ਗਉੜੀ ਮਹਲਾ ੫ ॥
Gauree, Fifth Mehl:
ਗਊੜੀ ਪਾਤਸ਼ਾਹੀ ਪੰਜਵੀਂ।
ਮਨ ਧਰ ਤਰਬੇ ਹਰਿ ਨਾਮ ਨੋ ॥
O mind, cross over with the Support of the Lord's Name.
ਹੇ ਮਨ! ਪਰਮਾਤਮਾ ਦਾ ਨਾਮ (ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਆਸਰਾ ਹੈ। ਮਨ = ਹੇ ਮਨ! ਧਰ = ਆਸਰਾ। ਤਰਬੇ = ਤਰਨ ਵਾਸਤੇ। ਨਾਮਨੋ = {नामन्} ਨਾਮ।
ਸਾਗਰ ਲਹਰਿ ਸੰਸਾ ਸੰਸਾਰੁ ਗੁਰੁ ਬੋਹਿਥੁ ਪਾਰ ਗਰਾਮਨੋ ॥੧॥ ਰਹਾਉ ॥
The Guru is the boat to carry you across the world-ocean, through the waves of cynicism and doubt. ||1||Pause||
ਇਹ ਸੰਸਾਰ ਸਹਿਮ-ਫ਼ਿਕਰਾਂ ਦੀਆਂ ਲਹਿਰਾਂ ਨਾਲ ਭਰਿਆ ਹੋਇਆ ਸਮੁੰਦਰ ਹੈ। ਗੁਰੂ ਜਹਾਜ਼ ਹੈ ਜੋ ਇਸ ਵਿਚੋਂ ਪਾਰ ਲੰਘਾਣ ਦੇ ਸਮਰੱਥ ਹੈ ॥੧॥ ਰਹਾਉ ॥ ਸਾਗਰ = ਸਮੁੰਦਰ। ਸੰਸਾ = ਸਹਮ, ਫ਼ਿਕਰ। ਬੋਹਿਥੁ = ਜਹਾਜ਼। ਪਾਰ ਗਰਾਮਨੋ = ਪਾਰ ਲੰਘਣ ਲਈ ॥੧॥ ਰਹਾਉ ॥
ਕਲਿ ਕਾਲਖ ਅੰਧਿਆਰੀਆ ॥
In this Dark Age of Kali Yuga, there is only pitch darkness.
(ਹੇ ਭਾਈ! ਦੁਨੀਆ ਦੀ ਖ਼ਾਤਰ) ਝਗੜੇ-ਬਖੇੜੇ (ਇਕ ਐਸੀ) ਕਾਲਖ ਹੈ (ਜੋ ਮਨੁੱਖ ਦੇ ਮਨ ਵਿਚ ਮੋਹ ਦਾ) ਹਨੇਰਾ ਪੈਦਾ ਕਰਦੀ ਹੈ। ਕਲਿ = {कलि} (ਮਾਇਆ ਦੀ ਖ਼ਾਤਰ) ਝਗੜਾ ਬਖੇੜਾ। ਅੰਧਿਆਰੀਆ = ਹਨੇਰਾ ਪੈਦਾ ਕਰਨ ਵਾਲੀ।
ਗੁਰ ਗਿਆਨ ਦੀਪਕ ਉਜਿਆਰੀਆ ॥੧॥
The lamp of the Guru's spiritual wisdom illuminates and enlightens. ||1||
ਗੁਰੂ ਦਾ ਗਿਆਨ ਦੀਵਾ ਹੈ ਜੋ (ਮਨ ਵਿਚ ਉੱਚੇ ਆਤਮਕ ਜੀਵਨ ਦਾ) ਚਾਨਣ ਪੈਦਾ ਕਰਦਾ ਹੈ ॥੧॥ ਦੀਪਕ = ਦੀਵਾ। ਉਜਿਆਰੀਆ = ਚਾਨਣ ਪੈਦਾ ਕਰਨ ਵਾਲਾ ॥੧॥
ਬਿਖੁ ਬਿਖਿਆ ਪਸਰੀ ਅਤਿ ਘਨੀ ॥
The poison of corruption is spread out far and wide.
(ਹੇ ਭਾਈ!) ਮਾਇਆ (ਦੇ ਮੋਹ) ਦੀ ਜ਼ਹਰ (ਜਗਤ ਵਿਚ) ਬਹੁਤ ਸੰਘਣੀ ਖਿਲਰੀ ਹੋਈ ਹੈ। ਬਿਖੁ = ਜ਼ਹਰ। ਬਿਖਿਆ = ਮਾਇਆ। ਪਸਰੀ = ਖਿਲਰੀ ਹੋਈ। ਘਨੀ = ਸੰਘਣੀ।
ਉਬਰੇ ਜਪਿ ਜਪਿ ਹਰਿ ਗੁਨੀ ॥੨॥
Only the virtuous are saved, chanting and meditating on the Lord. ||2||
ਪਰਮਾਤਮਾ ਦੇ ਗੁਣਾਂ ਨੂੰ ਯਾਦ ਕਰ ਕਰ ਕੇ ਹੀ (ਮਨੁੱਖ ਇਸ ਜ਼ਹਰ ਦੀ ਮਾਰ ਤੋਂ) ਬਚ ਸਕਦੇ ਹਨ ॥੨॥ ਉਬਰੇ = ਬਚ ਗਏ। ਹਰਿ ਗੁਨੀ = ਹਰੀ ਦੇ ਗੁਣਾਂ ਨੂੰ ॥੨॥
ਮਤਵਾਰੋ ਮਾਇਆ ਸੋਇਆ ॥
Intoxicated with Maya, the people are asleep.
(ਹੇ ਭਾਈ!) ਮਾਇਆ ਵਿਚ ਮਸਤ ਹੋਇਆ ਮਨੁੱਖ (ਮੋਹ ਦੀ ਨੀਂਦ ਵਿਚ) ਸੁੱਤਾ ਰਹਿੰਦਾ ਹੈ, ਮਤਵਾਰੋ = ਮਸਤ, ਮਤਵਾਲਾ।
ਗੁਰ ਭੇਟਤ ਭ੍ਰਮੁ ਭਉ ਖੋਇਆ ॥੩॥
Meeting the Guru, doubt and fear are dispelled. ||3||
ਪਰ ਗੁਰੂ ਨੂੰ ਮਿਲਿਆਂ (ਮਨੁੱਖ ਮਾਇਆ ਦੀ ਖ਼ਾਤਰ) ਭਟਕਣ ਤੇ (ਦੁਨੀਆ ਦਾ) ਸਹਮ-ਡਰ ਦੂਰ ਕਰ ਲੈਂਦਾ ਹੈ ॥੩॥ ਭੇਟਤ = ਮਿਲਦਿਆਂ। ਭ੍ਰਮੁ = ਭਟਕਣਾ। ਖੋਇਆ = ਦੂਰ ਕਰ ਲਿਆ ॥੩॥
ਕਹੁ ਨਾਨਕ ਏਕੁ ਧਿਆਇਆ ॥
Says Nanak, meditate on the One Lord;
ਨਾਨਕ ਆਖਦਾ ਹੈ- ਜਿਸ ਮਨੁੱਖ ਨੇ ਇਕ ਪਰਮਾਤਮਾ ਦਾ ਧਿਆਨ ਧਰਿਆ ਹੈ,
ਘਟਿ ਘਟਿ ਨਦਰੀ ਆਇਆ ॥੪॥੨॥੧੪੦॥
behold Him in each and every heart. ||4||2||140||
ਉਸ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਵੱਸਦਾ ਦਿੱਸ ਪਿਆ ਹੈ ॥੪॥੨॥੧੪੦॥ ਘਟਿ ਘਟਿ = ਹਰੇਕ ਘਟ ਵਿਚ, ਘਟ ਵਿਚ ਘਟ ਵਿਚ ॥੪॥