ਫਰੀਦਾ ਵੇਖੁ ਕਪਾਹੈ ਜਿ ਥੀਆ ਜਿ ਸਿਰਿ ਥੀਆ ਤਿਲਾਹ ॥
Fareed, look at what has happened to the cotton and the sesame seed,
ਹੇ ਫਰੀਦ! ਵੇਖ! ਜੋ ਹਾਲਤ ਕਪਾਹ ਦੀ ਹੁੰਦੀ ਹੈ (ਭਾਵ, ਵੇਲਣੇ ਵਿਚ ਵੇਲੀ ਜਾਂਦੀ ਹੈ), ਜੋ ਤਿਲਾਂ ਦੇ ਸਿਰ ਤੇ ਬੀਤਦੀ ਹੈ (ਕੋਹਲੂ ਵਿਚ ਪੀੜੇ ਜਾਂਦੇ ਹਨ), ਜਿ = ਜੋ ਕੁਝ। ਥੀਆ = ਹੋਇਆ, ਵਾਪਰਿਆ, ਬੀਤੀ। ਸਿਰਿ = ਸਿਰ ਉਤੇ (ਵੇਖੋ ਸ਼ਲੋਕ ਨੰ: ੪੩)।
ਕਮਾਦੈ ਅਰੁ ਕਾਗਦੈ ਕੁੰਨੇ ਕੋਇਲਿਆਹ ॥
the sugar cane and paper, the clay pots and the charcoal.
ਜੋ ਕਮਾਦ, ਕਾਗਜ਼, ਮਿੱਟੀ ਦੀ ਹਾਂਡੀ ਅਤੇ ਕੋਲਿਆਂ ਨਾਲ ਵਰਤਦੀ ਹੈ, ਕੁੰਨੀ = ਮਿੱਟੀ ਦੀ ਹਾਂਡੀ।
ਮੰਦੇ ਅਮਲ ਕਰੇਦਿਆ ਏਹ ਸਜਾਇ ਤਿਨਾਹ ॥੪੯॥
This is the punishment for those who do evil deeds. ||49||
ਇਹ ਸਜ਼ਾ ਉਹਨਾਂ ਲੋਕਾਂ ਨੂੰ ਮਿਲਦੀ ਹੈ ਜੋ (ਇਹਨਾਂ 'ਵਿਸੁ ਗੰਦਲਾਂ' ਦੀ ਖ਼ਾਤਰ) ਮੰਦੇ ਕੰਮ ਕਰਦੇ ਹਨ (ਭਾਵ, ਜਿਉਂ ਜਿਉਂ ਦੁਨੀਆਵੀ ਪਦਾਰਥਾਂ ਦੀ ਖ਼ਾਤਰ ਮੰਦੇ ਕੰਮ ਕਰਦੇ ਹਨ, ਤਿਉਂ ਤਿਉਂ ਬੜੇ ਦੁਖੀ ਹੁੰਦੇ ਹਨ ॥੪੯॥ ਸਜਾਇ = ਦੰਡ। ਤਿਨਾਹ = ਉਹਨਾਂ ਨੂੰ। ਅਮਲ = ਕੰਮ, ਕਰਤੂਤਾਂ ॥੪੯॥