ਦੇਵਗੰਧਾਰੀ ੫ ॥
Dayv-Gandhaaree, Fifth Mehl:
ਦੇਵ ਗੰਧਾਰੀ ਪੰਜਵੀਂ ਪਾਤਿਸ਼ਾਹੀ।
ਹਰਿ ਰਾਮ ਨਾਮੁ ਜਪਿ ਲਾਹਾ ॥
Chant the Lord's Name, and earn the profit.
ਪਰਮਾਤਮਾ ਦਾ ਨਾਮ ਜਪ ਜਪ ਕੇ ਮਨੁੱਖਾ ਜਨਮ ਦਾ ਲਾਭ ਖੱਟ! ਜਪਿ = ਜਪ ਕੇ। ਲਾਹਾ = ਲਾਭ।
ਗਤਿ ਪਾਵਹਿ ਸੁਖ ਸਹਜ ਅਨੰਦਾ ਕਾਟੇ ਜਮ ਕੇ ਫਾਹਾ ॥੧॥ ਰਹਾਉ ॥
You shall attain salvation, peace, poise and bliss, and the noose of Death shall be cut away. ||1||Pause||
ਇੰਜ ਤੂੰ ਉੱਚੀ ਆਤਮਕ ਅਵਸਥਾ ਹਾਸਲ ਕਰ ਲਏਂਗਾ, ਆਤਮਕ ਅਡੋਲਤਾ ਦੇ ਸੁਖ ਆਨੰਦ ਮਾਣੇਂਗਾ ਤੇ ਤੇਰੀਆਂ (ਆਤਮਕ) ਮੌਤ ਦੀਆਂ ਫਾਹੀਆਂ ਕੱਟੀਆਂ ਜਾਣਗੀਆਂ ॥੧॥ ਰਹਾਉ ॥ ਗਤਿ = ਉੱਚੀ ਆਤਮਕ ਅਵਸਥਾ। ਸਹਜ = ਆਤਮਕ ਅਡੋਲਤਾ ॥੧॥ ਰਹਾਉ ॥
ਖੋਜਤ ਖੋਜਤ ਖੋਜਿ ਬੀਚਾਰਿਓ ਹਰਿ ਸੰਤ ਜਨਾ ਪਹਿ ਆਹਾ ॥
Searching, searching, searching and reflecting, I have found that the Lord's Name is with the Saints.
ਭਾਲ ਕਰਦਿਆਂ ਕਰਦਿਆਂ ਮੈਂ ਇਸ ਵਿਚਾਰ ਤੇ ਪਹੁੰਚਿਆ ਹਾਂ ਕਿ (ਇਹ ਲਾਭ) ਪ੍ਰਭੂ ਦੇ ਸੰਤ ਜਨਾਂ ਦੇ ਕੋਲ ਹੈ, ਖੋਜਤ ਖੋਜਤ = ਭਾਲ ਕਰਦਿਆਂ ਕਰਦਿਆਂ। ਪਹਿ = ਪਾਸ। ਆਹਾ = ਹੈ।
ਤਿਨੑਾ ਪਰਾਪਤਿ ਏਹੁ ਨਿਧਾਨਾ ਜਿਨੑ ਕੈ ਕਰਮਿ ਲਿਖਾਹਾ ॥੧॥
They alone obtain this treasure, who have such pre-ordained destiny. ||1||
ਤੇ ਇਹ ਨਾਮ-ਖ਼ਜ਼ਾਨਾ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜਿਨ੍ਹਾਂ ਦੇ ਭਾਗਾਂ ਵਿੱਚ ਹੈ ਪਰਮਾਤਮਾ ਦੀ ਬਖ਼ਸ਼ਸ਼ ਨਾਲ ਇਹ ਹੈ ॥੧॥ ਨਿਧਾਨਾ = ਖ਼ਜ਼ਾਨਾ। ਕਰਮਿ = (ਪਰਮਾਤਮਾ ਦੀ) ਬਖ਼ਸ਼ਸ਼ ਨਾਲ ॥੧॥
ਸੇ ਬਡਭਾਗੀ ਸੇ ਪਤਿਵੰਤੇ ਸੇਈ ਪੂਰੇ ਸਾਹਾ ॥
They are very fortunate and honorable; they are the perfect bankers.
ਉਹੀ ਮਨੁੱਖ ਵੱਡੇ ਭਾਗਾਂ ਵਾਲੇ ਹਨ ਉਹੀ ਇੱਜ਼ਤ ਵਾਲੇ ਹਨ, ਉਹੀ ਪੂਰੇ ਸ਼ਾਹ ਹਨ, ਸੇ ਪਤਿਵੰਤੇ = ਉਹ ਹਨ ਇੱਜ਼ਤ ਵਾਲੇ। ਸਾਹਾ = ਸਾਹੂਕਾਰ।
ਸੁੰਦਰ ਸੁਘੜ ਸਰੂਪ ਤੇ ਨਾਨਕ ਜਿਨੑ ਹਰਿ ਹਰਿ ਨਾਮੁ ਵਿਸਾਹਾ ॥੨॥੧੦॥
They are beautiful, so very wise and handsome; O Nanak, purchase the Name of the Lord, Har, Har. ||2||10||
ਉਹੀ ਸੋਹਣੇ ਹਨ, ਸੁਚੱਜੇ ਹਨ, ਸੋਹਣੇ ਰੂਪ ਵਾਲੇ ਹਨ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ-ਪਦਾਰਥ ਖ਼ਰੀਦਿਆ ਹੈ, ਹੇ ਨਾਨਕ!॥੨॥੧੦॥ ਸੁਘੜ = ਸੁਚੱਜੇ ਜੀਵਨ ਵਾਲੇ। ਵਿਸਾਹ = ਖ਼ਰੀਦਿਆ ॥੨॥੧੦॥