ਗੋਂਡ ॥
Gond:
ਗੋਂਡ।
ਜੈਸੇ ਮੰਦਰ ਮਹਿ ਬਲਹਰ ਨਾ ਠਾਹਰੈ ॥
As the house will not stand when the supporting beams are removed from within it,
ਜਿਵੇਂ ਘਰ ਵਿਚ ਸ਼ਤੀਰ ਹੈ (ਸ਼ਤੀਰ ਤੋਂ ਬਿਨਾ ਘਰ ਦਾ ਛੱਤ) ਨਹੀਂ ਠਹਿਰ ਸਕਦਾ, ਮੰਦਰ = ਘਰ। ਬਲਹਰ = ਵਲਾ, ਸ਼ਤੀਰ। ਠਾਹਰੈ = ਟਿਕਦਾ।
ਨਾਮ ਬਿਨਾ ਕੈਸੇ ਪਾਰਿ ਉਤਰੈ ॥
just so, without the Naam, the Name of the Lord, how can anyone be carried across?
ਇਸੇ ਤਰ੍ਹਾਂ ਪ੍ਰਭੂ ਤੇ ਨਾਮ ਤੋਂ ਬਿਨਾ (ਮਨੁੱਖ ਦਾ ਮਨ ਸੰਸਾਰ-ਸਮੁੰਦਰ ਦੇ ਘੁੰਮਣ-ਘੇਰਾਂ ਵਿਚੋਂ) ਪਾਰ ਨਹੀਂ ਲੰਘ ਸਕਦਾ।
ਕੁੰਭ ਬਿਨਾ ਜਲੁ ਨਾ ਟੀਕਾਵੈ ॥
Without the pitcher, the water is not contained;
ਜਿਵੇਂ ਘੜੇ ਤੋਂ ਬਿਨਾ ਪਾਣੀ ਨਹੀਂ ਟਿਕ ਸਕਦਾ, ਕੁੰਭ = ਘੜਾ।
ਸਾਧੂ ਬਿਨੁ ਐਸੇ ਅਬਗਤੁ ਜਾਵੈ ॥੧॥
just so, without the Holy Saint, the mortal departs in misery. ||1||
ਤਿਵੇਂ ਗੁਰੂ ਤੋਂ ਬਿਨਾ (ਮਨੁੱਖ ਦਾ ਮਨ ਨਹੀਂ ਟਿਕਦਾ ਤੇ ਮਨੁੱਖ ਦੁਨੀਆ ਤੋਂ) ਭੈੜੇ ਹਾਲ ਹੀ ਜਾਂਦਾ ਹੈ ॥੧॥ ਸਾਧੂ = ਗੁਰੂ। ਅਬਗਤੁ = ਅਵਗਤਾ ਗਤੀ ਤੋਂ ਬਿਨਾ, ਮੁਕਤੀ ਤੋਂ ਬਿਨਾ, ਭੈੜੇ ਹਾਲ ਹੀ ॥੧॥
ਜਾਰਉ ਤਿਸੈ ਜੁ ਰਾਮੁ ਨ ਚੇਤੈ ॥
One who does not remember the Lord - let him burn;
ਮੈਂ ਉਸ (ਮਨ) ਨੂੰ ਸਾੜ ਦਿਆਂ ਜੋ ਪ੍ਰਭੂ ਨੂੰ ਨਹੀਂ ਸਿਮਰਦਾ, ਜਾਰਉ = ਮੈਂ ਸਾੜ ਦਿਆਂ। ਤਿਸੈ = ਉਸ (ਨਾਮ ਨੂੰ)।
ਤਨ ਮਨ ਰਮਤ ਰਹੈ ਮਹਿ ਖੇਤੈ ॥੧॥ ਰਹਾਉ ॥
his body and mind have remained absorbed in this field of the world. ||1||Pause||
ਤੇ ਸਦਾ ਸਰੀਰਕ ਭੋਗਾਂ ਵਿਚ ਹੀ ਖਚਿਤ ਰਹਿੰਦਾ ਹੈ ॥੧॥ ਰਹਾਉ ॥ ਤਨ ਮਨ = ਤਨੋਂ ਮਨੋਂ, ਪੂਰਨ ਤੌਰ ਤੇ। ਰਮਤ ਰਹੈ = ਮਾਣਦਾ ਰਹੇ। ਮਹਿ ਖੇਤੈ = ਖੇਤੈ ਮਹਿ, ਸਰੀਰ ਵਿਚ ਹੀ, ਸਰੀਰਕ ਭੋਗਾਂ ਵਿਚ ਹੀ ॥੧॥ ਰਹਾਉ ॥
ਜੈਸੇ ਹਲਹਰ ਬਿਨਾ ਜਿਮੀ ਨਹੀ ਬੋਈਐ ॥
Without a farmer, the land is not planted;
ਜਿਵੇਂ ਕਿਸਾਨ ਤੋਂ ਬਿਨਾ ਜ਼ਮੀਨ ਨਹੀਂ ਬੀਜੀ ਜਾ ਸਕਦੀ, ਹਲਹਰ = ਹਲਧਰ, ਕਿਸਾਨ। ਜਿਮੀ = ਭੋਇਂ, ਜ਼ਮੀਨ।
ਸੂਤ ਬਿਨਾ ਕੈਸੇ ਮਣੀ ਪਰੋਈਐ ॥
without a thread, how can the beads be strung?
ਸੂਤਰ ਤੋਂ ਬਿਨਾ ਮਣਕੇ ਪਰੋਏ ਨਹੀਂ ਜਾ ਸਕਦੇ। ਮਣੀ = ਮਣਕੇ।
ਘੁੰਡੀ ਬਿਨੁ ਕਿਆ ਗੰਠਿ ਚੜ੍ਹਾਈਐ ॥
Without a loop, how can the knot be tied?
ਘੁੰਡੀ ਤੋਂ ਬਿਨਾ ਗੰਢ ਨਹੀਂ ਪਾਈ ਜਾ ਸਕਦੀ; ਗੰਠਿ = ਗੰਢ।
ਸਾਧੂ ਬਿਨੁ ਤੈਸੇ ਅਬਗਤੁ ਜਾਈਐ ॥੨॥
Just so, without the Holy Saint, the mortal departs in misery. ||2||
ਤਿਵੇਂ ਹੀ ਗੁਰੂ ਦੀ ਸ਼ਰਨ ਤੋਂ ਬਿਨਾ ਮਨੁੱਖ ਭੈੜੇ ਹਾਲ ਹੀ ਜਾਂਦਾ ਹੈ ॥੨॥
ਜੈਸੇ ਮਾਤ ਪਿਤਾ ਬਿਨੁ ਬਾਲੁ ਨ ਹੋਈ ॥
Without a mother or father there is no child;
ਜਿਵੇਂ ਮਾਂ ਪਿਉ (ਦੇ ਮੇਲ) ਤੋਂ ਬਿਨਾ ਬਾਲ ਨਹੀਂ ਜੰਮਦਾ,
ਬਿੰਬ ਬਿਨਾ ਕੈਸੇ ਕਪਰੇ ਧੋਈ ॥
just so, without water, how can the clothes be washed?
ਪਾਣੀ ਤੋਂ ਬਿਨਾ ਕੱਪੜੇ ਨਹੀਂ ਧੁਪਦੇ, ਬਿੰਬ = ਪਾਣੀ।
ਘੋਰ ਬਿਨਾ ਕੈਸੇ ਅਸਵਾਰ ॥
Without a horse, how can there be a rider?
ਘੋੜੇ ਤੋਂ ਬਿਨਾ ਮਨੁੱਖ ਅਸਵਾਰ ਨਹੀਂ ਅਖਵਾ ਸਕਦਾ, ਘੋਰ = ਘੋੜਾ।
ਸਾਧੂ ਬਿਨੁ ਨਾਹੀ ਦਰਵਾਰ ॥੩॥
Without the Holy Saint, one cannot reach the Court of the Lord. ||3||
ਤਿਵੇਂ ਗੁਰੂ ਤੋਂ ਬਿਨਾ ਪ੍ਰਭੂ ਦੇ ਦਰ ਦੀ ਪ੍ਰਾਪਤੀ ਨਹੀਂ ਹੁੰਦੀ ॥੩॥ ਦਰਵਾਰ = ਪ੍ਰਭੂ ਦਾ ਦਰ ॥੩॥
ਜੈਸੇ ਬਾਜੇ ਬਿਨੁ ਨਹੀ ਲੀਜੈ ਫੇਰੀ ॥
Just as without music, there is no dancing,
ਸਾਜ਼ਾਂ ਤੋਂ ਬਿਨਾ ਜਿਵੇਂ ਨਾਚ ਨਹੀਂ ਹੋ ਸਕਦਾ, ਨਹੀ ਲੀਜੈ ਫੇਰੀ = ਨਾਚ ਨਹੀਂ ਹੋ ਸਕਦਾ।
ਖਸਮਿ ਦੁਹਾਗਨਿ ਤਜਿ ਅਉਹੇਰੀ ॥
the bride rejected by her husband is dishonored.
(ਤਿਵੇਂ ਖਸਮ ਤੋਂ ਬਿਨਾ ਇਸਤ੍ਰੀ ਸੁਹਾਗਣ ਨਹੀਂ ਹੋ ਸਕਦੀ) ਦੁਹਾਗਣ (ਭੈੜੇ ਸੁਭਾਉ ਵਾਲੀ ਇਸਤ੍ਰੀ) ਨੂੰ ਖਸਮ ਨੇ ਤਿਆਗ ਕੇ ਸਦਾ ਦੁਰਕਾਰ ਹੀ ਦਿੱਤਾ ਹੁੰਦਾ ਹੈ। ਖਸਮਿ = ਖਸਮ ਨੇ। ਅਉਹੇਰੀ = {Skt. अवहेलित Disregarded, rejected ਦੁਰਕਾਰ ਦਿੱਤੀ।
ਕਹੈ ਕਬੀਰੁ ਏਕੈ ਕਰਿ ਕਰਨਾ ॥
Says Kabeer, do this one thing:
ਕਬੀਰ ਆਖਦਾ ਹੈ-ਇੱਕੋ ਹੀ ਕਰਨ-ਜੋਗ ਕੰਮ ਕਰ, ਕਰਨਾ = ਕਰਨ-ਯੋਗ ਕੰਮ।
ਗੁਰਮੁਖਿ ਹੋਇ ਬਹੁਰਿ ਨਹੀ ਮਰਨਾ ॥੪॥੬॥੯॥
become Gurmukh, and you shall never die again. ||4||6||9||
ਗੁਰੂ ਦੇ ਸਨਮੁਖ ਹੋ (ਤੇ ਨਾਮ ਸਿਮਰ) ਫਿਰ ਫਿਰ ਜੰਮਣਾ-ਮਰਨਾ ਨਹੀਂ ਪਏਗਾ ॥੪॥੬॥੯॥ ਬਹੁਰਿ = ਮੁੜ, ਫਿਰ ॥੪॥੬॥੯॥