ਮਃ ੫ ॥
Fifth Mehl:
ਪੰਜਵੀਂ ਪਾਤਿਸ਼ਾਹੀ।
ਸਿਮਰਤ ਸਿਮਰਤ ਪ੍ਰਭੁ ਆਪਣਾ ਸਭ ਫਲ ਪਾਏ ਆਹਿ ॥
Meditating, meditating in remembrance on my God, I have obtained all the fruits.
ਪ੍ਰਭੂ ਦਾ ਨਾਮ ਸਿਮਰ ਸਿਮਰ ਕੇ ਸਾਰੇ ਫਲ ਹਾਸਲ ਹੋ ਜਾਂਦੇ ਹਨ (ਭਾਵ, ਜਗਤ ਵਾਲੀਆਂ ਸਾਰੀਆਂ ਵਾਸ਼ਨਾ ਮੁੱਕ ਜਾਂਦੀਆਂ ਹਨ) ਆਹਿ = ਹਨ।
ਨਾਨਕ ਨਾਮੁ ਅਰਾਧਿਆ ਗੁਰ ਪੂਰੈ ਦੀਆ ਮਿਲਾਇ ॥੨॥
O Nanak, I worship the Naam, the Name of the Lord; the Perfect Guru has united me with the Lord. ||2||
ਹੇ ਨਾਨਕ! ਜਿਸ ਮਨੁੱਖ ਨੇ ਪੂਰੇ ਗੁਰੂ ਦੀ ਰਾਹੀਂ ਪ੍ਰਭੂ ਦਾ ਨਾਮ ਸਿਮਰਿਆ ਹੈ, ਗੁਰੂ ਨੇ ਉਸ ਨੂੰ ਪ੍ਰਭੂ ਨਾਲ ਮਿਲਾ ਦਿੱਤਾ ਹੈ ॥੨॥ ਗੁਰਿ = ਗੁਰੂ ਨੇ ॥੨॥