੀ ਕਿਰਪਾ ਨਾਲ ਆਪਣਾ ਆਪ ਸੁੱਝ ਪੈਂਦਾ ਹੈ, ਸੁਝੈ = ਸੁੱਝ ਜਾਏ, ਸਮਝ ਆ ਜਾਏ।

ਤਿਸ ਕੀ ਜਾਨਹੁ ਤ੍ਰਿਸਨਾ ਬੁਝੈ ॥

know that then, his thirst is quenched.

ਇਹ ਜਾਣ ਲਵੋ ਕਿ ਉਸ ਦੀ ਤ੍ਰਿਸ਼ਨਾ ਮਿਟ ਜਾਂਦੀ ਹੈ। ਬੁਝੈ = ਮਿਟ ਜਾਂਦੀ ਹੈ।

ਸਾਧਸੰਗਿ ਹਰਿ ਹਰਿ ਜਸੁ ਕਹਤ ॥

In the Company of the Holy, one chants the Praises of the Lord, Har, Har.

ਜੋ ਰੱਬ ਦਾ ਪਿਆਰਾ ਸਤਸੰਗ ਵਿਚ ਅਕਾਲ ਪੁਰਖ ਦੀ ਸਿਫ਼ਤ-ਸਾਲਾਹ ਕਰਦਾ ਹੈ, ਜਸੁ = ਵਡਿਆਈ।

ਸਰਬ ਰੋਗ ਤੇ ਓਹੁ ਹਰਿ ਜਨੁ ਰਹਤ ॥

Such a devotee of the Lord is free of all disease.

ਉਹ ਸਾਰੇ ਰੋਗਾਂ ਤੋਂ ਬਚ ਜਾਂਦਾ ਹੈ। ਹਰਿ ਜਨੁ = ਪ੍ਰਭੂ ਦਾ ਸੇਵਕ। ਸਰਬ ਰੋਗ ਤੇ ਰਹਤ = ਸਾਰੇ ਰੋਗਾਂ ਤੋਂ ਬਚਿਆ ਹੋਇਆ।

ਅਨਦਿਨੁ ਕੀਰਤਨੁ ਕੇਵਲ ਬਖੵਾਨੁ ॥

Night and day, sing the Kirtan, the Praises of the One Lord.

ਜੋ ਮਨੁੱਖ ਹਰ ਰੋਜ਼ ਪ੍ਰਭੂ ਦਾ ਕੀਰਤਨ ਹੀ ਉੱਚਾਰਦਾ ਹੈ, ਅਨਦਿਨੁ = ਹਰ ਰੋਜ਼। ਬਖ੍ਯ੍ਯਾਨੁ = ਉੱਚਾਰਨ।

ਗ੍ਰਿਹਸਤ ਮਹਿ ਸੋਈ ਨਿਰਬਾਨੁ ॥

In the midst of your household, remain balanced and unattached.

ਉਹ ਮਨੁੱਖ ਗ੍ਰਿਹਸਤ ਵਿਚ (ਰਹਿੰਦਾ ਹੋਇਆ) ਨਿਰਲੇਪ ਹੈ। ਨਿਰਬਾਨੁ = ਵਾਸਨਾ ਤੋਂ ਰਹਿਤ।

ਏਕ ਊਪਰਿ ਜਿਸੁ ਜਨ ਕੀ ਆਸਾ ॥

One who places his hopes in the One Lord

ਜਿਸ ਮਨੁੱਖ ਦੀ ਆਸ ਇਕ ਅਕਾਲ ਪੁਰਖ ਉੱਤੇ ਹੈ, ਜਿਸੁ ਮਨਿ = ਜਿਸ ਮਨੁੱਖ ਦੇ ਮਨ ਵਿਚ।

ਤਿਸ ਕੀ ਕਟੀਐ ਜਮ ਕੀ ਫਾਸਾ ॥

the noose of Death is cut away from his neck.

ਉਸ ਦੀ ਜਮਾਂ ਵਾਲੀ ਫਾਹੀ ਕੱਟੀ ਜਾਂਦੀ ਹੈ।

ਪਾਰਬ੍ਰਹਮ ਕੀ ਜਿਸੁ ਮਨਿ ਭੂਖ ॥

One whose mind hungers for the Supreme Lord God,

ਜਿਸ ਮਨੁੱਖ ਦੇ ਮਨ ਵਿਚ ਪ੍ਰਭੂ (ਦੇ ਮਿਲਣ) ਦੀ ਤਾਂਘ ਹੈ,

ਨਾਨਕ ਤਿਸਹਿ ਨ ਲਾਗਹਿ ਦੂਖ ॥੪॥

O Nanak, shall not suffer pain. ||4||

ਹੇ ਨਾਨਕ! ਉਸ ਮਨੁੱਖ ਨੂੰ ਕੋਈ ਦੁੱਖ ਨਹੀਂ ਪੋਂਹਦਾ ॥੪॥ ਤਿਸਹਿ = ਤਿਸ ਮਨੁੱਖ ਨੂੰ ॥੪॥