ਸਲੋਕ ਮਃ

Salok, Third Mehl:

ਸਲੋਕ ਤੀਜੀ ਪਾਤਿਸ਼ਾਹੀ।

ਬਾਬੀਹਾ ਖਸਮੈ ਕਾ ਮਹਲੁ ਜਾਣਹੀ ਮਹਲੁ ਦੇਖਿ ਅਰਦਾਸਿ ਪਾਇ

O rainbird, you do not know the Mansion of your Lord and Master's Presence. Offer your prayers to see this Mansion.

ਹੇ (ਜੀਵ) ਪਪੀਹੇ! ਤੂੰ ਆਪਣੇ ਮਾਲਕ ਦਾ ਘਰ ਨਹੀਂ ਜਾਣਦਾ (ਤਾਹੀਂਏ ਮਾਇਆ ਦੀ ਤ੍ਰਿਸ਼ਨਾ ਨਾਲ ਆਤੁਰ ਹੋ ਰਿਹਾ ਹੈਂ), (ਮਾਲਕ ਦਾ) ਘਰ ਵੇਖਣ ਲਈ ਅਰਜ਼ੋਈ ਕਰ। ਨ ਜਾਣਹੀ = ਨ ਜਾਣਹਿ, ਤੂੰ ਨਹੀਂ ਜਾਣਦਾ।

ਆਪਣੈ ਭਾਣੈ ਬਹੁਤਾ ਬੋਲਹਿ ਬੋਲਿਆ ਥਾਇ ਪਾਇ

You speak as you please, but your speech is not accepted.

(ਜਿਤਨਾ ਚਿਰ) ਤੂੰ ਆਪਣੇ (ਮਨ ਦੀ) ਮਰਜ਼ੀ ਪਿੱਛੇ ਤੁਰ ਕੇ ਬਹੁਤਾ ਬੋਲਦਾ ਹੈਂ, ਇਹ ਬੋਲਣਾ ਪ੍ਰਵਾਨ ਨਹੀਂ ਹੁੰਦਾ। ਆਪਣੈ ਭਾਣੈ = ਆਪਣੇ ਮਨ ਦੀ ਮਰਜ਼ੀ ਵਿਚ ਤੁਰ ਕੇ। ਥਾਇ ਨ ਪਾਇ = ਕਬੂਲ ਨਹੀਂ ਹੁੰਦਾ।

ਖਸਮੁ ਵਡਾ ਦਾਤਾਰੁ ਹੈ ਜੋ ਇਛੇ ਸੋ ਫਲ ਪਾਇ

Your Lord and Master is the Great Giver; whatever you desire, you shall receive from Him.

(ਹੇ ਜੀਵ!) ਮਾਲਕ ਬੜੀਆਂ ਬਖ਼ਸ਼ਸ਼ਾਂ ਕਰਨ ਵਾਲਾ ਹੈ (ਉਸ ਦੇ ਦਰ ਤੇ ਪਿਆਂ) ਜੋ ਮੰਗੀਏ ਸੋ ਮਿਲ ਜਾਂਦਾ ਹੈ।

ਬਾਬੀਹਾ ਕਿਆ ਬਪੁੜਾ ਜਗਤੈ ਕੀ ਤਿਖ ਜਾਇ ॥੧॥

Not only the thirst of the poor rainbird, but the thirst of the whole world is quenched. ||1||

ਇਹ (ਜੀਵ) ਪਪੀਹਾ ਵਿਚਾਰਾ ਕੀਹ ਹੈ? (ਪ੍ਰਭੂ ਦੇ ਦਰ ਤੇ ਅਰਜ਼ੋਈ ਕੀਤਿਆਂ) ਸਾਰੇ ਜਗਤ ਦੀ (ਮਾਇਆ ਦੀ) ਤ੍ਰੇਹ ਮਿਟ ਜਾਂਦੀ ਹੈ ॥੧॥ ਬਪੁੜਾ = ਵਿਚਾਰਾ। ਤਿਖ = ਤ੍ਰੇਹ ॥੧॥