ਕਬੀਰ ਮਾਟੀ ਕੇ ਹਮ ਪੂਤਰੇ ਮਾਨਸੁ ਰਾਖਿਓੁ ਨਾਉ

Kabeer, we are puppets of clay, but we take the name of mankind.

ਹੇ ਕਬੀਰ! ਅਸੀਂ ਮਿੱਟੀ ਦੀਆਂ ਪੁਤਲੀਆਂ ਹਾਂ, ਅਸਾਂ ਆਪਣੇ ਆਪ ਦਾ ਨਾਮ ਤਾਂ ਮਨੁੱਖ ਰੱਖ ਲਿਆ ਹੈ (ਪਰ ਰਹੇ ਅਸੀਂ ਮਿੱਟੀ ਦੇ ਹੀ ਪੁਤਲੇ, ਕਿਉਂਕਿ ਜਿਸ ਪਰਮਾਤਮਾ ਨੇ ਅਸਾਡਾ ਇਹ ਪੁਤਲਾ ਸਜਾ ਕੇ ਇਸ ਵਿਚ ਆਪਣੀ ਜੋਤਿ ਪਾਈ ਹੈ ਉਸ ਨੂੰ ਵਿਸਾਰ ਕੇ ਮਿੱਟੀ ਨਾਲ ਹੀ ਪਿਆਰ ਕਰ ਰਹੇ ਹਾਂ); ਪੂਤਰੇ = ਪੁਤਲੇ। ਰਾਖਿਓ‍ੁ = ('ੳ' ਦੇ ਨਾਲ ਦੋ ਲਗਾਂ ਹਨ (ੋ) ਅਤੇ (ੁ)। ਅਸਲ ਲਫ਼ਜ਼ 'ਰਾਖਿਓ' ਹੈ, ਇਥੇ ਪਾਠ ਦੀ ਚਾਲ ਨੂੰ ਠੀਕ ਰੱਖਣ ਲਈ 'ਰਾਖਿਉ' ਪੜ੍ਹਨਾ ਹੈ)

ਚਾਰਿ ਦਿਵਸ ਕੇ ਪਾਹੁਨੇ ਬਡ ਬਡ ਰੂੰਧਹਿ ਠਾਉ ॥੬੪॥

We are guests here for only a few days, but we take up so much space. ||64||

ਅਸੀਂ ਇਥੇ ਚਾਰ ਦਿਨਾਂ ਲਈ ਪ੍ਰਾਹੁਣੇ ਹਾਂ ਪਰ ਵਧੀਕ ਵਧੀਕ ਥਾਂ ਮੱਲਦੇ ਜਾ ਰਹੇ ਹਾਂ ॥੬੪॥ ਪਾਹੁਨੇ = ਪ੍ਰਾਹੁਣੇ। ਰੂੰਧਹਿ = ਅਸੀਂ ਮੱਲਦੇ ਹਾਂ। ਠਾਉ = ਥਾਂ। ਬਡ ਬਡ = ਵਧੀਕ ਵਧੀਕ, ਹੋਰ ਹੋਰ। ਮਾਨਸੁ = ਮਨੁੱਖ ॥੬੪॥