ਭੈਰਉ ਮਹਲਾ ੫ ॥
Bhairao, Fifth Mehl:
ਭੈਰਉ ਪੰਜਵੀਂ ਪਾਤਿਸ਼ਾਹੀ।
ਜਿਸੁ ਤੂ ਰਾਖਹਿ ਤਿਸੁ ਕਉਨੁ ਮਾਰੈ ॥
Who can kill that person whom You protect, O Lord?
ਹੇ ਪ੍ਰਭੂ! ਜਿਸ ਨੂੰ ਤੂੰ ਬਚਾਏਂ, ਉਸ ਨੂੰ ਕੋਈ ਮਾਰ ਨਹੀਂ ਸਕਦਾ,
ਸਭ ਤੁਝ ਹੀ ਅੰਤਰਿ ਸਗਲ ਸੰਸਾਰੈ ॥
All beings, and the entire universe, is within You.
(ਕਿਉਂਕਿ) ਸਾਰੇ ਸੰਸਾਰ ਵਿਚ ਸਾਰੀ (ਉਤਪੱਤੀ) ਤੇਰੇ ਹੀ ਅਧੀਨ ਹੈ। ਸੰਸਾਰੈ = ਸੰਸਾਰ ਵਿਚ।
ਕੋਟਿ ਉਪਾਵ ਚਿਤਵਤ ਹੈ ਪ੍ਰਾਣੀ ॥
The mortal thinks up millions of plans,
ਜੀਵ (ਆਪਣੇ ਵਾਸਤੇ) ਕ੍ਰੋੜਾਂ ਹੀਲੇ ਸੋਚਦਾ ਰਹਿੰਦਾ ਹੈ, ਕੋਟਿ = ਕ੍ਰੋੜਾਂ। ਉਪਾਵ = {ਲਫ਼ਜ਼ 'ਉਪਾਉ' ਤੋਂ ਬਹੁ-ਵਚਨ}।
ਸੋ ਹੋਵੈ ਜਿ ਕਰੈ ਚੋਜ ਵਿਡਾਣੀ ॥੧॥
but that alone happens, which the Lord of wondrous plays does. ||1||
ਪਰ ਉਹੀ ਕੁਝ ਹੁੰਦਾ ਹੈ ਜੋ ਅਚਰਜ ਚੋਜ ਕਰਨ ਵਾਲਾ ਪਰਮਾਤਮਾ ਕਰਦਾ ਹੈ ॥੧॥ ਚੋਜ ਵਿਡਾਣੀ = ਅਸਚਰਜ ਚੋਜਾਂ ਵਾਲਾ ॥੧॥
ਰਾਖਹੁ ਰਾਖਹੁ ਕਿਰਪਾ ਧਾਰਿ ॥
Save me, save me, O Lord; shower me with Your Mercy.
ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਧਾਰਿ = ਧਾਰ ਕੇ, ਕਰ ਕੇ।
ਤੇਰੀ ਸਰਣਿ ਤੇਰੈ ਦਰਵਾਰਿ ॥੧॥ ਰਹਾਉ ॥
I seek Your Sanctuary, and Your Court. ||1||Pause||
ਮੈਂ ਤੇਰੇ ਦਰ ਤੇ ਆਇਆ ਹਾਂ, ਮਿਹਰ ਕਰ ਕੇ ਮੇਰੀ ਰੱਖਿਆ ਕਰ, ਰੱਖਿਆ ਕਰ ॥੧॥ ਰਹਾਉ ॥ ਦਰਵਾਰਿ = ਦਰ ਦੇ ਬੂਹੇ ਤੇ, ਦਰ ਤੇ ॥੧॥ ਰਹਾਉ ॥
ਜਿਨਿ ਸੇਵਿਆ ਨਿਰਭਉ ਸੁਖਦਾਤਾ ॥
Whoever serves the Fearless Lord, the Giver of Peace,
ਜਿਸ ਮਨੁੱਖ ਨੇ ਨਿਰਭਉ ਅਤੇ ਸਾਰੇ ਸੁਖ ਦੇਣ ਵਾਲੇ ਪਰਮਾਤਮਾ ਦੀ ਸਰਨ ਲਈ, ਜਿਨਿ = ਜਿਸ (ਮਨੁੱਖ) ਨੇ।
ਤਿਨਿ ਭਉ ਦੂਰਿ ਕੀਆ ਏਕੁ ਪਰਾਤਾ ॥
is rid of all his fears; he knows the One Lord.
ਉਸ ਨੇ (ਆਪਣਾ ਹਰੇਕ) ਡਰ ਦੂਰ ਕਰ ਲਿਆ, ਉਸ ਨੇ ਇਕ ਪਰਮਾਤਮਾ ਨਾਲ ਹੀ ਡੂੰਘੀ ਸਾਂਝ ਪਾ ਲਈ। ਤਿਨਿ = ਉਸ (ਮਨੁੱਖ) ਨੇ। ਏਕੁ ਪਰਾਤਾ = ਇੱਕ ਪਰਮਾਤਮਾ ਨੂੰ ਪਛਾਣਿਆ।
ਜੋ ਤੂ ਕਰਹਿ ਸੋਈ ਫੁਨਿ ਹੋਇ ॥
Whatever You do, that alone comes to pass in the end.
ਹੇ ਪ੍ਰਭੂ! ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ। ਫੁਨਿ = ਮੁੜ।
ਮਾਰੈ ਨ ਰਾਖੈ ਦੂਜਾ ਕੋਇ ॥੨॥
There is no other who can kill or protect us. ||2||
(ਤੈਥੋਂ ਬਿਨਾ) ਕੋਈ ਦੂਜਾ ਨਾਹ ਕਿਸੇ ਨੂੰ ਮਾਰ ਸਕਦਾ ਹੈ ਨਾਹ ਬਚਾ ਸਕਦਾ ਹੈ ॥੨॥
ਕਿਆ ਤੂ ਸੋਚਹਿ ਮਾਣਸ ਬਾਣਿ ॥
What do you think, with your human understanding?
(ਆਪਣੇ) ਮਨੁੱਖਾ ਸੁਭਾਉ ਅਨੁਸਾਰ ਤੂੰ ਕੀਹ ਸੋਚਾਂ ਸੋਚਦਾ ਰਹਿੰਦਾ ਹੈਂ? ਬਾਣਿ = ਆਦਤ।
ਅੰਤਰਜਾਮੀ ਪੁਰਖੁ ਸੁਜਾਣੁ ॥
The All-knowing Lord is the Searcher of Hearts.
ਸਰਬ-ਵਿਆਪਕ ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ ਸਿਆਣਾ ਹੈ। ਸੁਜਾਣੁ = ਸਿਆਣਾ।
ਏਕ ਟੇਕ ਏਕੋ ਆਧਾਰੁ ॥
The One and only Lord is my Support and Protection.
(ਅਸਾਂ ਜੀਵਾਂ ਦੀ) ਉਹੀ ਟੇਕ ਹੈ ਉਹੀ ਆਸਰਾ ਹੈ। ਆਧਾਰੁ = ਆਸਰਾ।
ਸਭ ਕਿਛੁ ਜਾਣੈ ਸਿਰਜਣਹਾਰੁ ॥੩॥
The Creator Lord knows everything. ||3||
ਜੀਵਾਂ ਨੂੰ ਪੈਦਾ ਕਰਨ ਵਾਲਾ ਉਹ ਪ੍ਰਭੂ ਸਭ ਕੁਝ ਜਾਣਦਾ ਹੈ ॥੩॥
ਜਿਸੁ ਊਪਰਿ ਨਦਰਿ ਕਰੇ ਕਰਤਾਰੁ ॥
That person who is blessed by the Creator's Glance of Grace
ਕਰਤਾਰ ਜਿਸ ਮਨੁੱਖ ਉੱਤੇ ਮਿਹਰ ਦੀ ਨਿਗਾਹ ਕਰਦਾ ਹੈ,
ਤਿਸੁ ਜਨ ਕੇ ਸਭਿ ਕਾਜ ਸਵਾਰਿ ॥
all his affairs are resolved.
ਉਸ ਸੇਵਕ ਦੇ ਉਹ ਸਾਰੇ ਕੰਮ ਸਵਾਰਦਾ ਹੈ। ਸਭਿ = ਸਾਰੇ। ਸਵਾਰਿ = ਸਵਾਰੇ, ਸਵਾਰਦਾ ਹੈ।
ਤਿਸ ਕਾ ਰਾਖਾ ਏਕੋ ਸੋਇ ॥
The One Lord is his Protector.
ਉਸ ਮਨੁੱਖ ਦਾ ਰਾਖਾ ਉਹ ਪਰਮਾਤਮਾ ਆਪ ਹੀ ਬਣਿਆ ਰਹਿੰਦਾ ਹੈ। ਤਿਸ ਕਾ = {ਸੰਬੰਧਕ 'ਕਾ' ਦੇ ਕਾਰਨ ਲਫ਼ਜ਼ 'ਤਿਸੁ' ਦਾ (ੁ) ਉਡ ਗਿਆ ਹੈ}
ਜਨ ਨਾਨਕ ਅਪੜਿ ਨ ਸਾਕੈ ਕੋਇ ॥੪॥੪॥੧੭॥
O servant Nanak, no one can equal him. ||4||4||17||
ਹੇ ਦਾਸ ਨਾਨਕ! (ਜਗਤ ਦਾ ਕੋਈ ਜੀਵ) ਉਸ ਦੀ ਬਰਾਬਰੀ ਨਹੀਂ ਕਰ ਸਕਦਾ ॥੪॥੪॥੧੭॥