ਬਿਲਾਵਲੁ ਮਹਲਾ

Bilaaval, Fourth Mehl:

ਬਿਲਾਵਲ ਚੌਥੀ ਪਾਤਿਸ਼ਾਹੀ।

ਅਨਦ ਮੂਲੁ ਧਿਆਇਓ ਪੁਰਖੋਤਮੁ ਅਨਦਿਨੁ ਅਨਦ ਅਨੰਦੇ

I meditate on the source of bliss, the Sublime Primal Being; night and day, I am in ecstasy and bliss.

ਹੇ ਮਨ! ਜਿਸ ਮਨੁੱਖ ਨੇ ਆਨੰਦ ਦੇ ਸੋਮੇ ਉੱਤਮ ਪੁਰਖ ਪ੍ਰਭੂ ਦਾ ਨਾਮ ਸਿਮਰਿਆ, ਉਹ ਹਰ ਵੇਲੇ ਆਨੰਦ ਹੀ ਆਨੰਦ ਵਿਚ ਲੀਨ ਰਹਿੰਦਾ ਹੈ। ਅਨਦ ਮੂਲੁ = ਆਨੰਦ ਦਾ ਸੋਮਾ। ਪੁਰਖੋਤਮੁ = ਉੱਤਮ ਪੁਰਖ। ਅਨਦਿਨੁ = ਹਰ ਰੋਜ਼, ਹਰ ਵੇਲੇ। ਅਨੰਦੇ = ਆਨੰਦ ਵਿਚ ਹੀ।

ਧਰਮ ਰਾਇ ਕੀ ਕਾਣਿ ਚੁਕਾਈ ਸਭਿ ਚੂਕੇ ਜਮ ਕੇ ਛੰਦੇ ॥੧॥

The Righteous Judge of Dharma has no power over me; I have cast off all subservience to the Messenger of Death. ||1||

ਉਸ ਨੂੰ ਧਰਮਰਾਜ ਦੀ ਮੁਥਾਜੀ ਨਹੀਂ ਰਹਿੰਦੀ, ਉਹ ਮਨੁੱਖ ਜਮਰਾਜ ਦੇ ਭੀ ਸਾਰੇ ਡਰ ਮੁਕਾ ਦੇਂਦਾ ਹੈ ॥੧॥ ਕਾਣਿ = ਮੁਥਾਜੀ, ਧੌਂਸ, ਡਰ। ਸਭਿ = ਸਾਰੇ। ਚੂਕੇ = ਮੁੱਕ ਗਏ। ਛੰਦੇ = ਖ਼ੁਸ਼ਾਮਦਾਂ, ਮੁਲਾਹਜ਼ੇ ॥੧॥

ਜਪਿ ਮਨ ਹਰਿ ਹਰਿ ਨਾਮੁ ਗੋੁਬਿੰਦੇ

Meditate, O mind, on the Naam, the Name of the Lord of the Universe.

ਹੇ (ਮੇਰੇ) ਮਨ! ਹਰੀ ਗੋਬਿੰਦ ਦਾ ਨਾਮ ਸਦਾ ਜਪਿਆ ਕਰ। ਮਨ = ਹੇ ਮਨ! ਗਬਿੰਦੇ = {ਅੱਖਰ 'ਗ' ਦੇ ਨਾਲ ਦੋ ਲਗਾਂ ਹਨ: (ੋ) ਅਤੇ (ੁ) ਅਸਲ ਲਫ਼ਜ਼ 'ਗੋਬਿੰਦੇ' ਹੈ, ਇਥੇ 'ਗੁਬਿੰਦੇ' ਪੜ੍ਹਨਾ ਹੈ}।

ਵਡਭਾਗੀ ਗੁਰੁ ਸਤਿਗੁਰੁ ਪਾਇਆ ਗੁਣ ਗਾਏ ਪਰਮਾਨੰਦੇ ॥੧॥ ਰਹਾਉ

By great good fortune, I have found the Guru, the True Guru; I sing the Glorious Praises of the Lord of supreme bliss. ||1||Pause||

ਜਿਸ ਵੱਡੇ ਭਾਗਾਂ ਵਾਲੇ ਮਨੁੱਖ ਨੂੰ ਗੁਰੂ ਮਿਲ ਪਿਆ, ਉਹ ਸਭ ਤੋਂ ਉੱਚੇ ਆਨੰਦ ਦੇ ਮਾਲਕ-ਪ੍ਰਭੂ ਦੇ ਗੁਣ ਗਾਂਦਾ ਹੈ (ਸੋ, ਹੇ ਮਨ! ਗੁਰੂ ਦੀ ਸਰਨ ਪਉ) ॥੧॥ ਰਹਾਉ ॥ ਪਰਮਾਨੰਦੇ = ਸਭ ਤੋਂ ਉੱਚੇ ਆਨੰਦ ਦੇ ਮਾਲਕ-ਪ੍ਰਭੂ ਦੇ ॥੧॥ ਰਹਾਉ ॥

ਸਾਕਤ ਮੂੜ ਮਾਇਆ ਕੇ ਬਧਿਕ ਵਿਚਿ ਮਾਇਆ ਫਿਰਹਿ ਫਿਰੰਦੇ

The foolish faithless cynics are held captive by Maya; in Maya, they continue wandering, wandering around.

ਹੇ ਮਨ! ਪਰਮਾਤਮਾ ਨਾਲੋਂ ਟੁੱਟੇ ਹੋਏ ਮੂਰਖ ਮਨੁੱਖ ਮਾਇਆ (ਦੇ ਮੋਹ) ਵਿਚ ਬੱਝੇ ਰਹਿੰਦੇ ਹਨ, ਅਤੇ ਮਾਇਆ ਦੀ ਖ਼ਾਤਰ ਹੀ ਸਦਾ ਭਟਕਦੇ ਰਹਿੰਦੇ ਹਨ। ਸਾਕਤ = ਪਰਮਾਤਮਾ ਨਾਲੋਂ ਟੁੱਟੇ ਹੋਏ। ਮੂੜ = ਮੂਰਖ। ਬਧਿਕ = ਬੱਝੇ ਹੋਏ। ਫਿਰਹਿ = ਫਿਰਦੇ ਹਨ।

ਤ੍ਰਿਸਨਾ ਜਲਤ ਕਿਰਤ ਕੇ ਬਾਧੇ ਜਿਉ ਤੇਲੀ ਬਲਦ ਭਵੰਦੇ ॥੨॥

Burnt by desire, and bound by the karma of their past actions, they go round and round, like the ox at the mill press. ||2||

ਆਪਣੇ ਕੀਤੇ ਕਰਮਾਂ ਦੇ ਸੰਸਕਾਰਾਂ ਦੇ ਬੱਝੇ ਹੋਏ ਉਹ ਮਨੁੱਖ ਤ੍ਰਿਸ਼ਨਾ (ਦੀ ਅੱਗ) ਵਿਚ ਸੜਦੇ ਰਹਿੰਦੇ ਹਨ ਅਤੇ (ਜਨਮ ਮਰਨ ਦੇ ਗੇੜ ਵਿਚ) ਭੌਂਦੇ ਰਹਿੰਦੇ ਹਨ ਜਿਵੇਂ ਤੇਲੀਆਂ ਦੇ ਬਲਦ ਕੋਹਲੂ ਦੁਆਲੇ ਸਦਾ ਭੌਂਦੇ ਹਨ ॥੨॥ ਤ੍ਰਿਸਨਾ = ਲਾਲਚ (ਦੀ ਅੱਗ)। ਕਿਰਤ = ਪਿਛਲੇ ਕੀਤੇ ਕਰਮ। ਕੇ = ਦੇ ॥੨॥

ਗੁਰਮੁਖਿ ਸੇਵ ਲਗੇ ਸੇ ਉਧਰੇ ਵਡਭਾਗੀ ਸੇਵ ਕਰੰਦੇ

The Gurmukhs, who focus on serving the Guru, are saved; by great good fortune, they perform service.

ਹੇ ਮਨ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ ਪ੍ਰਭੂ ਦੀ ਸੇਵਾ-ਭਗਤੀ ਵਿਚ ਲੱਗ ਪਏ, ਉਹ (ਤ੍ਰਿਸ਼ਨਾ ਦੀ ਅੱਗ ਵਿਚ ਸੜਨ ਤੋਂ) ਬਚ ਗਏ। (ਪਰ, ਹੇ ਮਨ!) ਵੱਡੇ ਭਾਗਾਂ ਵਾਲੇ ਮਨੁੱਖ ਹੀ ਸੇਵਾ-ਭਗਤੀ ਕਰਦੇ ਹਨ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਸੇ = ਉਹ ਬੰਦੇ {ਬਹੁ-ਵਚਨ}। ਉਧਰੇ = (ਤ੍ਰਿਸ਼ਨਾ ਦੀ ਅੱਗ ਵਿਚ ਸੜਨ ਤੋਂ) ਬਚ ਜਾਂਦੇ ਹਨ। ਸੇਵ = ਸੇਵਾ-ਭਗਤੀ।

ਜਿਨ ਹਰਿ ਜਪਿਆ ਤਿਨ ਫਲੁ ਪਾਇਆ ਸਭਿ ਤੂਟੇ ਮਾਇਆ ਫੰਦੇ ॥੩॥

Those who meditate on the Lord obtain the fruits of their rewards, and the bonds of Maya are all broken. ||3||

ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹਨਾਂ ਨੇ (ਤ੍ਰਿਸ਼ਨਾ-ਅੱਗ ਵਿਚ ਸੜਨ ਤੋਂ ਬਚਣ ਦਾ) ਫਲ ਪ੍ਰਾਪਤ ਕਰ ਲਿਆ। ਉਹਨਾਂ ਦੀਆਂ ਮਾਇਆ ਦੀਆਂ ਸਾਰੀਆਂ ਹੀ ਫਾਹੀਆਂ ਟੁੱਟ ਜਾਂਦੀਆਂ ਹਨ ॥੩॥ ਸਭਿ ਫੰਦੇ = ਸਾਰੀਆਂ ਫਾਹੀਆਂ ॥੩॥

ਆਪੇ ਠਾਕੁਰੁ ਆਪੇ ਸੇਵਕੁ ਸਭੁ ਆਪੇ ਆਪਿ ਗੋਵਿੰਦੇ

He Himself is the Lord and Master, and He Himself is the servant. The Lord of the Universe Himself is all by Himself.

(ਪਰ ਹੇ ਮਨ!) ਪ੍ਰਭੂ ਆਪ ਹੀ (ਜੀਵਾਂ ਦਾ) ਮਾਲਕ ਹੈ (ਸਭ ਵਿਚ ਵਿਆਪਕ ਹੋ ਕੇ) ਆਪ ਹੀ (ਆਪਣੀ) ਸੇਵਾ-ਭਗਤੀ ਕਰਨ ਵਾਲਾ ਹੈ, ਹਰ ਥਾਂ ਗੋਬਿੰਦ-ਪ੍ਰਭੂ ਆਪ ਹੀ ਆਪ ਮੌਜੂਦ ਹੈ। ਆਪੇ = ਆਪ ਹੀ। ਸਭੁ = ਹਰ ਥਾਂ।

ਜਨ ਨਾਨਕ ਆਪੇ ਆਪਿ ਸਭੁ ਵਰਤੈ ਜਿਉ ਰਾਖੈ ਤਿਵੈ ਰਹੰਦੇ ॥੪॥੬॥

O servant Nanak, He Himself is All-pervading; as He keeps us, we remain. ||4||6||

ਹੇ ਦਾਸ ਨਾਨਕ! ਹਰ ਥਾਂ ਪ੍ਰਭੂ ਆਪ ਹੀ ਆਪ ਵੱਸ ਰਿਹਾ ਹੈ। ਜਿਵੇਂ ਉਹ (ਜੀਵਾਂ ਨੂੰ) ਰੱਖਦਾ ਹੈ ਉਸੇ ਤਰ੍ਹਾਂ ਹੀ ਜੀਵ ਜੀਵਨ ਨਿਰਬਾਹ ਕਰਦੇ ਹਨ (ਕੋਈ ਉਸ ਦਾ ਸਿਮਰਨ ਕਰਦੇ ਹਨ, ਕੋਈ ਮਾਇਆ ਵਿਚ ਭਟਕਦੇ ਹਨ) ॥੪॥੬॥ ਵਰਤੈ = ਮੌਜੂਦ ਹੈ ॥੪॥੬॥