ਸਾਧ ਕੈ ਸੰਗਿ ਸੁਨਉ ਹਰਿ ਨਾਉ ॥
In the Company of the Holy, listen to the Name of the Lord.
ਮੈਂ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਪ੍ਰਭੂ ਦਾ ਨਾਮ ਸੁਣਾਂ, ਸੁਨਉ = ਮੈਂ ਸੁਣਾਂ।
ਸਾਧਸੰਗਿ ਹਰਿ ਕੇ ਗੁਨ ਗਾਉ ॥
In the Company of the Holy, sing the Glorious Praises of the Lord.
ਤੇ ਪ੍ਰਭੂ ਦੇ ਗੁਣ ਗਾਵਾਂ (ਇਹ ਮੇਰੀ ਕਾਮਨਾ ਹੈ)। ਗਾਉ = ਮੈਂ ਗਾਵਾਂ।
ਸਾਧ ਕੈ ਸੰਗਿ ਨ ਮਨ ਤੇ ਬਿਸਰੈ ॥
In the Company of the Holy, do not forget Him from your mind.
ਸੰਤਾਂ ਦੀ ਸੰਗਤਿ ਵਿਚ ਰਿਹਾਂ ਪ੍ਰਭੂ ਮਨ ਤੋਂ ਭੁੱਲਦਾ ਨਹੀਂ, ਬਿਸਰੈ = ਭੁੱਲ ਜਾਏ।
ਸਾਧਸੰਗਿ ਸਰਪਰ ਨਿਸਤਰੈ ॥
In the Company of the Holy, you shall surely be saved.
ਸਾਧ ਜਨਾਂ ਦੀ ਸੰਗਤਿ ਵਿਚ ਮਨੁੱਖ ਜ਼ਰੂਰ (ਵਿਕਾਰਾਂ ਤੋਂ) ਬਚ ਨਿਕਲਦਾ ਹੈ। ਸਰਪਰ = ਜ਼ਰੂਰ।
ਸਾਧ ਕੈ ਸੰਗਿ ਲਗੈ ਪ੍ਰਭੁ ਮੀਠਾ ॥
In the Company of the Holy, God seems very sweet.
ਭਲਿਆਂ ਦੀ ਸੰਗਤਿ ਵਿਚ ਰਿਹਾਂ ਪ੍ਰਭੂ ਪਿਆਰਾ ਲੱਗਣ ਲੱਗ ਜਾਂਦਾ ਹੈ,
ਸਾਧੂ ਕੈ ਸੰਗਿ ਘਟਿ ਘਟਿ ਡੀਠਾ ॥
In the Company of the Holy, He is seen in each and every heart.
ਅਤੇ ਉਹ ਹਰੇਕ ਸਰੀਰ ਵਿਚ ਦਿਖਾਈ ਦੇਣ ਲੱਗ ਜਾਂਦਾ ਹੈ। ਘਟਿ ਘਟਿ = ਹਰੇਕ ਸਰੀਰ ਵਿਚ।
ਸਾਧਸੰਗਿ ਭਏ ਆਗਿਆਕਾਰੀ ॥
In the Company of the Holy, we become obedient to the Lord.
ਸਾਧੂਆਂ ਦੀ ਸੰਗਤਿ ਕੀਤਿਆਂ (ਅਸੀ) ਪ੍ਰਭੂ ਦਾ ਹੁਕਮ ਮੰਨਣ ਵਾਲੇ ਹੋ ਜਾਂਦੇ ਹਾਂ, ਆਗਿਆਕਾਰੀ = ਪ੍ਰਭੂ ਦਾ ਹੁਕਮ ਮੰਨਣ ਵਾਲੇ।
ਸਾਧਸੰਗਿ ਗਤਿ ਭਈ ਹਮਾਰੀ ॥
In the Company of the Holy, we obtain the state of salvation.
ਅਤੇ ਸਾਡੀ ਆਤਮਕ ਅਵਸਥਾ ਸੁਧਰ ਜਾਂਦੀ ਹੈ। ਗਤਿ = ਚੰਗੀ ਹਾਲਤ।
ਸਾਧ ਕੈ ਸੰਗਿ ਮਿਟੇ ਸਭਿ ਰੋਗ ॥
In the Company of the Holy, all diseases are cured.
ਸੰਤ ਜਨਾਂ ਦੀ ਸੁਹਬਤ ਵਿਚ (ਵਿਕਾਰ ਆਦਿਕ) ਸਾਰੇ ਰੋਗ ਮਿਟ ਜਾਂਦੇ ਹਨ;
ਨਾਨਕ ਸਾਧ ਭੇਟੇ ਸੰਜੋਗ ॥੭॥
O Nanak, one meets with the Holy, by highest destiny. ||7||
ਹੇ ਨਾਨਕ! (ਵੱਡੇ) ਭਾਗਾਂ ਨਾਲ ਸਾਧ ਜਨ ਮਿਲਦੇ ਹਨ ॥੭॥ ਭੇਟੇ = ਮਿਲਦੇ ਹਨ। ਸੰਜੋਗ = ਭਾਗਾਂ ਨਾਲ ॥੭॥