ਕਬੀਰ ਜਾ ਘਰ ਸਾਧ ਨ ਸੇਵੀਅਹਿ ਹਰਿ ਕੀ ਸੇਵਾ ਨਾਹਿ ॥
Kabeer, those houses in which neither the Holy nor the Lord are served
ਹੇ ਕਬੀਰ! (ਠਾਕੁਰਾਂ ਦੀ ਪੂਜਾ ਤੇ ਹਰੇਕ ਦਿਨ-ਦਿਹਾਰ ਸਮੇ ਬ੍ਰਾਹਮਣ ਦੀ ਸੇਵਾ-ਬੱਸ! ਇਹ ਹੈ ਸਿੱਖਿਆ ਜੋ ਬ੍ਰਾਹਮਣ ਦੇਵਤਾ ਆਪਣੇ ਸ਼ਰਧਾਲੂਆਂ ਨੂੰ ਦੇ ਰਿਹਾ ਹੈ। ਸ਼ਰਧਾਲੂ ਵਿਚਾਰੇ ਭੀ ਠਾਕੁਰ-ਪੂਜਾ ਤੇ ਬ੍ਰਾਹਮਣ ਦੀ ਸੇਵਾ ਕਰ ਕੇ ਆਪਣੇ ਆਪ ਨੂੰ ਸੁਚੱਜੇ ਤੇ ਸੁੱਚੇ ਹਿੰਦੂ ਸਮਝ ਲੈਂਦੇ ਹਨ; ਪਰ ਅਸਲ ਗੱਲ ਇਹ ਹੈ ਕਿ) ਜਿਨ੍ਹਾਂ ਘਰਾਂ ਵਿਚ ਨੇਕ ਬੰਦਿਆਂ ਦੀ ਸੇਵਾ ਨਹੀਂ ਹੁੰਦੀ, ਤੇ ਪਰਮਾਤਮਾ ਦੀ ਭਗਤੀ ਨਹੀਂ ਕੀਤੀ ਜਾਂਦੀ, ਜਾ ਘਰ = ਜਿਨ੍ਹਾਂ ਘਰਾਂ ਵਿਚ। ਸਾਧ = ਭਲੇ ਮਨੁੱਖ, ਉਹ ਬੰਦੇ ਜਿਨ੍ਹਾਂ ਆਪਣੇ ਮਨ ਨੂੰ ਸਾਧ ਲਿਆ ਹੈ, ਸਤ-ਸੰਗੀ। ਨ ਸੇਵੀਅਹਿ = ਨਹੀਂ ਸੇਵੇ ਜਾਂਦੇ। ਸੇਵਾ = ਪੂਜਾ, ਭਗਤੀ।
ਤੇ ਘਰ ਮਰਹਟ ਸਾਰਖੇ ਭੂਤ ਬਸਹਿ ਤਿਨ ਮਾਹਿ ॥੧੯੨॥
- those houses are like cremation grounds; demons dwell within them. ||192||
ਉਹ ਘਰ (ਭਾਵੇਂ ਕਿਤਨੇ ਹੀ ਸੁੱਚੇ ਤੇ ਸਾਫ਼ ਰੱਖੇ ਜਾਂਦੇ ਹੋਣ) ਮਸਾਣਾਂ ਵਰਗੇ ਹਨ, ਉਹਨਾਂ ਘਰਾਂ ਵਿਚ (ਮਨੁੱਖ ਨਹੀਂ) ਭੂਤਨੇ ਵੱਸਦੇ ਹਨ ॥੧੯੨॥ ਤੇ ਘਰ = ਉਹ (ਸਾਰੇ) ਘਰ। ਮਰਹਟ = ਮਰਘਟ, ਮਸਾਣ। ਸਾਰਖੇ = ਵਰਗੇ ॥੧੯੨॥