ਗਉੜੀ ਮਹਲਾ ੫ ॥
Gauree, Fifth Mehl:
ਗਊੜੀ ਪਾਤਸ਼ਾਹੀ ਪੰਜਵੀ।
ਸੋ ਕਿਛੁ ਕਰਿ ਜਿਤੁ ਮੈਲੁ ਨ ਲਾਗੈ ॥
Do only that, by which no filth or pollution shall stick to you.
(ਹੇ ਭਾਈ!) ਉਹ (ਧਾਰਮਿਕ) ਉੱਦਮ ਕਰ, ਜਿਸ ਦੇ ਕਰਨ ਨਾਲ ਤੇਰੇ ਮਨ ਨੂੰ ਵਿਕਾਰਾਂ ਦੀ ਮੈਲ ਨ ਲੱਗ ਸਕੇ, ਜਿਤੁ = ਜਿਸ (ਦੇ ਕਰਨ) ਨਾਲ।
ਹਰਿ ਕੀਰਤਨ ਮਹਿ ਏਹੁ ਮਨੁ ਜਾਗੈ ॥੧॥ ਰਹਾਉ ॥
Let your mind remain awake and aware, singing the Kirtan of the Lord's Praises. ||1||Pause||
ਤੇ ਤੇਰਾ ਇਹ ਮਨ ਪਰਮਾਤਮਾ ਦੀ ਸਿਫ਼ਤ-ਸਾਲਾਹ ਵਿਚ ਟਿਕ ਕੇ (ਵਿਕਾਰਾਂ ਦੇ ਹੱਲਿਆਂ ਵਲੋਂ) ਸੁਚੇਤ ਰਹੇ ॥੧॥ ਰਹਾਉ ॥ ਜਾਗੈ = ਜਾਗਦਾ ਰਹੇ, ਵਿਕਾਰਾਂ ਵਲੋਂ ਸੁਚੇਤ ਰਹੇ ॥੧॥ ਰਹਾਉ ॥
ਏਕੋ ਸਿਮਰਿ ਨ ਦੂਜਾ ਭਾਉ ॥
Meditate in remembrance on the One Lord; do not be in love with duality.
(ਹੇ ਭਾਈ!) ਸਿਰਫ਼ ਇਕ ਪਰਮਾਤਮਾ ਦਾ ਨਾਮ ਜਪ, ਕਿਸੇ ਹੋਰ ਦਾ ਪਿਆਰ (ਆਪਣੇ ਮਨ ਵਿਚ) ਨਾਹ ਲਿਆ। ਦੂਜਾ ਭਾਉ = ਪਰਮਾਤਮਾ ਤੋਂ ਬਿਨਾ ਕਿਸੇ ਹੋਰ ਦਾ ਪਿਆਰ।
ਸੰਤਸੰਗਿ ਜਪਿ ਕੇਵਲ ਨਾਉ ॥੧॥
In the Society of the Saints, chant only the Name. ||1||
ਸਾਧ ਸੰਗਤਿ ਵਿਚ ਟਿਕ ਕੇ ਸਿਰਫ਼ ਪਰਮਾਤਮਾ ਦਾ ਨਾਮ ਜਪਿਆ ਕਰ ॥੧॥ ਸੰਗਿ = ਸੰਗਤਿ ਵਿਚ ॥੧॥
ਕਰਮ ਧਰਮ ਨੇਮ ਬ੍ਰਤ ਪੂਜਾ ॥
The karma of good actions, the Dharma of righteous living, religious rituals, fasts and worship
(ਹੇ ਭਾਈ! ਮਿਥੇ ਹੋਏ) ਧਾਰਮਿਕ ਕਰਮ, ਵਰਤ ਪੂਜਾ ਆਦਿਕ (ਬਣਾਏ ਹੋਏ) ਨੇਮ-
ਪਾਰਬ੍ਰਹਮ ਬਿਨੁ ਜਾਨੁ ਨ ਦੂਜਾ ॥੨॥
- practice these, but do not know any other than the Supreme Lord God. ||2||
ਪਰਮਾਤਮਾ ਦੇ ਸਿਮਰਨ ਤੋਂ ਬਿਨਾ ਅਜੇਹੇ ਕਿਸੇ ਦੂਜੇ ਕੰਮ ਨੂੰ (ਉੱਚੇ ਆਤਮਕ ਜੀਵਨ ਵਾਸਤੇ ਸਹਾਇਕ) ਨਾਹ ਸਮਝ ॥੨॥ ਜਾਨੁ ਨ = ਨਾਹ ਸਮਝ ॥੨॥
ਤਾ ਕੀ ਪੂਰਨ ਹੋਈ ਘਾਲ ॥
Their works are brought to fruition,
(ਹੇ ਭਾਈ! ਸਿਰਫ਼) ਉਸ ਮਨੁੱਖ ਦੀ ਮਿਹਨਤ ਸਫਲ ਹੁੰਦੀ ਹੈ, ਘਾਲ = ਮਿਹਨਤ।
ਜਾ ਕੀ ਪ੍ਰੀਤਿ ਅਪੁਨੇ ਪ੍ਰਭ ਨਾਲਿ ॥੩॥
if they place their love in God. ||3||
ਜਿਸ ਦੀ ਪ੍ਰੀਤਿ ਆਪਣੇ ਪਰਮਾਤਮਾ ਦੇ ਨਾਲ ਬਣੀ ਹੋਈ ਹੈ ॥੩॥ ਜਾ ਕੀ = ਜਿਸ (ਮਨੁੱਖ) ਦੀ ॥੩॥
ਸੋ ਬੈਸਨੋ ਹੈ ਅਪਰ ਅਪਾਰੁ ॥
Infinitely invaluable is that Vaishnaav, that worshipper of Vishnu,
(ਕਰਮ ਧਰਮ ਨੇਮ ਬ੍ਰਤ ਪੂਜਾ ਕਰਨ ਵਾਲਾ ਮਨੁੱਖ ਅਸਲ ਬੈਸਨੋ ਨਹੀਂ ਹੈ) ਉਹ ਬੈਸਨੋ ਪਰੇ ਤੋਂ ਪਰੇ ਤੇ ਸ੍ਰੇਸ਼ਟ ਹੈ, ਬੈਸਨੋ = ਵਿਸ਼ਨੂ ਦਾ ਭਗਤ। ਅਪਰ ਅਪਾਰੁ = ਪਰੇ ਤੋਂ ਪਰੇ, ਬਹੁਤ ਸ੍ਰੇਸ਼ਟ।
ਕਹੁ ਨਾਨਕ ਜਿਨਿ ਤਜੇ ਬਿਕਾਰ ॥੪॥੯੬॥੧੬੫॥
says Nanak, who has renounced corruption. ||4||96||165||
ਨਾਨਕ ਆਖਦਾ ਹੈ- ਜਿਸ ਨੇ (ਸਾਧ ਸੰਗਤਿ ਵਿਚ ਟਿਕ ਕੇ ਸਿਮਰਨ ਦੀ ਬਰਕਤਿ ਨਾਲ ਆਪਣੇ ਅੰਦਰੋਂ) ਸਾਰੇ ਵਿਕਾਰ ਦੂਰ ਕਰ ਲਏ ਹਨ ॥੪॥੯੬॥੧੬੫॥ ਜਿਨਿ = ਜਿਸ ਨੇ ॥੪॥