ਪਉੜੀ ॥
Pauree:
ਪਉੜੀ।
ਆਪਿ ਅਲਿਪਤੁ ਸਦਾ ਰਹੈ ਹੋਰਿ ਧੰਧੈ ਸਭਿ ਧਾਵਹਿ ॥
He Himself remains unattached forever; all others run after worldly affairs.
(ਪਰਮਾਤਮਾ) ਆਪ (ਮਾਇਆ ਦੇ ਪ੍ਰਭਾਵ ਤੋਂ) ਨਿਰਾਲਾ ਰਹਿੰਦਾ ਹੈ, ਹੋਰ ਸਾਰੇ ਜੀਵ (ਮਾਇਆ ਦੇ) ਝੰਬੇਲੇ ਵਿਚ ਭਟਕ ਰਹੇ ਹਨ। ਅਲਿਪਤੁ = ਨਿਰਲੇਪ, ਨਿਰਾਲਾ। ਹੋਰਿ = ਹੋਰ ਸਾਰੇ ਜੀਵ। ਧੰਧੈ = ਦੁਨੀਆ ਦੇ ਝੰਬੇਲੇ ਵਿਚ। ਧਾਵਹਿ = ਦੌੜਦੇ ਹਨ।
ਆਪਿ ਨਿਹਚਲੁ ਅਚਲੁ ਹੈ ਹੋਰਿ ਆਵਹਿ ਜਾਵਹਿ ॥
He Himself is eternal, unchanging and unmoving; the others continue coming and going in reincarnation.
ਪ੍ਰਭੂ ਆਪ ਸਦਾ-ਥਿਰ ਤੇ ਅਟੱਲ ਹੈ, ਹੋਰ ਜੀਵ ਜੰਮਦੇ ਮਰਦੇ ਰਹਿੰਦੇ ਹਨ। ਨਿਹਚਲੁ = ਨਾਹ ਹਿੱਲਣ ਵਾਲਾ, ਅਟੱਲ।
ਸਦਾ ਸਦਾ ਹਰਿ ਧਿਆਈਐ ਗੁਰਮੁਖਿ ਸੁਖੁ ਪਾਵਹਿ ॥
Meditating on the Lord forever and ever, the Gurmukh finds peace.
(ਐਸੇ ਪ੍ਰਭੂ ਨੂੰ) ਸਦਾ ਸਿਮਰਨਾ ਚਾਹੀਦਾ ਹੈ। (ਜੋ) ਗੁਰੂ ਦੇ ਹੁਕਮ ਵਿਚ ਤੁਰ ਕੇ (ਸਿਮਰਦੇ ਹਨ ਉਹ) ਸੁਖ ਪਾਂਦੇ ਹਨ।
ਨਿਜ ਘਰਿ ਵਾਸਾ ਪਾਈਐ ਸਚਿ ਸਿਫਤਿ ਸਮਾਵਹਿ ॥
He dwells in the home of his own inner being, absorbed in the Praise of the True Lord.
(ਗੁਰੂ ਦੀ ਰਾਹੀਂ ਪ੍ਰਭੂ ਨੂੰ ਸਿਮਰ ਕੇ) ਆਪਣੇ ਅਸਲ ਘਰ ਵਿਚ ਥਾਂ ਮਿਲਦੀ ਹੈ, ਸਿਫ਼ਤ-ਸਾਲਾਹ ਦੀ ਰਾਹੀਂ (ਗੁਰਮੁਖਿ) ਸੱਚੇ ਪ੍ਰਭੂ ਵਿਚ ਲੀਨ ਰਹਿੰਦੇ ਹਨ। ਨਿਜ ਘਰਿ = ਆਪਣੇ ਅਸਲ ਘਰ ਵਿਚ। ਸਚਿ = ਸੱਚੇ ਪ੍ਰਭੂ ਵਿਚ।
ਸਚਾ ਗਹਿਰ ਗੰਭੀਰੁ ਹੈ ਗੁਰ ਸਬਦਿ ਬੁਝਾਈ ॥੮॥
The True Lord is profound and unfathomable; through the Word of the Guru's Shabad, He is understood. ||8||
ਪ੍ਰਭੂ ਸਦਾ ਕਾਇਮ ਰਹਿਣ ਵਾਲਾ ਤੇ ਅਥਾਹ ਹੈ (ਇਹ ਗੱਲ ਉਹ ਆਪ ਹੀ) ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਮਝਾਂਦਾ ਹੈ ॥੮॥ ਗਹਿਰ ਗੰਭੀਰੁ = ਡੂੰਘਾ, ਅਥਾਹ ॥੮॥