ਮਃ ੫ ॥
Fifth Mehl:
ਪੰਜਵੀਂ ਪਾਤਿਸ਼ਾਹੀ।
ਸਚੀ ਬੈਸਕ ਤਿਨੑਾ ਸੰਗਿ ਜਿਨ ਸੰਗਿ ਜਪੀਐ ਨਾਉ ॥
The true society is the company of those who meditate on the Name of the Lord.
ਉਹਨਾਂ ਮਨੁੱਖਾਂ ਨਾਲ ਤੋੜ ਨਿਭਣ ਵਾਲੀ ਮੁਹੱਬਤ (ਕਰਨੀ ਚਾਹੀਦੀ ਹੈ) ਜਿਨ੍ਹਾਂ ਨਾਲ (ਬੈਠਿਆਂ ਪਰਮਾਤਮਾ ਦਾ) ਨਾਮ ਸਿਮਰਿਆ ਜਾ ਸਕੇ; ਸਚੀ = ਸਦਾ ਕਾਇਮ ਰਹਿਣ ਵਾਲੀ, ਤੋੜ ਨਿਭਣ ਵਾਲੀ। ਬੈਸਕ = ਬੈਠਕ। ਸੰਗਿ = ਨਾਲ।
ਤਿਨੑ ਸੰਗਿ ਸੰਗੁ ਨ ਕੀਚਈ ਨਾਨਕ ਜਿਨਾ ਆਪਣਾ ਸੁਆਉ ॥੨॥
Do not associate with those, O Nanak, who look out only for their own interests. ||2||
ਹੇ ਨਾਨਕ! ਜਿਨ੍ਹਾਂ ਨੂੰ (ਹਰ ਵੇਲੇ) ਆਪਣੀ ਹੀ ਗ਼ਰਜ਼ ਹੋਵੇ, ਉਹਨਾਂ ਨਾਲ ਸਾਥ ਨਹੀਂ ਕਰਨਾ ਚਾਹੀਦਾ ॥੨॥ ਸੰਗੁ = ਸਾਥ। ਸੁਆਉ = ਸੁਆਰਥ, ਗ਼ਰਜ਼ ॥੨॥