ਸਾਜਨ ਸੰਤ ਕਰਹੁ ਇਹੁ ਕਾਮੁ ॥

O friends, O Saints, make this your work.

ਹੇ ਸੱਜਣ ਜਨੋ! ਹੇ ਸੰਤ ਜਨੋ! ਇਹ ਕੰਮ ਕਰੋ,

ਆਨ ਤਿਆਗਿ ਜਪਹੁ ਹਰਿ ਨਾਮੁ ॥

Renounce everything else, and chant the Name of the Lord.

ਹੋਰ ਸਾਰੇ (ਆਹਰ) ਛੱਡ ਕੇ ਪ੍ਰਭੂ ਦਾ ਨਾਮ ਜਪਹੁ। ਆਨ = ਹੋਰ। ਤਿਆਗਿ = ਛੱਡ ਕੇ।

ਸਿਮਰਿ ਸਿਮਰਿ ਸਿਮਰਿ ਸੁਖ ਪਾਵਹੁ ॥

Meditate, meditate, meditate in remembrance of Him, and find peace.

ਸਦਾ ਸਿਮਰੋ ਤੇ ਸਿਮਰ ਕੇ ਸੁਖ ਹਾਸਲ ਕਰੋ;

ਆਪਿ ਜਪਹੁ ਅਵਰਹ ਨਾਮੁ ਜਪਾਵਹੁ ॥

Chant the Naam yourself, and inspire others to chant it.

ਪ੍ਰਭੂ ਦਾ ਨਾਮ ਆਪ ਜਪਹੁ ਤੇ ਹੋਰਨਾਂ ਨੂੰ ਭੀ ਜਪਾਵਹੁ। ਅਵਰਹ = ਹੋਰਨਾਂ ਨੂੰ।

ਭਗਤਿ ਭਾਇ ਤਰੀਐ ਸੰਸਾਰੁ ॥

By loving devotional worship, you shall cross over the world-ocean.

ਪ੍ਰਭੂ ਦੀ ਭਗਤੀ ਵਿਚ ਨਿਹੁਂ ਲਾਇਆਂ ਇਹ ਸੰਸਾਰ (ਸਮੁੰਦਰ) ਤਰੀਦਾ ਹੈ, ਭਗਤਿ ਭਾਇ = ਭਗਤੀ ਦੇ ਪਿਆਰ ਨਾਲ।

ਬਿਨੁ ਭਗਤੀ ਤਨੁ ਹੋਸੀ ਛਾਰੁ ॥

Without devotional meditation, the body will be just ashes.

ਭਗਤੀ ਤੋਂ ਬਿਨਾ ਇਹ ਸਰੀਰ ਕਿਸੇ ਕੰਮ ਨਹੀਂ। ਛਾਰੁ = ਸੁਆਹ, ਵਿਅਰਥ।

ਸਰਬ ਕਲਿਆਣ ਸੂਖ ਨਿਧਿ ਨਾਮੁ ॥

All joys and comforts are in the treasure of the Naam.

ਪ੍ਰਭੂ ਦਾ ਨਾਮ ਭਲੇ ਭਾਗਾਂ ਤੇ ਸਾਰੇ ਸੁਖਾਂ ਦਾ ਖ਼ਜ਼ਾਨਾ ਹੈ, ਕਲਿਆਣ = ਭਲੇ ਭਾਗ। ਨਿਧਿ = ਖ਼ਜ਼ਾਨਾ।

ਬੂਡਤ ਜਾਤ ਪਾਏ ਬਿਸ੍ਰਾਮੁ ॥

Even the drowning can reach the place of rest and safety.

(ਨਾਮ ਜਪਿਆਂ ਵਿਕਾਰਾਂ ਵਿਚ) ਡੁੱਬਦੇ ਜਾਂਦੇ ਨੂੰ ਆਸਰਾ ਟਿਕਾਣਾ ਮਿਲਦਾ ਹੈ; ਬੂਡਤ ਜਾਤ = ਡੁੱਬਦਾ ਜਾਂਦਾ। ਬਿਸ੍ਰਾਮੁ = ਟਿਕਾਣਾ।

ਸਗਲ ਦੂਖ ਕਾ ਹੋਵਤ ਨਾਸੁ ॥

All sorrows shall vanish.

(ਤੇ) ਸਾਰੇ ਦੁੱਖਾਂ ਦਾ ਨਾਸ ਹੋ ਜਾਂਦਾ ਹੈ।

ਨਾਨਕ ਨਾਮੁ ਜਪਹੁ ਗੁਨਤਾਸੁ ॥੫॥

O Nanak, chant the Naam, the treasure of excellence. ||5||

(ਤਾਂ ਤੇ) ਹੇ ਨਾਨਕ! ਨਾਮ ਜਪਹੁ, (ਨਾਮ ਹੀ) ਗੁਣਾਂ ਦਾ ਖ਼ਜ਼ਾਨਾ (ਹੈ) ॥੫॥ ਗੁਣ ਤਾਸੁ = ਗੁਣਾਂ ਦਾ ਖ਼ਜ਼ਾਨਾ ॥੫॥