ਕਬੀਰ ਜੋਰੀ ਕੀਏ ਜੁਲਮੁ ਹੈ ਕਹਤਾ ਨਾਉ ਹਲਾਲੁ

Kabeer, to use force is tyranny, even if you call it legal.

ਹੇ ਕਬੀਰ! (ਮੁੱਲਾਂ ਨੂੰ ਦੱਸ ਕਿ) ਕਿਸੇ ਉਤੇ ਧੱਕਾ ਕਰਨਾ ਜ਼ੁਲਮ ਹੈ, (ਤੂੰ ਜਾਨਵਰ ਨੂੰ ਫੜ ਕੇ ਬਿਸਮਿੱਲਾ ਆਖ ਕੇ ਜ਼ਬਹ ਕਰਦਾ ਹੈਂ ਅਤੇ) ਤੂੰ ਆਖਦਾ ਹੈਂ ਕਿ ਇਹ (ਜ਼ਬਹ ਕੀਤਾ ਜਾਨਵਰ) ਰੱਬ ਦੇ ਨਾਮ ਤੇ ਕੁਰਬਾਨੀ ਦੇਣ ਦੇ ਲਾਇਕ ਹੋ ਗਿਆ ਹੈ (ਅਤੇ ਇਸ ਕੁਰਬਾਨੀ ਨਾਲ ਖ਼ੁਦਾ ਤੇਰੇ ਉਤੇ ਖ਼ੁਸ਼ ਹੋ ਗਿਆ ਹੈ); (ਪਰ ਇਹ ਮਾਸ ਤੂੰ ਆਪ ਹੀ ਖਾ ਲੈਂਦਾ ਹੈਂ। ਇਸ ਤਰ੍ਹਾਂ ਪਾਪ ਨਹੀਂ ਬਖ਼ਸ਼ੀਂਦੇ, ਕਦੇ ਸੋਚ ਕਿ) ਜੋਰੀ ਕੀਏ = ਧੱਕਾ ਕੀਤਿਆਂ। ਹਲਾਲੁ = ਜਾਇਜ਼, ਭੇਟਾ ਕਰਨ-ਯੋਗ, ਰੱਬ ਦੇ ਨਾਮ ਤੇ ਕੁਰਬਾਨੀ ਦੇਣ ਦੇ ਲਾਇਕ।

ਦਫਤਰਿ ਲੇਖਾ ਮਾਂਗੀਐ ਤਬ ਹੋਇਗੋ ਕਉਨੁ ਹਵਾਲੁ ॥੧੮੭॥

When your account is called for in the Court of the Lord, what will your condition be then? ||187||

ਜਦੋਂ ਰੱਬ ਦੀ ਦਰਗਾਹ ਵਿਚ ਤੇਰੇ ਅਮਲਾਂ ਦਾ ਹਿਸਾਬ ਹੋਵੇਗਾ ਤਾਂ ਤੇਰਾ ਕੀਹ ਹਾਲ ਹੋਵੇਗਾ ॥੧੮੭॥